ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਉੱਤਰਾਖੰਡ ਦੇ ਚੰਪਾਵਤ ਵਿੱਚ ਸੜਕ ਹਾਦਸੇ ’ਚ ਹੋਏ ਜਾਨੀ ਨੁਕਸਾਨ ’ਤੇ ਗਹਿਰਾ ਸੋਗ ਪ੍ਰਗਟਾਇਆ
ਪੀੜਿਤਾਂ ਲਈ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ
प्रविष्टि तिथि:
22 FEB 2022 12:32PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰਾਖੰਡ ਦੇ ਚੰਪਾਵਤ ਵਿੱਚ ਸੜਕ ਹਾਦਸੇ ’ਚ ਹੋਏ ਜਾਨੀ ਨੁਕਸਾਨ ’ਤੇ ਗਹਿਰਾ ਸੋਗ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨੇ ਪੀੜਿਤਾਂ ਦੇ ਲਈ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਵੀ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
“ਉੱਤਰਾਖੰਡ ਦੇ ਚੰਪਾਵਤ ਵਿੱਚ ਹੋਈ ਦੁਰਘਟਨਾ ਹਿਰਦੇ ਵਿਦਾਰਕ ਹੈ। ਇਸ ਵਿੱਚ ਜਿਨ੍ਹਾਂ ਲੋਕਾਂ ਦੀ ਮੌਤ ਹੋਈ ਹੈ, ਮੈਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਪ੍ਰਤੀ ਆਪਣੀ ਸੋਗ-ਸੰਵੇਦਨਾ ਵਿਅਕਤ ਕਰਦਾ ਹੈ। ਸਥਾਨਕ ਪ੍ਰਸ਼ਾਸਨ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਜੁਟਿਆ ਹੋਇਆ ਹੈ: ਪ੍ਰਧਾਨ ਮੰਤਰੀ”
“ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰਾਖੰਡ ਵਿੱਚ ਹੋਏ ਸੜਕ ਹਾਦਸੇ ਦੇ ਕਾਰਨ ਜਾਨ ਗਵਾਉਣ ਵਾਲਿਆਂ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀਐੱਮਐੱਨਆਰਐੱਫ) ਤੋਂ 2-2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ(ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ ਹੈ। ਦੁਰਘਟਨਾ ਵਿੱਚ ਜ਼ਖ਼ਮੀ ਹਰੇਕ ਵਿਅਕਤੀ ਨੂੰ ਵੀ 50,000 ਰੁਪਏ ਦਿੱਤੇ ਜਾਣਗੇ।”
***
ਡੀਐੱਸ/ਐੱਸਐੱਚ
(रिलीज़ आईडी: 1800310)
आगंतुक पटल : 181
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam