ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਦੇਸ਼ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਦਾ ਕੁੱਲ ਅੰਕੜਾ 176.19 ਕਰੋੜ ਦੇ ਪਾਰ ਪਹੁੰਚਿਆ
ਪਿਛਲੇ 24 ਘੰਟਿਆਂ ਦੇ ਦੌਰਾਨ 33.84 ਲੱਖ ਤੋਂ ਅਧਿਕ ਕੋਵਿਡ ਟੀਕੇ ਲਗਾਏ ਗਏ
ਮੌਜੂਦਾ ਰਿਕਵਰੀ ਦਰ 98.42% ਹੈ
ਪਿਛਲੇ 24 ਘੰਟਿਆਂ ਦੇ ਦੌਰਾਨ 15,102 ਨਵੇਂ ਕੇਸ ਸਾਹਮਣੇ ਆਏ
ਦੇਸ਼ ਵਿੱਚ ਐਕਟਿਵ ਕੇਸਾਂ ਦੀ ਕੁੱਲ ਸੰਖਿਆ ਵਰਤਮਾਨ ਵਿੱਚ 1,64,522
ਵਰਤਮਾਨ ਵਿੱਚ ਸਪਤਾਹਿਕ ਪਾਜ਼ਿਟਿਵਿਟੀ ਦਰ 1.80%
Posted On:
23 FEB 2022 9:22AM by PIB Chandigarh
ਪਿਛਲੇ 24 ਘੰਟਿਆਂ ਦੇ ਦੌਰਾਨ 33.84 ਲੱਖ ਤੋਂ ਵੱਧ (33,84,744) ਕੋਵਿਡ ਰੋਧੀ ਟੀਕੇ ਲਗਾਉਣ ਦੇ ਨਾਲ ਹੀ ਦੇਸ਼ ਦੀ ਕੋਵਿਡ-19 ਟੀਕਾਕਰਣ ਕਵਰੇਜ ਵਧ ਕੇ 176.19 ਕਰੋੜ ਤੋਂ (1,76,19,39,020) ਹੋ ਗਈ ਹੈ।
ਇਹ ਉਪਲਬਧੀ 2,00,89,198 ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤੀ ਗਈ ਹੈ। ਅੱਜ ਸਵੇਰੇ 7 ਵਜੇ ਤੱਕ ਪ੍ਰਾਪਤ ਆਰਜ਼ੀ ਰਿਪੋਰਟ ਦੇ ਅਨੁਸਾਰ ਸੰਚਿਤ ਅੰਕੜਿਆਂ ਦਾ ਪੂਰਾ ਬਿਓਰਾ ਇਸ ਪ੍ਰਕਾਰ ਹੈ:
|
ਸੰਚਿਤ ਵੈਕਸੀਨ ਡੋਜ਼ ਕਵਰੇਜ
|
|
ਹੈਲਥ ਕੇਅਰ ਵਰਕਰ
|
ਪਹਿਲੀ ਖੁਰਾਕ
|
1,04,00,989
|
|
ਦੂਸਰੀ ਖੁਰਾਕ
|
99,57,566
|
|
ਪ੍ਰੀਕੌਸ਼ਨ ਡੋਜ਼
|
40,92,955
|
|
ਫ੍ਰੰਟਲਾਈਨ ਵਰਕਰ
|
ਪਹਿਲੀ ਖੁਰਾਕ
|
1,84,08,453
|
|
ਦੂਸਰੀ ਖੁਰਾਕ
|
1,74,25,974
|
|
ਪ੍ਰੀਕੌਸ਼ਨ ਡੋਜ਼
|
60,07,839
|
|
15 ਤੋਂ 18 ਸਾਲ ਉਮਰ ਵਰਗ
|
ਪਹਿਲੀ ਖੁਰਾਕ
|
5,40,95,926
|
|
ਦੂਸਰੀ ਖੁਰਾਕ
|
2,38,74,286
|
|
18 ਤੋਂ 44 ਸਾਲ ਉਮਰ ਵਰਗ
|
ਪਹਿਲੀ ਖੁਰਾਕ
|
55,08,71,373
|
|
ਦੂਸਰੀ ਖੁਰਾਕ
|
43,87,03,109
|
|
45 ਤੋਂ 59 ਸਾਲ ਉਮਰ ਵਰਗ
|
ਪਹਿਲੀ ਖੁਰਾਕ
|
20,21,21,033
|
|
ਦੂਸਰੀ ਖੁਰਾਕ
|
17,89,56,844
|
|
60 ਸਾਲ ਤੋਂ ਵੱਧ ਉਮਰ ਵਰਗ
|
ਪਹਿਲੀ ਖੁਰਾਕ
|
12,62,84,159
|
|
ਦੂਸਰੀ ਖੁਰਾਕ
|
11,14,80,545
|
|
ਪ੍ਰੀਕੌਸ਼ਨ ਡੋਜ਼
|
92,57,969
|
|
ਪ੍ਰੀਕੌਸ਼ਨ ਡੋਜ਼
|
1,93,58,763
|
|
ਕੁੱਲ
|
1,76,19,39,020
|
ਪਿਛਲੇ 24 ਘੰਟਿਆਂ ਵਿੱਚ 31,377 ਮਰੀਜ਼ਾਂ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ ਵਿੱਚ ਵਾਧਾ ਹੋਇਆ ਹੈ (ਮਹਾਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ), ਜੋ ਇਸ ਸਮੇਂ 4,21,89,887 ਹੈ।
ਇਸ ਦੇ ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ 98.42% ਹੋ ਗਈ ਹੈ।
ਪਿਛਲੇ 24 ਘੰਟਿਆਂ ਦੇ ਦੌਰਾਨ 15,102 ਨਵੇਂ ਕੇਸ ਸਾਹਮਣੇ ਆਏ।
ਦੇਸ਼ ਵਿੱਚ ਐਕਟਿਵ ਕੇਸਾਂ ਦੀ ਮੌਜੂਦਾ ਸੰਖਿਆ 1,64,522 ਹੈ। ਐਕਟਿਵ ਕੇਸ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦੇ ਕੇਵਲ 0.38% ਹਨ।
ਦੇਸ਼ ਵਿੱਚ ਕੋਵਿਡ ਟੈਸਟ ਸਮਰੱਥਾ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੇ ਦੌਰਾਨ ਕੁੱਲ 11,83,438 ਟੈਸਟ ਕੀਤੇ ਗਏ। ਦੇਸ਼ ਵਿੱਚ ਹੁਣ ਤੱਕ 76.24 ਕਰੋੜ ਤੋਂ ਅਧਿਕ (76,24,14,018) ਟੈਸਟ ਕੀਤੇ ਗਏ ਹਨ।
ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਧਾਈ ਗਈ ਹੈ, ਵਰਤਮਾਨ ਵਿੱਚ ਦੇਸ਼ ’ਚ ਸਪਤਾਹਿਕ ਪਾਜ਼ਿਟਿਵਿਟੀ ਦਰ 1.80% ਹੈ ਅਤੇ ਰੋਜ਼ਾਨਾ ਪਾਜ਼ਿਟਿਵਿਟੀ ਦਰ 1.28% ਰਿਪੋਰਟ ਕੀਤੀ ਗਈ ਹੈ।
****
ਐੱਮਵੀ/ਏਐੱਲ
(Release ID: 1800563)
ਵਿਜ਼ੀਟਰ ਕਾਊਂਟਰ : 231