ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਓਡੀਸ਼ਾ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਹੇਮਾਨੰਦ ਬਿਸਵਾਲ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ

प्रविष्टि तिथि: 25 FEB 2022 10:34PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਓਡੀਸ਼ਾ ਦੇ ਸਾਬਕਾ ਮੁੱਖ ਮੰਤਰੀ, ਸ਼੍ਰੀ ਹੇਮਾਨੰਦ ਬਿਸਵਾਲ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ ਹੈ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:

 

“ਓਡੀਸ਼ਾ ਦੇ ਸਾਬਕਾ ਮੁੱਖ ਮੰਤਰੀ, ਸ਼੍ਰੀ ਹੇਮਾਨੰਦ ਬਿਸਵਾਲ ਜੀ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਹ ਕਈ ਵਰ੍ਹਿਆਂ ਤੱਕ ਜਨਤਕ ਜੀਵਨ ਵਿੱਚ ਸਰਗਰਮ ਰਹੇ ਅਤੇ ਲੋਕਾਂ ਦੇ ਦਰਮਿਆਨ ਰਹਿ ਕੇ ਉਨ੍ਹਾਂ ਨੇ ਬਹੁਤ ਕੰਮ ਕੀਤਾ। ਦੁਖ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਦੇ ਨਾਲ ਹਨ। ਓਮ ਸ਼ਾਂਤੀ!"

 

 

************

ਡੀਐੱਸ/ਐੱਸਐੱਚ


(रिलीज़ आईडी: 1801489) आगंतुक पटल : 225
इस विज्ञप्ति को इन भाषाओं में पढ़ें: English , Urdu , Marathi , हिन्दी , Assamese , Bengali , Manipuri , Gujarati , Odia , Tamil , Telugu , Kannada , Malayalam