ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਰੋਮਾਨੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਨਿਕੋਲਾਈ ਜੋਨੇਲ ਚਿਉਕਾ (H.E. Mr. Nicolae-Ionel Ciucă) ਦੇ ਦਰਮਿਆਨ ਟੈਲੀਫੋਨ ’ਤੇ ਗੱਲਬਾਤ ਹੋਈ

Posted On: 28 FEB 2022 10:11PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰੋਮਾਨੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਨਿਕੋਲਾਈ ਜੋਨੇਲ ਚਿਉਕਾ ਦੇ ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ।

ਪ੍ਰਧਾਨ ਮੰਤਰੀ ਨੇ ਪਿਛਲੇ ਕੁਝ ਦਿਨਾਂ ਦੇ ਦੌਰਾਨ ਯੂਕ੍ਰੇਨ ਤੋਂ ਭਾਰਤਵਾਸੀਆਂ ਦੀ ਸੁਰੱਖਿਅਤ ਨਿਕਾਸੀ  ਵਿੱਚ ਰੋਮਾਨੀਆ ਦੁਆਰਾ ਦਿੱਤੀ ਗਈ ਸਹਾਇਤਾ ਦੇ ਲਈ ਮਹਾਮਹਿਮ ਸ਼੍ਰੀ ਨਿਕੋਲਾਈ ਜੋਨੇਲ ਚਿਉਕਾ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਰੋਮਾਨੀਆ ਦੀ ਸਦਭਾਵਨਾ ਦੀ ਵਿਸ਼ੇਸ਼ ਪ੍ਰਸ਼ੰਸਾ ਕੀਤੀ ਕਿ ਉਸ ਨੇ ਭਾਰਤੀ ਨਾਗਰਿਕਾਂ ਨੂੰ ਬਿਨਾ ਵੀਜ਼ਾ ਦੇ ਰੋਮਾਨੀਆ ਵਿੱਚ ਪ੍ਰਵੇਸ਼ ਕਰਨ ਦਿੱਤਾ ਅਤੇ ਉਨ੍ਹਾਂ ਦੀ ਦੇਸ਼ ਵਾਪਸੀ ਦੇ ਲਈ ਭਾਰਤ ਤੋਂ ਵਿਸ਼ੇਸ਼ ਉਡਾਣਾਂ ਨੂੰ ਆਗਿਆ ਦਿੱਤੀ।

ਪ੍ਰਧਾਨ ਮੰਤਰੀ ਨੇ ਸ਼੍ਰੀ ਚਿਉਕਾ ਨੂੰ ਇਹ ਵੀ ਦੱਸਿਆ ਕਿ ਸਥਾਨਕ ਅਧਿਕਾਰੀਆਂ ਦੇ ਨਾਲ ਤਾਲਮੇਲ ਕਰਕੇ ਭਾਰਤੀ ਨਾਗਰਿਕਾਂ ਨੂੰ ਅਗਲੇ ਕੁਝ ਵਿੱਚ ਸੁਰੱਖਿਅਤ ਲਈ ਪ੍ਰਯਤਨਾਂ ਦੀ ਦੇਖਰੇਖ ਕਰਨ ਦੇ ਲਈ ਸ਼ਹਿਰੀ ਹਵਾਬਾਜ਼ੀ ਮੰਤਰੀ ਸ਼੍ਰੀ ਜਯੋਤਿਰਾਦਿੱਤਿਆ ਐੱਮ. ਸਿੰਧੀਆ ਨੂੰ ਉਹ ਆਪਣੇ ਵਿਸ਼ੇਸ਼ ਦੂਤ ਦੇ ਤੌਰ ’ਤੇ ਰੋਮਾਨੀਆ ਰਵਾਨਾ ਕਰ ਰਹੇ ਹਨ।

ਪ੍ਰਧਾਨ ਮੰਤਰੀ ਨੇ ਯੂਕ੍ਰੇਨ ਵਿੱਚ ਜਾਰੀ ਹਿੰਸਾ ਅਤੇ ਮਾਨਵੀ ਸੰਕਟ ’ਤੇ ਦੁਖ ਪ੍ਰਗਟਾਇਆ ਅਤੇ ਦੁਸ਼ਮਣੀ ਛੱਡ ਕੇ ਗੱਲਬਾਤ ਦੀ ਤਰਫ਼ ਪਰਤਣ ਦੀ ਭਾਰਤ ਦੀ ਅਪੀਲ ਨੂੰ ਦੁਹਰਾਇਆ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਦੇਸ਼ਾਂ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦਾ ਸਨਮਾਨ ਕਰਨ ਦੇ ਮਹੱਤਵ ’ਤੇ ਵੀ ਜ਼ੋਰ ਦਿੱਤਾ।

 

***

ਡੀਐੱਸ/ਏਕੇ


(Release ID: 1802102) Visitor Counter : 167