ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਅਪਰੇਸ਼ਨ ਗੰਗਾ ਦੀ ਸਮੀਖਿਆ ਦੇ ਲਈ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ

Posted On: 28 FEB 2022 10:17PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਨੇ ਯੂਕ੍ਰੇਨ ਵਿੱਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਦੇ ਸਬੰਧ ਵਿੱਚ ਚਲਾਏ ਜਾ ਰਹੇ ਅਪਰੇਸ਼ਨ ਗੰਗਾ ਦੀ ਸਮੀਖਿਆ ਕਰਨ ਦੇ ਲਈ ਇੱਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ। ਇਸ ਸੰਦਰਭ ਵਿੱਚ ਇਹ ਅੱਜ ਪ੍ਰਧਾਨ ਮੰਤਰੀ ਦੀ ਦੂਸਰੀ ਬੈਠਕ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪੂਰੀ ਸਰਕਾਰੀ ਮਸ਼ੀਨਰੀ ਦਿਨ-ਰਾਤ ਕੰਮ ਕਰ ਰਹੀ ਹੈ, ਤਾਕਿ ਭਾਰਤੀ ਨਾਗਰਿਕਾਂ ਦੀ ਸੁਰੱਖਿਅਤ ਸਵਦੇਸ਼ ਵਾਪਸੀ ਸੁਨਿਸ਼ਚਿਤ ਹੋ ਸਕੇ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਚਾਰ ਸੀਨੀਅਰ ਮੰਤਰੀ ਨੂੰ ਆਪਣੇ ਵਿਸ਼ੇਸ਼ ਦੂਤ ਦੇ ਰੂਪ ਵਿੱਚ ਵਿਭਿੰਨ ਦੇਸ਼ਾਂ ਵਿੱਚ ਭੇਜਣ ਨਾਲ ਫਸੇ ਹੋਏ ਲੋਕਾਂ ਨੂੰ  ਸੁਰੱਖਿਅਤ ਕੱਢਣ ਦੇ ਪ੍ਰਯਤਨਾਂ ਵਿੱਚ ਤੇਜ਼ੀ ਆਏਗੀ। ਇਹ ਕਦਮ ਇਸ ਗੱਲ ਦਾ ਪ੍ਰਤੀਕ ਹੈ ਕਿ ਸਰਕਾਰ ਇਸ ਮੁੱਦੇ ਨੂੰ ਕਿੰਨੀ ਪ੍ਰਾਥਮਿਕਤਾ ਦੇ ਰਹੀ ਹੈ।

ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਯੂਕ੍ਰੇਨ ਦੀਆਂ ਸੀਮਾਵਾਂ ਦੀਆਂ ਮਾਨਵੀ ਪਰਿਸਥਿਤੀਆਂ ਨਾਲ ਨਿਪਟਣ ਦੇ ਲਈ ਰਾਹਤ ਸਮੱਗਰੀ ਦੀ ਪਹਿਲੀ ਖੇਪ ਕੱਲ੍ਹ ਯੂਕ੍ਰੇਨ ਰਵਾਨਾ ਕਰ ਦਿੱਤੀ ਜਾਵੇਗੀ।

ਭਾਰਤ “ਵਸੁਧੈਵ ਕੁਟੁੰਬਕਮ੍” ਦੇ ਸਿਧਾਂਤ ਦਾ ਪਾਲਣ ਕਰਦਾ ਹੈ, ਜਿਸ ਦਾ ਜ਼ਿਕਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਯੂਕ੍ਰੇਨ ਵਿੱਚ ਫਸੇ ਗੁਆਂਢੀ ਦੇਸ਼ਾਂ ਅਤੇ ਵਿਕਾਸ਼ਸੀਲ ਦੇਸ਼ਾਂ ਦੇ ਲੋਕਾਂ ਦੀ ਸਹਾਇਤਾ ਵੀ ਭਾਰਤ ਕਰੇਗਾ। ਇਹ ਲੋਕ ਵੀ ਸਹਾਇਤਾ ਮੰਗ ਸਕਦੇ ਹਨ।

 

***

ਡੀਐੱਸ/ਏਕੇ


(Release ID: 1802104) Visitor Counter : 179