ਉਪ ਰਾਸ਼ਟਰਪਤੀ ਸਕੱਤਰੇਤ

ਉਪ ਰਾਸ਼ਟਰਪਤੀ ਨੇ ਸਿੱਖਿਆ ਦੇ ਖੇਤਰ ਵਿੱਚ ਭਾਰਤ ਨੂੰ ਇੱਕ ਵਾਰ ਫਿਰ ਵਿਸ਼ਵਗੁਰੂ ਬਣਾਉਣ ਦਾ ਸੱਦਾ ਦਿੱਤਾ



ਰਾਸ਼ਟਰੀ ਸਿੱਖਿਆ ਨੀਤੀ (ਐੱਨਈਪੀ) ਕਦਰਾਂ ਕੀਮਤਾਂ ਅਧਾਰਿਤ ਸਿੱਖਿਆ ਨੂੰ ਪ੍ਰੋਤਸਾਹਨ ਦੇਣਾ ਚਾਹੁੰਦੀ ਹੈ



ਉਪ ਰਾਸ਼ਟਰਪਤੀ ਨੇ ਅਧਿਆਪਕਾਂ ਨੂੰ ਵਿਦਿਆਰਥੀਆਂ ਲਈ ਅਧਿਆਪਨ ਨੂੰ ਇੱਕ ਆਨੰਦਮਈ ਅਨੁਭਵ ਬਣਾਉਣ ਦੀ ਸਲਾਹ ਦਿੱਤੀ



ਉਪ ਰਾਸ਼ਟਰਪਤੀ ਨੇ ਮਹਾਮਾਰੀ ਦੌਰਾਨ ਸਿੱਖਿਆ ਵਿੱਚ ਨਿਰੰਤਰਤਾ ਯਕੀਨੀ ਬਣਾਉਣ ਲਈ ਅਧਿਆਪਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ



ਵਿਅਕਤੀਆਂ ਵਿੱਚ ਉੱਤਮਤਾ ਦੀ ਪਹਿਚਾਣ ਭਾਰਤੀ ਸੱਭਿਆਚਾਰ ਅਤੇ ਪਰੰਪਰਾ ਦਾ ਹਿੱਸਾ ਹੈ



ਉਪ ਰਾਸ਼ਟਰਪਤੀ ਨੇ ਵਿਦਿਆਰਥੀਆਂ ਨੂੰ ‘ਪ੍ਰਤਿਭਾ ਪੁਰਸਕਾਰਮ’ ਪ੍ਰਦਾਨ ਕੀਤੇ

Posted On: 01 MAR 2022 6:10PM by PIB Chandigarh

ਉਪ ਰਾਸ਼ਟਰਪਤੀ ਸ਼੍ਰੀ ਐੱਮ. ਵੈਂਕਈਆ ਨਾਇਡੂ ਨੇ ਅੱਜ ਭਾਰਤ ਨੂੰ ਸਿੱਖਿਆ ਦੇ ਖੇਤਰ ਵਿੱਚ ਇੱਕ ਵਾਰ ਫਿਰ ਤੋਂ ਵਿਸ਼ਵਗੁਰੂ ਬਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਰਾਸ਼ਟਰੀ ਸਿੱਖਿਆ ਨੀਤੀ (ਐੱਨਈਪੀ)-2020 ਇਸ ਦਿਸ਼ਾ ਵਿੱਚ ਉਠਾਇਆ ਗਿਆ ਇੱਕ ਕਦਮ ਹੈ।

ਉਪ ਰਾਸ਼ਟਰਪਤੀ ਨੇ ਅੱਜ ਗੁੰਟੂਰ ਵਿੱਚ ਆਂਧਰ ਸਰਕਾਰ ਦੇ ਕ੍ਰਿਸ਼ਨਾ ਅਤੇ ਗੁੰਟੂਰ ਜ਼ਿਲ੍ਹਿਆਂ ਦੇ ਗੁਆਂਡੀ ਮੰਡਲਾਂ ਦੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਪਹਿਲੇ ਸਥਾਨ ਪ੍ਰਾਪਤ ਕਰਨ ਵਾਲੇ ਹੁਸ਼ਿਆਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਆਯੋਜਿਤ ਇੱਕ ਸਮਾਰੋਹ ਨੂੰ ਸੰਬੋਧਨ ਕੀਤਾ। ਇਸ ਸਮਾਰੋਹ ਦਾ ਆਯੋਜਨ ਰਾਮਿਨੇਨੀ ਫਾਊਂਡੇਸ਼ਨ ਨੇ ਕੀਤਾ। ਉਨ੍ਹਾਂ ਨੇ ਕਿਹਾ ਕਿ ਐੱਨਈਪੀਭਾਰਤੀ ਸੱਭਿਆਚਾਰ ਵਿੱਚ ਮੌਜੂਦ ਕਦਰਾਂ ਕੀਮਤਾਂ ਅਧਾਰਿਤ ਸਿੱਖਿਆ ਨੂੰ ਪ੍ਰੋਤਸਾਹਨ ਦੇਣਾ ਚਾਹੁੰਦੀ ਹੈ।

ਉਨ੍ਹਾਂ ਨੇ ਕਿਹਾ ਕਿ ਵਿਅਕਤੀਆਂ ਵਿੱਚ ਉੱਤਮਤਾ ਦੀ ਪਹਿਚਾਣ ਅਤੇ ਉਨ੍ਹਾਂ ਦਾ ਸਨਮਾਨ ਕਰਨਾ ਭਾਰਤੀ ਪਰੰਪਰਾ ਅਤੇ ਸੰਸਕ੍ਰਿਤੀ ਦਾ ਹਿੱਸਾ ਹੈ। ਇਹ ਦੂਜਿਆਂ ਨੂੰ ਉੱਤਮਤਾ ਲਈ ਯਤਨ ਕਰਨ ਅਤੇ ਨਵੀਆਂ ਉਚਾਈਆਂ ਦੀ ਪ੍ਰਾਪਤੀ ਨੂੰ ਲੈ ਕੇ ਪ੍ਰੇਰਿਤ ਕਰਨ ਲਈ ਵੀ ਹੈ।

ਉਨ੍ਹਾਂ ਨੇ ਕਿਹਾ ਕਿ ਭਾਰਤ ਦੇ ਨੌਜਵਾਨਾਂ ਵਿੱਚ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ ਅਤੇ ਇਸ ਸਮੇਂ ਦੀ ਜ਼ਰੂਰਤ ਹੈ ਕਿ ਉਨ੍ਹਾਂ ਦੀ ਪ੍ਰਤਿਭਾ ਦੀ ਪਹਿਚਾਣ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਜ਼ਰੂਰੀ ਹੁਨਰ ਪ੍ਰਦਾਨ ਕੀਤਾ ਜਾਵੇ। ਉਪ ਰਾਸ਼ਟਰਪਤੀ ਨੇ ਆਪਣੀ ਇਹ ਇੱਛਾ ਵੀ ਪ੍ਰਗਟ ਕੀਤੀ ਕਿ ਅਧਿਆਪਕ ਵਿਦਿਆਰਥੀਆਂ ਲਈ ਅਧਿਆਪਨ ਨੂੰ ਇੱਕ ਜ਼ਿਆਦਾ ਪਰਸਪਰ ਸੰਵਾਦਾਤਮਕਬਹੁਆਯਾਮੀ ਅਤੇ ਆਨੰਦਮਈ ਅਨੁਭਵ ਬਣਾਉਣ। ਉਨ੍ਹਾਂ ਨੇ ਹਰ ਇੱਕ ਅਧਿਆਪਕ ਅਤੇ ਸਕੂਲ ਪ੍ਰਸ਼ਾਸਕ ਨੂੰ ਐੱਨਈਪੀ ਦੇ ਪ੍ਰਾਵਧਾਨਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੀ ਬੇਨਤੀ ਕੀਤੀ।

ਸ਼੍ਰੀ ਨਾਇਡੂ ਨੇ ਮਾਂ ਬੋਲੀ ਵਿੱਚ ਸਿੱਖਿਆ ਪ੍ਰਦਾਨ ਕਰਨ ਦੇ ਮਹੱਤਵ ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਬ੍ਰਿਟਿਸ਼ ਸ਼ਾਸਨ ਤਹਿਤ ਦੇਸ਼ ਦੀ ਲੰਬੀ ਅਧੀਨਤਾ ਨੇ ਦੇਸ਼ ਦੇ ਕੁਝ ਲੋਕਾਂ ਵਿਚਕਾਰ ਇੱਕ ਹੀਣ ਭਾਵਨਾ ਪੈਦਾ ਕਰ ਦਿੱਤੀ। ਉਨ੍ਹਾਂ ਨੇ ਬਸਤੀਵਾਦੀ ਮਾਨਸਿਕਤਾ ਨੂੰ ਛੱਡਣ ਅਤੇ ਭਾਰਤੀ ਜੜਾਂ ਵੱਲ ਪਰਤਣ ਦੀ ਜ਼ਰੂਰਤ ਤੇ ਜ਼ੋਰ ਦਿੱਤਾ। ਇਸ ਸੰਦਰਭ ਵਿੱਚ ਉਨ੍ਹਾਂ ਨੇ ਸਾਰਥਕ ਅਤੇ ਸਮੁੱਚੀ ਸਿੱਖਿਆ ਲਈ ਗੁਰੂ ਸ਼ਿਸ਼’ ਪਰੰਪਰਾ ਦੇ ਮਹੱਤਵ ਨੂੰ ਦੁਹਰਾਇਆ।

ਇਸ ਅਵਸਰ ਤੇ ਉਨ੍ਹਾਂ ਨੇ ਗੁੰਟੂਰ ਜ਼ਿਲ੍ਹੇ ਦੇ ਮੰਡਲ ਸਿੱਖਿਆ ਅਧਿਕਾਰੀਆਂ ਨੂੰ ਮਹਾਮਾਰੀ ਦੌਰਾਨ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਲਈ ਗੁਰੂ ਸਨਮਾਨਮ’ ਪੁਰਸਕਾਰ ਵੀ ਪ੍ਰਦਾਨ ਕੀਤੇ। ਉਨ੍ਹਾਂ ਨੇ ਪੂਰੇ ਦੇਸ਼ ਦੇ ਅਧਿਆਪਕਾਂਵਿਸ਼ੇਸ਼ ਕਰਕੇ ਸਰਕਾਰੀ ਸਕੂਲਾਂ ਵਿੱਚ ਮਹਾਮਾਰੀ ਦੌਰਾਨ ਨਵੇਂ ਮਾਧਿਅਮਾਂ ਜ਼ਰੀਏ ਸਿੱਖਿਆ ਦੀ ਨਿਰੰਤਰਤਾ ਯਕੀਨੀ ਕਰਨ ਦੇ ਯਤਨਾਂ ਦੀ ਸ਼ਲਾਘਾ ਕੀਤੀ।

ਸ਼੍ਰੀ ਨਾਇਡੂ ਨੇ ਵਿਦਿਆਰਥੀਆਂ ਵਿੱਚ ਕਦਰਾਂ ਕੀਮਤਾਂ ਨੂੰ ਵਿਕਸਤ ਕਰਨ ਵਿੱਚ ਅਧਿਆਪਕਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਦਰਸਾਇਆ। ਉਨ੍ਹਾਂ ਨੇ ਅੱਗੇ ਕਿਹਾ ਕਿ ਉਨ੍ਹਾਂ ਨੂੰ ਵਿਦਿਆਰਥੀਆਂ ਦੇ ਆਚਰਣ ਨੂੰ ਸੁਧਾਰਨਕਿਸੇ ਵੀ ਵਿਪਰੀਤ ਪਰਿਸਥਿਤੀ ਦਾ ਸਾਹਮਣਾ ਕਰਨ ਲਈ ਉਨ੍ਹਾਂ ਵਿੱਚ ਆਤਮ ਵਿਸ਼ਵਾਸ ਜਗਾਉਣ ਅਤੇ ਸਾਹਮਣੇ ਆਉਣ ਵਾਲੀ ਕਿਸੇ ਵੀ ਪਰਿਸਥਿਤੀ ਵਿੱਚ ਸਹੀ ਰਸਤੇ ਤੇ ਚਲਣ ਦੀ ਸਿੱਖਿਆ ਦੇਣ ਦੀ ਜ਼ਰੂਰਤ ਹੈ।

ਉਪ ਰਾਸ਼ਟਰਪਤੀ ਨੇ ਭਾਰਤ ਨੂੰ ਇੱਕ ਮਜ਼ਬੂਤਸਥਿਰ ਅਤੇ ਸ਼ਾਂਤੀਪੂਰਨ ਦੇਸ਼ ਦੇ ਰੂਪ ਵਿੱਚ ਵਿਕਸਤ ਕਰਨ ਦਾ ਸੱਦਾ ਦਿੱਤਾਜਿੱਥੇ ਬਿਨਾਂ ਕਿਸੇ ਭੇਦਭਾਵ ਦੇ ਸਾਰਿਆਂ ਨੂੰ ਇਕਸਮਾਨ ਮੰਨਿਆ ਜਾਂਦਾ ਹੈ। ਉਨ੍ਹਾਂ ਨੇ ਅਸਥਾਈ ਰਾਜਨੀਤਕ ਲਾਭ ਲਈ ਲੋਕਾਂ ਦੇ ਵਿਚਕਾਰ ਵੰਡ ਪੈਦਾ ਕਰਨ ਲਈ ਕੁਝ ਤਾਕਤਾਂ ਦੇ ਯਤਨਾਂ ਦੀ ਆਲੋਚਨਾ ਕੀਤੀ। ਸ਼੍ਰੀ ਨਾਇਡੂ ਨੇ 20 ਤੋਂ ਜ਼ਿਆਦਾ ਸਾਲਾਂ ਵਿੱਚ ਲਗਾਤਾਰ ਉੱਤਮ ਅਧਿਆਪਕਾਂਪ੍ਰਸ਼ਾਸਕਾਂ ਅਤੇ ਵਿਦਿਆਰਥੀਆਂ ਨੂੰ ਸਨਮਾਨਤ ਕਰਨ ਵਿੱਚ ਰਾਮਿਨੇਨੀ ਫਾਊਂਡੇਸ਼ਨ ਦੇ ਯਤਨਾਂ ਦੀ ਸ਼ਲਾਘਾ ਕੀਤੀ।

ਇਸ ਸਮਾਰੋਹ ਵਿੱਚ ਆਂਧਰ ਪ੍ਰਦੇਸ਼ ਦੇ ਸਿੱਖਿਆ ਮੰਤਰੀ ਸ਼੍ਰੀ ਆਦਿਮੁਲਪੂ ਸੁਰੇਸ਼ਰਾਜ ਸਭਾ ਦੇ ਸੰਸਦ ਮੈਂਬਰ ਸ਼੍ਰੀ ਮੋਪੀਦੇਵੀ ਵੈਂਕਟਰਮਣ ਰਾਓਗੁੰਟੂਰ ਜ਼ਿਲ੍ਹਾ ਪਰਿਸ਼ਦ ਦੀ ਚੇਅਰਮੈਨ ਸ਼੍ਰੀਮਤੀ ਹੇਨਰੀ ਕ੍ਰਿਸਟੀਨਾਆਂਧਰ ਪ੍ਰਦੇਸ਼ ਸਰਕਾਰ ਦੇ ਵਿਸ਼ੇਸ਼ ਸਕੱਤਰ ਸ਼੍ਰੀ ਆਰ. ਪੀ. ਸਿਸੋਦੀਆਆਂਧਰ ਪ੍ਰਦੇਸ਼ ਵਿਧਾਨ ਪਰਿਸ਼ਦ ਦੇ ਸਾਬਕਾ ਮੈਂਬਰ ਸ਼੍ਰੀ ਸੋਮੂ ਵੀਰਰਾਜੂਆਂਧਰ ਪ੍ਰਦੇਸ਼ ਦੇ ਸਾਬਕਾ ਮੰਤਰੀ ਸ਼੍ਰੀ ਕੰਨਾ ਲਕਸ਼ਮੀ ਨਾਰਾਇਣਡਾ. ਰਾਮਿਨੇਨੀ ਫਾਊਂਡੇਸ਼ਨ ਦੇ ਚੇਅਰਮੈਨ ਸ਼੍ਰੀ ਰਾਮਿਨੇਨੀ ਧਰਮਪ੍ਰਚਾਰਕਅਧਿਆਪਕਵਿਦਿਆਰਥੀਉਨ੍ਹਾਂ ਦੇ ਮਾਤਾ-ਪਿਤਾ ਅਤੇ ਹੋਰ ਮੌਜੂਦ ਸਨ।

 

 

 **********

ਐੱਮਐੱਸ/ਆਰਕੇ



(Release ID: 1802196) Visitor Counter : 149