ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਫਰਾਂਸ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਇਮੈਨੁਐਲ ਮੈਕ੍ਰੋਂ ਦੇ ਦਰਮਿਆਨ ਫੋਨ ’ਤੇ ਗੱਲਬਾਤ

Posted On: 01 MAR 2022 10:56PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫਰਾਂਸ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਇਮੈਨੁਐਲ ਮੈਕ੍ਰੋਂ  ਨਾਲ ਫੋਨ ’ਤੇ ਗੱਲਬਾਤ ਕੀਤੀ।

ਦੋਹਾਂ ਨੇਤਾਵਾਂ ਨੇ ਯੂਕ੍ਰੇਨ ਦੀ ਮੌਜੂਦਾ ਸਥਿਤੀ ’ਤੇ ਚਰਚਾ ਕੀਤੀ । ਉਨ੍ਹਾਂ ਨੇ ਯੂਕ੍ਰੇਨ ਵਿੱਚ ਜਾਰੀ ਯੁੱਧ ਅਤੇ ਵਿਗੜਦੇ ਮਾਨਵੀ ਹਾਲਾਤ ’ਤੇ ਆਪਣੀਆਂ ਚਿੰਤਾਵਾਂ ਸਾਂਝੀਆਂ ਕੀਤੀਆਂ।

ਪ੍ਰਧਾਨ ਮੰਤਰੀ ਮੋਦੀ ਨੇ ਯੁੱਧ ਸਮਾਪਤ ਕਰਨ ਅਤੇ ਗੱਲਬਾਤ ਅਤੇ ਕੂਟਨੀਤੀ ’ਤੇ ਪਰਤਣ ਦੇ ਲਈ ਭਾਰਤ ਵੱਲੋਂ ਲਗਾਤਾਰ ਕੀਤੀ ਜਾ ਰਹੀ ਅਪੀਲ ਨੂੰ ਦੁਹਰਾਇਆ। ਉਨ੍ਹਾਂ ਨੇ ਭਾਰਤ ਦੇ ਇਸ ਵਿਸ਼ਵਾਸ ’ਤੇ ਜ਼ੋਰ ਦਿੱਤਾ ਕਿ ਅੰਤਰਰਾਸ਼ਟਕਰੀ ਕਾਨੂੰਨ, ਸੰਯੁਕਤ ਰਾਸ਼ਟਰ ਚਾਰਟਰ ਅਤੇ ਸਭ ਦੇਸ਼ਾਂ ਦੇ ਖੇਤਰੀ ਅਖੰਡਤਾ ਅਤੇ ਪ੍ਰਭੂਸੱਤਾ ਦਾ ਸਨਮਾਨ ਸਮਕਾਲੀ ਵਿਸ਼ਵ ਵਿਵਸਥਾ ਦਾ ਅਧਾਰ ਹੈ।

ਪ੍ਰਧਾਨ ਮੰਤਰੀ ਨੇ ਦੋਹਾਂ ਧਿਰਾਂ  ਦੇ ਦਰਮਿਆਨ ਵਾਰਤਾ ਦਾ ਸੁਆਗਤ ਕੀਤਾ। ਉਨ੍ਹਾਂ ਨੇ ਸਭ ਲੋਕਾਂ ਤੱਕ ਮੁਕਤ ਅਤੇ ਨਿਰਵਿਘਨ ਪਹੁੰਚ ਅਤੇ ਸੁਚਾਰੂ ਆਵਾਗਮਨ ਸੁਨਿਸ਼ਚਿਤ ਕਰਨ ਦੇ ਮਹੱਤਵ ’ਤੇ ਜ਼ੋਰ ਦਿੱਤਾ।

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਮੈਕ੍ਰੋਂ  ਨੂੰ ਸੰਘਰਸ਼ ਵਾਲੇ ਖੇਤਰਾਂ ਤੋਂ ਆਪਣੇ ਨਾਗਰਿਕਾਂ ਨੂੰ ਸੁਰੱਖਿਅਤ ਕੱਢਣ ਅਤੇ ਪ੍ਰਭਾਵਿਤ ਆਬਾਦੀ ਦੇ ਲਈ ਦਵਾਈਆਂ ਸਹਿਤ ਅਤਿ ਜ਼ਰੂਰੀ ਰਾਹਤ ਸਮੱਗਰੀ ਭੇਜਣ ਦੀ ਖਾਤਰ ਭਾਰਤ ਦੁਆਰਾ ਕੀਤੇ ਜਾ ਰਹੇ ਪ੍ਰਯਤਨਾਂ ਬਾਰੇ ਵੀ ਜਾਣਕਾਰੀ ਦਿੱਤੀ।

 

***

ਡੀਐੱਸ/ਐੱਸਐੱਚ



(Release ID: 1802304) Visitor Counter : 136