ਉਪ ਰਾਸ਼ਟਰਪਤੀ ਸਕੱਤਰੇਤ

ਉਪ ਰਾਸ਼ਟਰਪਤੀ ਨੇ ਸਫ਼ਲਤਾ ਹਾਸਲ ਕਰਨ ਦੇ ਲਈ ਨੌਜਵਾਨਾਂ ਨੂੰ ਮਜ਼ਬੂਤ ਸੰਕਲਪ ਦੇ ਨਾਲ ਸਖ਼ਤ ਮਿਹਨਤ ਕਰਨ ਦੀ ਸਲਾਹ ਦਿੱਤੀ


ਉਪ ਰਾਸ਼ਟਰਪਤੀ ਨੇ ਨਿਜੀ ਖੇਤਰ ਅਤੇ ਗ਼ੈਰ ਸਰਕਾਰੀ ਸੰਗਠਨਾਂ ਨੂੰ ਵੋਕੇਸ਼ਨਲ ਟ੍ਰੇਨਿੰਗ ਦੇ ਜ਼ਰੀਏ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਦੀ ਤਾਕੀਦ ਕੀਤੀ

ਉਪ ਰਾਸ਼ਟਰਪਤੀ ਨੇ ਨੌਜਵਾਨਾਂ ਨੂੰ ਸਹੀ ਕਦਰਾਂ-ਕੀਮਤਾਂ ਨੂੰ ਗ੍ਰਹਿਣ ਕਰਨ ਅਤੇ ਦੂਸਰਿਆਂ ਦੇ ਲਈ ਹਮਦਰਦੀ ਵਿਕਸਿਤ ਕਰਨ ਦੇ ਲਈ ਕਿਹਾ

ਉਪ ਰਾਸ਼ਟਰਪਤੀ ਨੇ ਸਵਰਣ ਭਾਰਤ ਟ੍ਰੱਸਟ, ਵਿਜੈਵਾੜਾ ਵਿੱਚ ਵਿਭਿੰਨ ਵੋਕੇਸ਼ਨਲ ਕੋਰਸਾਂ ਦੇ ਟ੍ਰੇਨੀਆਂ ਨਾਲ ਗੱਲਬਾਤ ਕੀਤੀ

Posted On: 03 MAR 2022 1:01PM by PIB Chandigarh

ਉਪ ਰਾਸ਼ਟਰਪਤੀ, ਸ਼੍ਰੀ ਐੱਮ ਵੈਂਕਈਆ ਨਾਇਡੂ ਨੇ ਅੱਜ ਨੌਜਵਾਨਾਂ ਨੂੰ ਮੁਕਾਬਲੇ ਦਾ ਸਾਹਮਣਾ ਕਰਨ ਅਤੇ ਸਫ਼ਲਤਾ ਪ੍ਰਾਪਤ ਕਰਨ ਦੇ ਲਈ ਆਪਣੇ ਚੁਣੇ ਹੋਏ ਖੇਤਰਾਂ ਵਿੱਚ ਗਿਆਨ ਪ੍ਰਾਪਤ ਕਰਨ ਅਤੇ ਵਿਸ਼ੇਸ਼ਤਾ ਹਾਸਲ ਕਰਨ ਦੇ ਲਈ ਮਜ਼ਬੂਤ ਸੰਕਲਪ ਦੇ ਨਾਲ ਸਖ਼ਤ ਮਿਹਨਤ ਕਰਨ ਦੀ ਸਲਾਹ ਦਿੱਤੀ।

ਸਵਰਣ ਭਾਰਤ ਟ੍ਰੱਸਟ, ਵਿਜੈਵਾੜਾ ਵਿੱਚ ਵਿਭਿੰਨ ਵੋਕੇਸ਼ਨਲ ਕੋਰਸਾਂ ਦੇ ਟ੍ਰੇਨੀਆਂ ਨੂੰ ਸੰਬੋਧਨ ਕਰਦੇ ਹੋਏ, ਉਪ ਰਾਸ਼ਟਰਪਤੀ ਨੇ ਨੌਜਵਾਨਾਂ ਨੂੰ ਬੜੇ ਸੁਪਨੇ ਦੇਖਣ ਅਤੇ ਆਪਣੇ ਲਕਸ਼ਾਂ ਨੂੰ ਹਾਸਲ ਕਰਨ ਦੇ ਲਈ ਵਿਵਸਥਿਤ ਤਰੀਕੇ ਨਾਲ ਅਨੁਸ਼ਾਸਨ ਅਤੇ ਸਮਰਪਣ ਦੇ ਨਾਲ ਕੰਮ ਕਰਨ ਦੇ ਲਈ ਕਿਹਾ।

ਉਨ੍ਹਾਂ ਨੇ ਕਿਹਾ ਕਿ ਇਕੱਲੀ ਸਰਕਾਰ ਹੀ ਨੌਜਵਾਨਾਂ ਨੂੰ ਰੋਜ਼ਗਾਰ ਉਪਲਬਧ ਕਰਵਾਉਣ ਦੇ ਸਮਰੱਥ ਨਹੀਂ ਹੋਵੇਗੀ, ਉਨ੍ਹਾਂ ਨੇ ਪ੍ਰਾਈਵੇਟ ਸੈਕਟਰ ਅਤੇ ਗ਼ੈਰ-ਸਰਕਾਰੀ ਸੰਗਠਨਾਂ (ਐੱਨਜੀਓਜ਼) ਨੂੰ ਨੌਜਵਾਨਾਂ ਨੂੰ ਵੋਕੇਸ਼ਨਲ ਟ੍ਰੇਨਿੰਗ ਪ੍ਰਦਾਨ ਕਰਨ ਅਤੇ ਉਨ੍ਹਾਂ ਨੂੰ ਸੈਲਫ ਇੰਪਲੋਇਡ ਅਤੇ ਰੋਜ਼ਗਾਰ ਪ੍ਰਾਪਤ ਕਰਨ ਸਮਰੱਥ ਬਣਾਉਣ ਦੇ ਲਈ ਜ਼ਰੂਰੀ ਕੌਸ਼ਲ (skill) ਪ੍ਰਦਾਨ ਕਰਕੇ ਸਸ਼ਕਤ ਬਣਾਉਣ ਦਾ ਸੱਦਾ ਦਿੱਤਾ।

ਇਹ ਦੇਖਦੇ ਹੋਏ ਕਿ ਨੌਜਵਾਨਾਂ ਦੀ ਊਰਜਾ ਨੂੰ ਰਾਸ਼ਟਰ ਨਿਰਮਾਣ ਦੀ ਦਿਸ਼ਾ ਵਿੱਚ ਲਗਾਉਣਾ ਬਹੁਤ ਮਹੱਤਵਪੂਰਨ ਹੈ, ਉਪ ਰਾਸ਼ਟਰਪਤੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੌਜਵਾਨਾਂ ਨੂੰ ਕੁਸ਼ਲ ਅਤੇ ਸਸ਼ਕਤ ਬਣਾਉਣ ’ਤੇ ਬਹੁਤ ਜ਼ੋਰ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ‘ਕੁਸ਼ਲ ਭਾਰਤ’ (Skilled India) ਦੇ ਵਿਜ਼ਨ ਨੂੰ ਹਾਸਲ ਕਰਨ ਦੇ ਲਈ ਸਰਕਾਰ ਦੁਆਰਾ ਅਲੱਗ ਤੋਂ ਕੌਸ਼ਲ (skill)  ਵਿਕਾਸ ਅਤੇ ਉੱਦਮਤਾ ਮੰਤਰਾਲੇ ਦਾ ਸਥਾਪਨਾ ਕੀਤੀ ਗਈ ਹੈ।

ਉਪ ਰਾਸ਼ਟਰਪਤੀ ਨੇ ਟ੍ਰੇਨੀਆਂ ਨੂੰ ਮਹਾਪੁਰਸ਼ਾਂ ਅਤੇ ਮਹਿਲਾਵਾਂ ਦੇ ਜੀਵਨ ਬਾਰੇ ਪੜ੍ਹਨ ਅਤੇ ਉਨ੍ਹਾਂ ਤੋਂ ਪ੍ਰੇਰਣਾ ਲੈਣ ਦੀ ਵੀ ਸਲਾਹ ਦਿੱਤੀ। ਇਸ ਦੇ ਨਾਲ ਹੀ, ਨੌਜਵਾਨਾਂ ਨੂੰ ਸਹੀ ਕਦਰਾਂ-ਕੀਮਤਾਂ ਨੂੰ ਅਪਣਾਉਣਾ ਚਾਹੀਦਾ ਹੈ ਅਤੇ ਦੂਸਰਿਆਂ ਦੇ ਪ੍ਰਤੀ ਹਮਦਰਦੀ ਵਿਕਸਿਤ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ‘ਸ਼ੇਅਰ ਐਂਡ ਕੇਅਰ’ ਦੀ ਭਾਵਨਾ ਭਾਰਤੀ ਸੱਭਿਆਚਾਰ ਦੇ ਮੂਲ ਵਿੱਚ ਹੈ।

ਭਾਰਤੀ ਸੱਭਿਆਚਾਰ ਦੀ ਰੱਖਿਆ ਅਤੇ ਸੰਭਾਲ਼ ਦੀ ਜ਼ਰੂਰਤ ’ਤੇ ਜ਼ੋਰ ਦਿੰਦੇ ਹੋਏ, ਸ਼੍ਰੀ ਨਾਇਡੂ ਨੇ ਨੌਜਵਾਨਾਂ ਨੂੰ ਆਪਣੀ ਜੜ੍ਹਾਂ ਵੱਲ ਪਰਤਣ ਦੀ ਸਲਾਹ ਦਿੱਤੀ। ਉਨ੍ਹਾਂ ਨੌਜਵਾਨਾਂ ਨੂੰ ਜੰਕ ਫੂਡ ਤੋਂ ਦੂਰ ਰਹਿਣ ਅਤੇ ਚੰਗਾ ਆਹਾਰ ਲੈਣ ਦਾ ਸੁਝਾਅ ਦਿੰਦੇ ਹੋਏ ਕਿਹਾ ਕਿ ਤੰਦਰੁਸਤ ਜੀਵਨ ਸ਼ੈਲੀ ਨੂੰ ਬਣਾਈ ਰੱਖਣ ਦੇ ਲਈ ਯੋਗ ਜਿਹੀ ਨਿਯਮਿਤ ਸਰੀਰਕ ਗਤੀਵਿਧੀ ਕਰਨਾ ਵੀ ਉਤਨਾ ਹੀ ਮਹੱਤਵਪੂਰਨ ਹੈ।

ਇਸ ਅਵਸਰ ’ਤੇ ਸਵਰਣ ਭਾਰਤ ਟ੍ਰੱਸਟ ਦੇ ਚੇਅਰਮੈਨ, ਡਾ. ਕਾਮਿਨੇਨੀ ਸ੍ਰੀਨਿਵਾਸ ਅਤੇ ਹੋਰ ਪਤਵੰਤੇ ਵੀ ਉਪਸਥਿਤ ਸਨ।

 

*****

ਐੱਮਐੱਸ/ਆਰਕੇ



(Release ID: 1802751) Visitor Counter : 141