ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਭਾਗਲਪੁਰ ਵਿੱਚ ਧਮਾਕੇ ਨਾਲ ਹੋਏ ਜਾਨੀ ਨੁਕਸਾਨ ’ਤੇ ਗਹਿਰਾ ਸੋਗ ਪ੍ਰਗਟਾਇਆ

Posted On: 04 MAR 2022 12:02PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਭਾਗਲਪੁਰ ਵਿੱਚ ਧਮਾਕੇ ਨਾਲ ਹੋਏ ਜਾਨੀ ਨੁਕਾਸਾਨ ’ਤੇ ਗਹਿਰਾ ਸੋਗ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨੇ ਇਸ ਘਟਨਾ ਨਾਲ ਸਬੰਧਿਤ ਹਾਲਾਤ ਬਾਰੇ ਬਿਹਾਰ ਦੇ ਮੁੱਖ ਮੰਤਰੀ, ਸ਼੍ਰੀ ਨੀਤੀਸ਼ ਕੁਮਾਰ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਪ੍ਰਸ਼ਾਸਨ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲਗਿਆ ਹੋਇਆ ਹੈ ਅਤੇ ਪੀੜਿਤਾਂ ਨੂੰ ਹਰ ਸੰਭਵ ਸਹਾਇਤਾ ਉਪਲਬਧ ਕਰਵਾਈ ਜਾ ਰਹੀ ਹੈ।

 

ਇੱਕ ਟਵੀਟ ਵਿੱਚਪ੍ਰਧਾਨ ਮੰਤਰੀ ਨੇ ਕਿਹਾ;

 

ਬਿਹਾਰ ਦੇ ਭਾਗਲਪੁਰ ਵਿੱਚ ਧਮਾਕੇ ਨਾਲ ਹੋਏ ਜਾਨੀ ਨੁਕਸਾਨ ਦੀ ਖ਼ਬਰ ਪੀੜਾ ਦੇਣ ਵਾਲੀ ਹੈ। ਮੈਂ ਘਾਇਲਾਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕਰਦਾ ਹਾਂ। ਘਟਨਾ ਨਾਲ ਜੁੜੇ ਹਾਲਾਤ ’ਤੇ ਮੁੱਖ ਮੰਤਰੀ ਸ਼੍ਰੀ ਨੀਤੀਸ਼ ਕੁਮਾਰ (@NitishKumar) ਜੀ ਨਾਲ ਵੀ ਗੱਲ ਹੋਈ। ਪ੍ਰਸ਼ਾਸਨ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲਗਿਆ ਹੋਇਆ ਹੈ ਅਤੇ ਪੀੜਿਤਾਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾ ਰਹੀ ਹੈ।”

 

 

***************

 

ਡੀਐੱਸ/ਐੱਸਐੱਚ


(Release ID: 1802932) Visitor Counter : 135