ਰਾਸ਼ਟਰਪਤੀ ਸਕੱਤਰੇਤ

ਭਾਰਤ ਦੇ ਰਾਸ਼ਟਰਪਤੀ ਦਾ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਪੂਰਵ ਸੰਧਿਆ 'ਤੇ ਸੰਦੇਸ਼

Posted On: 07 MAR 2022 4:56PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀ ਰਾਮ ਨਾਥ ਕੋਵਿੰਦ ਨੇ ਅੰਤਰਰਾਸ਼ਟਰੀ ਮਹਿਲਾ ਦਿਵਸਜੋ ਕਿ ਹਰ ਸਾਲ 8 ਮਾਰਚ ਨੂੰ ਮਨਾਇਆ ਜਾਂਦਾ ਹੈਦੀ ਪੂਰਵ ਸੰਧਿਆ 'ਤੇ ਆਪਣੇ ਸੰਦੇਸ਼ ਵਿੱਚ ਕਿਹਾ :-

"ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਅਵਸਰ 'ਤੇਮੈਂ ਸਾਰੀਆਂ ਮਹਿਲਾਵਾਂ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦਾ ਹਾਂ।

ਅੱਜ ਦੇ ਨਿਰੰਤਰ ਪਰਿਵਰਤਨਸ਼ੀਲ ਵਿਸ਼ਵ ਵਿੱਚਭਾਰਤੀ ਮਹਿਲਾਵਾਂ ਪਰਿਵਾਰ, ਸਮਾਜ ਅਤੇ ਰਾਸ਼ਟਰ ਦੀ ਪ੍ਰਗਤੀ ਦੇ ਲਈ ਜੀਵਨ ਦੇ ਹਰ ਖੇਤਰ ਵਿੱਚ ਆਪਣੀ ਪਹਿਚਾਣ ਬਣਾ ਰਹੀਆਂ ਹਨ ਅਤੇ ਦੇਸ਼ ਨੂੰ ਅੱਗੇ ਵਧਾਉਣ ਵਿੱਚ ਪ੍ਰਮੁੱਖ ਤੌਰ ਤੇ ਭਾਗ ਲੈ ਰਹੀਆਂ ਹਨ। ਸਾਡੀਆਂ ਬਾਲੜੀਆਂ, ਅੱਗੇ ਚਲ ਕੇ ਪਰਿਵਾਰਕ, ਸਮਾਜਿਕ ਅਤੇ ਰਾਸ਼ਟਰੀ ਜੀਵਨ ਵਿੱਚ ਆਪਣੀਆਂ ਆਕਾਂਖਿਆਵਾਂ ਦੇ ਅਨੁਰੂਪ ਭੂਮਿਕਾ ਦਾ ਨਿਰਬਾਹ ਕਰ ਸਕਣ, ਇਸ ਦੇ ਲਈ ਉਨ੍ਹਾਂ ਨੂੰ ਅੱਜ ਤੋਂ ਹੀ ਸਸ਼ਕਤ ਅਤੇ ਆਤਮਨਿਰਭਰ ਬਣਾਉਣ ਵਿੱਚ ਸਾਡਾ ਸਭ ਦਾ ਕਾਫ਼ੀ ਯੋਗਦਾਨ ਹੋਣਾ ਚਾਹੀਦਾ ਹੈ।

8 ਮਾਰਚ ਦਾ ਦਿਨ ਮਹਿਲਾਵਾਂ ਦੀ ਸੁਰੱਖਿਆਸਨਮਾਨ ਅਤੇ ਸਮ੍ਰਿੱਧੀ ਨੂੰ ਸੁਨਿਸ਼ਚਿਤ ਕਰਨ ਦਾ ਸੰਕਲਪ ਦੁਹਰਾਉਣ ਦਾ ਵੀ ਅਵਸਰ ਹੈ, ਜਿਸ ਨਾਲ ਮਹਿਲਾਵਾਂ ਆਪਣੀ ਪੂਰੀ ਸਮਰੱਥਾ ਨੂੰ ਸਾਕਾਰ ਕਰ ਸਕਣ ਅਤੇ ਰਾਸ਼ਟਰ ਦੇ ਵਿਕਾਸ ਵਿੱਚ ਭਰਪੂਰ ਯੋਗਦਾਨ ਦੇ ਸਕਣ।"

 

ਰਾਸ਼ਟਰਪਤੀ ਦਾ ਸੰਦੇਸ਼ ਦੇਖਣ ਲਈ ਇੱਥੇ ਕਲਿੱਕ ਕਰੋ

 

 

 

 **********

ਡੀਐੱਸ/ਬੀਐੱਮ 



(Release ID: 1803735) Visitor Counter : 111