ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਯੂਕ੍ਰੇਨ ਦੇ ਮਹਾਮਹਿਮ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨਾਲ ਗੱਲ ਕੀਤੀ

Posted On: 07 MAR 2022 12:50PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਯੂਕ੍ਰੇਨ ਦੇ ਮਹਾਮਹਿਮ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨਾਲ ਗੱਲ ਕੀਤੀ।

ਰਾਸ਼ਟਰਪਤੀ ਜ਼ੇਲੈਂਸਕੀ ਨੇ ਪ੍ਰਧਾਨ ਮੰਤਰੀ ਨੂੰ ਸੰਘਰਸ਼ ਦੀ ਸਥਿਤੀ ਅਤੇ ਯੂਕ੍ਰੇਨ ਅਤੇ ਰੂਸ ਦੇ ਦਰਮਿਆਨ ਚਲ ਰਹੀ ਗੱਲਬਾਤ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਨੇ ਸੰਘਰਸ਼ ਜਾਰੀ ਰਹਿਣ ਅਤੇ ਇਸ ਦੇ ਨਤੀਜੇ ਵਜੋਂ ਪੈਦਾ ਹੋਏ ਮਾਨਵੀ ਸੰਕਟ ਬਾਰੇ ਗਹਿਰੀ ਚਿੰਤਾ ਵਿਅਕਤ ਕੀਤੀ। ਪ੍ਰਧਾਨ ਮੰਤਰੀ ਨੇ ਹਿੰਸਾ ਨੂੰ ਤਤਕਾਲ ਸਮਾਪਤ ਕਰਨ ਦੇ ਆਪਣੇ ਸੱਦੇ ਨੂੰ ਦੁਹਰਾਇਆ ਅਤੇ ਕਿਹਾ ਕਿ ਭਾਰਤ ਹਮੇਸ਼ਾ ਹੀ ਮੁੱਦਿਆਂ ਦੇ ਸ਼ਾਂਤੀਪੂਰਨ ਸਮਾਧਾਨ ਅਤੇ ਦੋਹਾਂ ਧਿਰਾਂ ਦੇ ਦਰਮਿਆਨ ਸਿੱਧੀ ਗੱਲਬਾਤ ਦਾ ਸਮਰਥਨ ਕਰਦਾ ਰਿਹਾ ਹੈ।

ਪ੍ਰਧਾਨ ਮੰਤਰੀ ਨੇ ਯੂਕ੍ਰੇਨ ਤੋਂ 20000 ਤੋਂ ਅਧਿਕ ਭਾਰਤੀ ਨਾਗਰਿਕਾਂ ਦੀ ਨਿਕਾਸੀ ਵਿੱਚ ਸੁਵਿਧਾ ਪ੍ਰਦਾਨ ਕਰਨ ਦੇ ਲਈ ਯੂਕ੍ਰੇਨੀ ਅਧਿਕਾਰੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਹਾਲੇ ਵੀ ਯੂਕ੍ਰੇਨ ਵਿੱਚ ਰਹਿ ਰਹੇ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਸੰਭਾਲ਼ ਦੇ ਪ੍ਰਤੀ ਗਹਿਰੀ ਚਿੰਤਾ ਵਿਅਕਤ ਕੀਤੀ ਅਤੇ ਉਨ੍ਹਾਂ ਦੀ ਤੁਰੰਤ ਤੇ ਸੁਰੱਖਿਅਤ ਨਿਕਾਸੀ ਦੀ ਜ਼ਰੂਰਤ ’ਤੇ ਬਲ ਦਿੱਤਾ।

 

*****

 

ਡੀਐੱਸ/ਐੱਸਟੀ



(Release ID: 1803739) Visitor Counter : 126