ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਕੋਵਿਡ-19 ਟੀਕੇ ਦੀ ਉਪਲਬਧਤਾ



ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 183.24 ਕਰੋੜ ਤੋਂ ਅਧਿਕ ਟੀਕੇ ਪ੍ਰਦਾਨ ਕੀਤੇ ਗਏ


ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਹੁਣ ਵੀ 17.32 ਕਰੋੜ ਤੋਂ ਅਧਿਕ ਅਤਿਰਿਕਤ ਅਤੇ ਬਿਨਾ ਇਸਤੇਮਾਲ ਹੋਈਆਂ ਖੁਰਾਕਾਂ ਮੌਜੂਦ ਹਨ

Posted On: 17 MAR 2022 9:03AM by PIB Chandigarh

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ-19 ਟੀਕਾਕਰਣ ਦਾ ਦਾਇਰਾ ਵਿਸਤ੍ਰਿਤ ਕਰਨ ਅਤੇ ਲੋਕਾਂ ਨੂੰ ਟੀਕੇ ਲਗਾਉਣ ਦੀ ਗਤੀ ਨੂੰ ਤੇਜ਼ ਕਰਨ ਦੇ ਲਈ ਪ੍ਰਤੀਬੱਧ ਹੈ। ਰਾਸ਼ਟਰਵਿਆਪੀ ਕੋਵਿਡ-19 ਟੀਕਾਕਰਣ 16 ਜਨਵਰੀ 2021 ਨੂੰ ਸ਼ੁਰੂ ਹੋਇਆ ਸੀ। ਕੋਵਿਡ-19 ਦੇ ਟੀਕੇ ਨੂੰ ਸਭ ਦੇ ਲਈ ਉਪਲਬਧ ਕਰਵਾਉਣ ਲਈ ਨਵਾਂ ਪੜਾਅ 21 ਜੂਨ 2021 ਤੋਂ ਸ਼ੁਰੂ ਕੀਤਾ ਗਿਆ ਸੀ। ਟੀਕਾਕਰਣ ਮੁਹਿੰਮ ਦੀ ਗਤੀ ਨੂੰ ਵੱਧ ਤੋਂ ਵੱਧ ਟੀਕੇ ਦੀ ਉਪਲਬਧਤਾ ਦੇ ਜ਼ਰੀਏ ਵਧਾਇਆ ਗਿਆ ਹੈ। ਇਸ ਦੇ ਤਹਿਤ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕੇ ਦੀ ਉਪਲਬਧਤਾ ਬਾਰੇ ਪਹਿਲਾਂ ਸੂਚਨਾ ਪ੍ਰਦਾਨ ਕੀਤੀ ਜਾਂਦੀ ਹੈਤਾਕਿ ਉਹ ਬਿਹਤਰ ਯੋਜਨਾ ਦੇ ਨਾਲ ਟੀਕੇ ਲਗਾਉਣ ਦਾ ਬੰਦੋਬਸਤ ਕਰ ਸਕਣ ਅਤੇ ਟੀਕੇ ਦੀ ਸਪਲਾਈ ਚੇਨ ਨੂੰ ਦਰੁਸਤ ਕੀਤਾ ਜਾ ਸਕੇ

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਦੇ ਰੂਪ ਵਿੱਚ ਕੇਂਦਰ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਕੋਵਿਡ ਟੀਕੇ ਪ੍ਰਦਾਨ ਕਰਕੇ ਉਨ੍ਹਾਂ ਨੂੰ ਪੂਰਨ ਸਹਿਯੋਗ ਦੇ ਰਹੀ ਹੈ ਟੀਕੇ ਦੀ ਸਰਬ-ਉਪਲਬਧਤਾ ਦੇ ਨਵੇਂ ਪੜਾਅ ਵਿੱਚਕੇਂਦਰ ਸਰਕਾਰ ਟੀਕਾ ਨਿਰਮਾਤਾਵਾਂ ਤੋਂ 75% ਟੀਕੇ ਖਰੀਦ ਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਪ੍ਰਦਾਨ ਕਰੇਗੀ।         

 

 

 

 

 

ਟੀਕਿਆਂ ਦੀਆਂ ਖੁਰਾਕਾਂ

(17 ਮਾਰਚ 2022 ਤੱਕ)

ਹੁਣ ਤੱਕ ਹੋਈ ਸਪਲਾਈ

1,83,24,12,590

ਬਾਕੀ ਟੀਕੇ

17,32,56,632

 

ਕੇਂਦਰ ਸਰਕਾਰ ਦੁਆਰਾ ਹੁਣ ਤੱਕ ਮੁਫ਼ਤ ਅਤੇ ਸਿੱਧੇ ਰਾਜ ਸਰਕਾਰ ਖਰੀਦ ਦੇ ਜ਼ਰੀਏ ਟੀਕੇ ਦੀਆਂ 183.24  ਕਰੋੜ ਤੋਂ ਅਧਿਕ (1,83,24,12,590) ਖੁਰਾਕਾਂ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਉਪਲਬਧ ਕਰਵਾਈਆਂ ਗਈਆਂ ਹਨ।

ਹੁਣ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਕੋਲ ਕੋਵਿਡ-19 ਟੀਕੇ ਦੀਆਂ 17.32 ਕਰੋੜ ਤੋਂ ਵੱਧ (17,32,56,632) ਅਤਿਰਿਕਤ ਅਤੇ ਬਿਨਾ ਇਸਤੇਮਾਲ ਹੋਈਆਂ ਖੁਰਾਕਾਂ ਉਪਲਬਧ ਹਨਜਿਨ੍ਹਾਂ ਨੂੰ ਲਗਾਇਆ ਜਾਣਾ ਹੈ

 

****

 

ਐੱਮਵੀ/ਏਐੱਲ



(Release ID: 1806855) Visitor Counter : 148