ਰਾਸ਼ਟਰਪਤੀ ਸਕੱਤਰੇਤ

ਭਾਰਤ ਦੇ ਰਾਸ਼ਟਰਪਤੀ ਨੇ ਹੋਲੀ ਦੀ ਪੂਰਵ-ਸੰਧਿਆ ‘ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

Posted On: 17 MAR 2022 5:39PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀ ਰਾਮ ਨਾਥ ਕੋਵਿੰਦ ਨੇ ਹੋਲੀ ਦੀ ਪੂਰਵ-ਸੰਧਿਆ 'ਤੇ ਆਪਣੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

 

ਇੱਕ ਸੰਦੇਸ਼ ਵਿੱਚ, ਰਾਸ਼ਟਰਪਤੀ ਨੇ ਕਿਹਾ, "ਹੋਲੀ ਦੇ ਸ਼ੁਭ ਮੌਕੇ 'ਤੇ, ਮੈਂ ਦੇਸ਼ ਅਤੇ ਵਿਦੇਸ਼ ਵਿੱਚ ਰਹਿੰਦੇ ਆਪਣੇ ਸਾਰੇ ਸਾਥੀ ਭਾਰਤੀਆਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦਾ ਹਾਂ।

 

ਹੋਲੀ - ਰੰਗਾਂ ਦਾ ਤਿਉਹਾਰ, ਬਸੰਤ ਰੁੱਤ ਦੀ ਸ਼ੁਰੂਆਤ ਦਾ ਪ੍ਰਤੀਕ ਹੈ, ਜੋ ਸਾਡੇ ਜੀਵਨ ਵਿੱਚ ਖੁਸ਼ੀ ਅਤੇ ਉਤਸ਼ਾਹ ਲਿਆਉਂਦਾ ਹੈ। ਇਹ ਤਿਉਹਾਰ ਸਮਾਜਿਕ ਸਦਭਾਵਨਾ ਅਤੇ ਏਕਤਾ ਦੀ ਜਿਉਂਦੀ ਜਾਗਦੀ ਮਿਸਾਲ ਹੈ। ਹਰ ਉਮਰ ਅਤੇ ਪਿਛੋਕੜ ਦੇ ਬੱਚੇ, ਨੌਜਵਾਨ, ਮਰਦ ਅਤੇ ਮਹਿਲਾਵਾਂ ਇਸ ਤਿਉਹਾਰ ਨੂੰ ਪੂਰੇ ਉਤਸ਼ਾਹ ਨਾਲ ਮਨਾਉਂਦੇ ਹਨ।

 

ਮੈਂ ਕਾਮਨਾ ਕਰਦਾ ਹਾਂ ਕਿ ਰੰਗਾਂ ਦਾ ਇਹ ਤਿਉਹਾਰ ਹਰ ਕਿਸੇ ਦੇ ਜੀਵਨ ਵਿੱਚ ਸਕਾਰਾਤਮਕ ਊਰਜਾ ਦਾ ਸੰਚਾਰ ਕਰੇ ਅਤੇ ਰਾਸ਼ਟਰ ਨਿਰਮਾਣ ਦੀ ਭਾਵਨਾ ਨੂੰ ਮਜ਼ਬੂਤ ਕਰੇ।"

 

 

ਰਾਸ਼ਟਰਪਤੀ ਦੇ ਸੰਦੇਸ਼ ਨੂੰ ਦੇਖਣ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ -

 

***********

 

 

ਡੀਐੱਸ/ਏਕੇ



(Release ID: 1807049) Visitor Counter : 147