ਆਰਥਿਕ ਮਾਮਲਿਆਂ ਬਾਰੇ ਮੰਤਰੀ ਮੰਡਲ ਕਮੇਟੀ
ਕੈਬਨਿਟ ਨੇ 2022-23 ਸੀਜ਼ਨ ਲਈ ਕੱਚੇ ਜੂਟ ਦੇ ਨਿਊਨਤਮ ਸਮਰਥਨ ਮੁੱਲ ਨੂੰ ਪ੍ਰਵਾਨਗੀ ਦਿੱਤੀ
Posted On:
22 MAR 2022 2:40PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਅੱਜ 2022-23 ਦੇ ਸੀਜ਼ਨ ਲਈ ਕੱਚੇ ਜੂਟ ਲਈ ਨਿਊਨਤਮ ਸਮਰਥਨ ਮੁੱਲ (ਐੱਮਐੱਸਪੀ) ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਪ੍ਰਵਾਨਗੀ ਖੇਤੀ ਲਾਗਤਾਂ ਅਤੇ ਕੀਮਤਾਂ ਬਾਰੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ 'ਤੇ ਅਧਾਰਿਤ ਹੈ।
ਕੱਚੇ ਜੂਟ ਦਾ ਐੱਮਐੱਸਪੀ (ਟੀਡੀਐੱਨ3 ਟੀਡੀ5 ਗ੍ਰੇਡ ਦੇ ਬਰਾਬਰ) ਪਿਛਲੇ ਸਾਲ ਦੇ ਮੁਕਾਬਲੇ 250/- ਰੁਪਏ ਦੇ ਵਾਧੇ ਨਾਲ 2022-23 ਸੀਜ਼ਨ ਲਈ 4750/- ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ। ਇਸ ਨਾਲ ਪੂਰੇ ਭਾਰਤ ਵਿੱਚ ਉਤਪਾਦਨ ਦੀ ਔਸਤ ਲਾਗਤ ਦੇ ਮੁਕਾਬਲੇ 60.53 ਪ੍ਰਤੀਸ਼ਤ ਦੀ ਵਾਪਸੀ ਯਕੀਨੀ ਹੋਵੇਗੀ। 2022-23 ਦੇ ਸੀਜ਼ਨ ਲਈ ਕੱਚੇ ਜੂਟ ਦਾ ਐਲਾਨ ਕੀਤਾ ਗਿਆ ਐੱਮਐੱਸਪੀ 2018-19 ਦੇ ਬਜਟ ਵਿੱਚ ਸਰਕਾਰ ਦੁਆਰਾ ਐਲਾਨੇ ਗਏ ਉਤਪਾਦਨ ਦੀ ਔਸਤ ਲਾਗਤ ਦੇ ਘੱਟੋ-ਘੱਟ 1.5 ਗੁਣਾ ਦੇ ਪੱਧਰ 'ਤੇ ਐੱਮਐੱਸਪੀ ਤੈਅ ਕਰਨ ਦੇ ਸਿਧਾਂਤ ਦੇ ਅਨੁਰੂਪ ਹੈ।
ਇਹ ਮੁਨਾਫ਼ੇ ਦੇ ਮਾਰਜਿਨ ਵਜੋਂ ਘੱਟੋ-ਘੱਟ 50 ਪ੍ਰਤੀਸ਼ਤ ਦਾ ਭਰੋਸਾ ਦਿੰਦਾ ਹੈ। ਇਹ ਜੂਟ ਉਤਪਾਦਕਾਂ ਨੂੰ ਬਿਹਤਰ ਮੁਨਾਫ਼ੇ ਵਾਲੇ ਰਿਟਰਨ ਨੂੰ ਯਕੀਨੀ ਬਣਾਉਣ ਅਤੇ ਗੁਣਵੱਤਾ ਵਾਲੇ ਜੂਟ ਫਾਈਬਰ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਅਤੇ ਪ੍ਰਗਤੀਸ਼ੀਲ ਕਦਮ ਹੈ।
ਜੂਟ ਕਾਰਪੋਰੇਸ਼ਨ ਆਵ੍ ਇੰਡੀਆ (ਜੇਸੀਆਈ) ਕੀਮਤ ਸਮਰਥਨ ਸੰਚਾਲਨ ਕਰਨ ਲਈ ਕੇਂਦਰ ਸਰਕਾਰ ਦੀ ਨੋਡਲ ਏਜੰਸੀ ਵਜੋਂ ਜਾਰੀ ਰਹੇਗੀ ਅਤੇ ਅਜਿਹੇ ਕਾਰਜਾਂ ਵਿੱਚ ਹੋਣ ਵਾਲੇ ਨੁਕਸਾਨ, ਜੇਕਰ ਕੋਈ ਹੋਵੇ, ਤਾਂ ਕੇਂਦਰ ਸਰਕਾਰ ਦੁਆਰਾ ਪੂਰੀ ਤਰ੍ਹਾਂ ਭਰਿਆ ਜਾਵੇਗਾ।
************
ਡੀਐੱਸ
(Release ID: 1808204)
Visitor Counter : 175
Read this release in:
Tamil
,
Kannada
,
Manipuri
,
Odia
,
English
,
Urdu
,
हिन्दी
,
Marathi
,
Bengali
,
Assamese
,
Gujarati
,
Telugu
,
Malayalam