ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਡਾ. ਰਾਮ ਮਨੋਹਰ ਲੋਹੀਆ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀਆਂ ਦਿੱਤੀਆਂ
प्रविष्टि तिथि:
23 MAR 2022 9:20AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਡਾ. ਰਾਮ ਮਨੋਹਰ ਲੋਹੀਆ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀਆਂ ਦਿੱਤੀਆਂ ਹਨ। ਇਸ ਅਵਸਰ ’ਤੇ ਉਨ੍ਹਾਂ ਨੇ ਇਤਿਹਾਸ ਦੇ ਪੰਨਿਆਂ ਤੋਂ ਕੁਝ ਦਿਲਚਸਪ ਗੱਲਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਵਿੱਚ ਡਾ. ਲੋਹੀਆ ਦਾ ਲਾਰਡ ਲਿਨਲਿਥਗੋ ਨੂੰ ਲਿਖਿਆ ਪੱਤਰ ਅਤੇ ਡਾ. ਲੋਹੀਆ ਦੇ ਪਿਤਾ ਅਤੇ ਉਨ੍ਹਾਂ ਦੇ ਦਰਮਿਆਨ ਪੱਤਰ-ਵਿਹਾਰ ਸ਼ਾਮਲ ਹਨ।
ਟਵੀਟਾਂ ਦੀ ਇੱਕ ਲੜੀ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਡਾ. ਰਾਮ ਮਨੋਹਰ ਲੋਹੀਆ ਨੂੰ ਉਨ੍ਹਾਂ ਦੀ ਜਯੰਤੀ ’ਤੇ ਯਾਦ ਕਰ ਰਿਹਾ ਹਾਂ। ਉਹ ਕਈ ਇਤਿਹਾਸਿਕ ਘਟਨਾਵਾਂ ਵਿੱਚ ਸਭ ਤੋਂ ਅੱਗੇ ਸਨ ਅਤੇ ਸਾਡੇ ਸੁਤੰਤਰਤਾ ਸੰਗ੍ਰਾਮ ਵਿੱਚ ਉਨ੍ਹਾਂ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਸੀ। ਸਿਧਾਂਤਕ ਰਾਜਨੀਤੀ ਅਤੇ ਬੌਧਿਕ ਕੌਸ਼ਲ ਦੇ ਲਈ ਵਿਆਪਕ ਤੌਰ ’ਤੇ ਉਨ੍ਹਾਂ ਦਾ ਬਹੁਤ ਸਨਮਾਨ ਕੀਤਾ ਜਾਂਦਾ ਹੈ।”
“ਇਤਿਹਾਸ ਦੇ ਪੰਨਿਆਂ ਤੋਂ ਕੁਝ ਦਿਲਚਸਪ ਗੱਲਾਂ......ਡਾ. ਲੋਹੀਆ ਦਾ ਲਾਰਡ ਲਿਨਲਿਥਗੋ ਨੂੰ ਲਿਖਿਆ ਪੱਤਰ ਅਤੇ ਡਾ. ਲੋਹੀਆ ਦੇ ਪਿਤਾ ਅਤੇ ਉਨ੍ਹਾਂ ਦੇ ਦਰਮਿਆਨ ਪੱਤਰ-ਵਿਹਾਰ।”
****
ਡੀਐੱਸ/ਐੱਸਟੀ
(रिलीज़ आईडी: 1808647)
आगंतुक पटल : 185
इस विज्ञप्ति को इन भाषाओं में पढ़ें:
Malayalam
,
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada