ਮੰਤਰੀ ਮੰਡਲ

ਕੇਂਦਰੀ ਕੈਬਨਿਟ ਨੇ 01 ਜਨਵਰੀ 2022 ਤੋਂ ਕੇਂਦਰ ਸਰਕਾਰ ਦੇ ਕਰਮਚਾਰੀਆਂ ਦੇ ਲਈ ਮਹਿੰਗਾਈ ਭੱਤੇ ਅਤੇ ਪੈਨਸ਼ਨਰਾਂ ਦੇ ਲਈ ਮਹਿੰਗਾਈ ਰਾਹਤ ਦੀ ਅਤਿਰਿਕਤ ਕਿਸ਼ਤ ਜਾਰੀ ਕਰਨ ਨੂੰ ਪ੍ਰਵਾਨਗੀ ਦਿੱਤੀ

Posted On: 30 MAR 2022 2:26PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਨੇ ਕੇਂਦਰ ਸਰਕਾਰ ਦੇ ਕਰਮਚਾਰੀਆਂ ਦੇ ਲਈ ਮਹਿੰਗਾਈ ਭੱਤੇ (ਡੀਏ) ਅਤੇ ਪੈਨਸ਼ਨਰਾਂ ਦੇ ਲਈ ਮਹਿੰਗਾਈ ਰਾਹਤ (ਡੀਆਰ) ਦੀ ਅਤਿਰਿਕਤ ਕਿਸ਼ਤ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜੋ 01 ਜਨਵਰੀ 2022 ਤੋਂ ਪ੍ਰਭਾਵੀ ਹੋਵੇਗੀ ਅਤੇ ਜਿਸ ਵਿੱਚ ਮੂਲ ਵੇਤਨ/ ਪੈਨਸ਼ਨ ਦੇ 31 ਫੀਸਦੀ ਦੀ ਮੌਜੂਦਾ ਦਰ ਵਿੱਚ 3 ਫੀਸਦੀ ਦਾ ਵਾਧਾ ਕੀਤਾ ਗਿਆ ਹੈ, ਤਾਕਿ ਮਹਿੰਗਾਈ (ਕੀਮਤ ਵਾਧੇ) ਦੀ ਭਰਪਾਈ ਕੀਤੀ ਜਾ ਸਕੇ

ਇਹ ਵਾਧਾ ਮਨਜ਼ੂਰਸ਼ੁਦਾ ਨਿਯਮ ਦੇ ਅਨੁਸਾਰ ਹੈ, ਜੋ ਸੱਤਵੇਂ ਕੇਂਦਰੀ ਤਨਖ਼ਾਹ ਕਮਿਸ਼ਨ ਦੀਆਂ ਸਿਫਾਰਸ਼ਾਂ ’ਤੇ ਅਧਾਰਿਤ ਹੈ

ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਦੇ ਕਾਰਨ ਸਰਕਾਰੀ ਖ਼ਜ਼ਾਨੇ ’ਤੇ ਸੰਯੁਕਤ ਰੂਪ ਨਾਲ 9,544.50 ਕਰੋੜ ਰੁਪਏ ਪ੍ਰਤੀ ਸਾਲ ਦਾ ਪ੍ਰਭਾਵ ਪਵੇਗਾਇਸ ਨਾਲ ਕੇਂਦਰ ਸਰਕਾਰ ਦੇ ਲਗਭਗ 47.68 ਲੱਖ ਕਰਮਚਾਰੀਆਂ ਅਤੇ 68.62 ਲੱਖ ਪੈਨਸ਼ਨਰਾਂ ਨੂੰ ਲਾਭ ਮਿਲੇਗਾ

 

*****

 

ਡੀਐੱਸ



(Release ID: 1811622) Visitor Counter : 191