ਸੂਚਨਾ ਤੇ ਪ੍ਰਸਾਰਣ ਮੰਤਰਾਲਾ

ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸਕੱਤਰ ਅਮਰਨਾਥ ਜੀ ਯਾਤਰਾ 2022 ਦੇ ਪ੍ਰਚਾਰ ਦੇ ਸਬੰਧ ਵਿੱਚ ਇੱਕ ਬੈਠਕ ਸੱਦਣਗੇ

Posted On: 10 APR 2022 6:40PM by PIB Chandigarh

ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸਕੱਤਰ, ਅਪੂਰਵ ਚੰਦਰਾ ਕੱਲ੍ਹ ਸ੍ਰੀਨਗਰ ਵਿੱਚ ਆਗਾਮੀ ਸ਼੍ਰੀ ਅਮਰਨਾਥ ਜੀ ਯਾਤਰਾਜੋ ਕਿ 30 ਜੂਨ, 2022 ਤੋਂ 11 ਅਗਸਤ, 2022 ਤੱਕ ਨਿਰਧਾਰਿਤ ਹੈਦੇ ਵਿਆਪਕ ਪ੍ਰਚਾਰ ਸਬੰਧੀ  ਇੱਕ ਬੈਠਕ ਸੱਦ ਰਹੇ ਹਨ।

ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸਕੱਤਰ ਦੇ ਨਾਲ-ਨਾਲ ਜੰਮੂ ਤੇ ਕਸ਼ਮੀਰ ਸਰਕਾਰ ਦੇ ਮੁੱਖ ਸਕੱਤਰ ਸ਼੍ਰੀ ਅਰੁਣ ਕੁਮਾਰ ਮਹਿਤਾਸ਼੍ਰੀ ਅਮਰਨਾਥ ਜੀ ਸ਼ਰਾਈਨ ਬੋਰਡ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਸ਼੍ਰੀ ਨਿਤੀਸ਼ਵਰ  ਕੁਮਾਰਜੰਮੂ ਤੇ ਕਸ਼ਮੀਰ ਸਰਕਾਰ ਦੇ ਪ੍ਰਮੁੱਖ ਸਕੱਤਰ ਸ਼੍ਰੀ ਰੋਹਿਤ ਕਾਂਸਲ ਅਤੇ ਕੇਂਦਰ ਸਰਕਾਰ ਦੇ ਸੀਨੀਅਰ ਅਧਿਕਾਰੀ - ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸੰਯੁਕਤ ਸਕੱਤਰ ਸ਼੍ਰੀ ਵਿਕਰਮ ਸਹਾਏਆਕਾਸ਼ਵਾਣੀ ਦੇ ਪ੍ਰਿੰਸੀਪਲ ਡਾਇਰੈਕਟਰ ਜਨਰਲ (ਸਮਾਚਾਰ) ਸ਼੍ਰੀ ਐੱਨ ਵੀ ਰੈੱਡੀਦੂਰਦਰਸ਼ਨ ਦੇ ਡਾਇਰੈਕਟਰ ਜਨਰਲ ਮਯੰਕ ਅਗਰਵਾਲਪੱਤਰ ਸੂਚਨਾ ਦਫ਼ਤਰ ਸ੍ਰੀਨਗਰ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਰਾਜਿੰਦਰ ਚੌਧਰੀ ਅਤੇ ਹੋਰ ਸੀਨੀਅਰ ਅਧਿਕਾਰੀ ਇਸ ਬੈਠਕ ਵਿੱਚ ਸ਼ਾਮਲ ਹੋਣਗੇ।

ਇਸ ਬੈਠਕ ਵਿੱਚ ਇਸ ਸਾਲ ਦੀ ਯਾਤਰਾ ਨਾਲ ਸਬੰਧਿਤ ਜਾਣਕਾਰੀ ਦੇ ਪ੍ਰਸਾਰ ਨੂੰ ਵਧਾਉਣ ਲਈ ਵਿਚਾਰ-ਵਟਾਂਦਰਾ ਕੀਤਾ ਜਾਵੇਗਾਜੋ ਕਿ ਸੰਭਾਵੀ ਯਾਤਰੀਆਂ ਲਈ ਲਾਭਦਾਇਕ ਹੋਵੇਗਾ। ਤੀਰਥ ਯਾਤਰਾ ਦੇ ਪੂਰੇ ਸਮੇਂ ਦੌਰਾਨ ਜੰਮੂ ਤੇ ਕਸ਼ਮੀਰ ਪ੍ਰਸ਼ਾਸਨ ਦੇ ਸਹਿਯੋਗ ਨਾਲ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੀਆਂ ਵੱਖ-ਵੱਖ ਮੀਡੀਆ ਇਕਾਈਆਂ ਦੁਆਰਾ ਵੱਖ-ਵੱਖ ਪ੍ਰਚਾਰ ਗਤੀਵਿਧੀਆਂ ਦੀ ਯੋਜਨਾ ਬਣਾਈ ਜਾਵੇਗੀ।

ਇਸ ਸਬੰਧ ਵਿੱਚ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਦੇ ਦੌਰੇ 'ਤੇ ਹਨ।

 

******************

 



(Release ID: 1815502) Visitor Counter : 95