ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਭਰੂਚ ਸਥਿਤ ਇੱਕ ਕਾਰਖਾਨੇ ਵਿੱਚ ਦੁਰਘਟਨਾ ਦੇ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ


ਪੀਐੱਮਐੱਨਆਰਐੱਫ ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ

प्रविष्टि तिथि: 11 APR 2022 2:11PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਭਰੂਚ ਸਥਿਤ ਇੱਕ ਕਾਰਖਾਨੇ ਵਿੱਚ ਦੁਰਘਟਨਾ ਦੇ ਕਾਰਨ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ ਫੰਡ (ਪੀਐੱਮਐੱਨਆਰਐੱਫ) ਤੋਂ ਮ੍ਰਿਤਕਾਂ ਦੇ ਨਿਕਟ ਸੰਬੰਧੀਆਂ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ ਹੈ।

 

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;

"ਪ੍ਰਧਾਨ ਮੰਤਰੀ @narendramodi ਨੇ ਭਰੂਚ ਸਥਿਤ ਇੱਕ ਕਾਰਖਾਨੇ ਵਿੱਚ ਦੁਰਘਟਨਾ ਦੇ ਕਾਰਨ ਹੋਏ ਜਾਨੀ ਨੁਕਸਾਨ ‘ਤੇ ਦੁਖ ਵਿਅਕਤ ਕੀਤਾ ਹੈ। ਉਨ੍ਹਾਂ ਨੇ ਦੁਖੀ ਪਰਿਵਾਰਾਂ ਦੇ ਪ੍ਰਤੀ ਆਪਣੀ ਸੰਵੇਦਨਾ ਵਿਅਕਤ ਕੀਤੀ ਹੈ।

ਪੀਐੱਮਐੱਨਆਰਐੱਫ ਤੋਂ ਹਰੇਕ ਮ੍ਰਿਤਕ ਦੇ ਨਿਕਟ ਸੰਬੰਧੀਆਂ ਨੂੰ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।"

******

ਡੀਐੱਸ/ਐੱਸਟੀ


(रिलीज़ आईडी: 1815673) आगंतुक पटल : 196
इस विज्ञप्ति को इन भाषाओं में पढ़ें: English , Urdu , Marathi , हिन्दी , Bengali , Assamese , Manipuri , Gujarati , Odia , Tamil , Telugu , Kannada , Malayalam