ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਝੁੰਝੁਨੂ ਵਿੱਚ ਹੋਏ ਦੁਖਦ ਹਾਦਸੇ ਵਿੱਚ ਕਈ ਲੋਕਾਂ ਦੀ ਮੌਤ ਉੱਤੇ ਸੋਗ ਵਿਅਕਤ ਕੀਤਾ
ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ
Posted On:
19 APR 2022 7:33PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਝੁੰਝੁਨੂ ਵਿੱਚ ਹੋਏ ਦੁਖਦ ਹਾਦਸੇ ਵਿੱਚ ਕਈ ਲੋਕਾਂ ਦੀ ਮੌਤ ਉੱਤੇ ਗਹਿਰਾ ਸੋਗ ਵਿਅਕਤ ਕੀਤਾ ਹੈ। ਪ੍ਰਧਾਨ ਮੰਤਰੀ ਨੇ ਮ੍ਰਿਤਕਾਂ ਦੇ ਨਿਕਟ ਸਬੰਧੀਆਂ ਨੂੰ 2-2 ਲੱਖ ਰੁਪਏ ਅਤੇ ਇਸ ਹਾਦਸੇ ਵਿੱਚ ਜਖ਼ਮੀ ਹੋਏ ਲੋਕਾਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ ਫੰਡ (ਪੀਐੱਮਐੱਨਆਰਐੱਫ) ਤੋਂ ਦੇਣ ਦਾ ਵੀ ਐਲਾਨ ਕੀਤਾ ਹੈ ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
“ਝੁੰਝੁਨੂ ਵਿੱਚ ਹੋਏ ਦਰਦਨਾਕ ਹਾਦਸੇ ਤੋਂ ਦੁਖੀ ਹਾਂ। ਦੁਖੀ ਪਰਿਵਾਰਾਂ ਦੇ ਪ੍ਰਤੀ ਸੰਵੇਦਨਾ। ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਮੰਗਲ ਕਾਮਨਾ ਕਰਦਾ ਹਾਂ।
ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ ਫੰਡ (ਪੀਐੱਮਐੱਨਆਰਐੱਫ) ਤੋਂ ਹਰੇਕ ਮ੍ਰਿਤਕ ਦੇ ਨਿਕਟ ਸਬੰਧੀ ਨੂੰ ਦੋ ਲੱਖ ਰੁਪਏ ਦਿੱਤੇ ਜਾਣਗੇ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ :PM @narendramodi
******
ਡੀਐੱਸ/ਐੱਸਟੀ
(Release ID: 1818437)
ਵਿਜ਼ੀਟਰ ਕਾਊਂਟਰ : 195
Read this release in:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam