ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ
ਸ਼੍ਰੀ ਨਿਤਿਨ ਗਡਕਰੀ ਨੇ ਇਲੈਕਟ੍ਰਿਕ ਵਾਹਨਾਂ ਦਾ ਦੋਸ਼ ਪੂਰਣ ਖੇਪ ਨੂੰ ਵਾਪਸ ਬੁਲਾਉਣ ਲਈ ਕੰਪਨੀਆਂ ਦੁਆਰਾ ਅਗ੍ਰਿਮ ਕਾਰਵਾਈ ਦਾ ਸੱਦਾ ਕੀਤਾ ਘਟਨਾਵਾਂ ਅਤੇ ਗੁਣਵੱਤਾ ਸੰਬੰਧੀ ਦਿਸ਼ਾ-ਨਿਰਦੇਸ਼ਾਂ ਦੀ ਜਾਂਚ ਲਈ ਮਾਹਿਰ ਕਮੇਟੀ ਗਠਿਤ ਕੀਤੀ
Posted On:
22 APR 2022 11:45AM by PIB Chandigarh
ਕੇਂਦਰੀ ਰੋਡ ਟ੍ਰਾਂਸਪੋਰਟ ਅਤੇ ਹਾਈਵੇਅ ਮੰਤਰੀ ਸ਼੍ਰੀ ਨਿਤਿਨ ਗਡਕਰੀ ਨੇ ਕਿਹਾ ਕਿ ਪਿਛਲੇ ਦੋ ਮਹੀਨਿਆਂ ਵਿੱਚ ਦੋ-ਪਹੀਆ ਇਲੈਕਟ੍ਰਿਕ ਵਾਹਨ ਨਾਲ ਜੁੜੀਆਂ ਅਨੇਕ ਘਟਨਾਵਾਂ ਸਾਹਮਣੇ ਆਈਆਂ ਹਨ। ਇਹ ਸਭ ਤੋਂ ਮੰਦਭਾਗ ਹੈ ਕਿ ਇਨ੍ਹਾਂ ਘਟਨਾਵਾਂ ਵਿੱਚ ਕੁਝ ਲੋਕਾਂ ਦੀ ਜਾਨ ਗਈ ਹੈ ਅਤੇ ਕਈ ਲੋਕ ਜ਼ਖਮੀ ਹੋਏ ਹਨ। ਸ਼੍ਰੀ ਗਡਕਰੀ ਨੇ ਵੀਰਵਾਰ ਨੂੰ ਟਵੀਟਾਂ ਦੀ ਲੜੀ ਵਿੱਚ ਕਿਹਾ ਕਿ ਕੰਪਨੀਆਂ ਸਾਰੇ ਖਰਾਬ ਵਾਹਨਾਂ ਦੀ ਖੇਪ ਨੂੰ ਤੁਰੰਤ ਵਾਪਸ ਬੁਲਾਉਣ ਲਈ ਅਗ੍ਰਿਮ ਕਾਰਵਾਈ ਕਰ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਸਾਡੀ ਸਰਕਾਰ ਹਰੇਕ ਯਾਤਰੀ ਦੀ ਸੁਰੱਖਿਆ ਸੁਨਿਸ਼ਚਿਤ ਕਰਨ ਲਈ ਪ੍ਰਤੀਬੱਧ ਹੈ।
ਸੜਕ ਟ੍ਰਾਂਸਪੋਰਟ ਅਤੇ ਰਾਜਮਾਰਗ ਮੰਤਰੀ ਨੇ ਕਿਹਾ ਕਿ ਇਨ੍ਹਾਂ ਘਟਨਾਵਾਂ ਦੀ ਜਾਂਚ ਕਰਨ ਅਤੇ ਉਪਚਾਰਕ ਕਦਮਾਂ ਬਾਰੇ ਸਿਫਾਰਿਸ਼ਾਂ ਕਰਨ ਲਈ ਇੱਕ ਮਾਹਿਰ ਕਮੇਟੀ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾਕਿ ਰਿਪੋਰਟ ਦੇ ਅਧਾਰ ‘ਤੇ ਗਲਤੀ ਕਰਨ ਵਾਲੀਆਂ ਕੰਪਨੀਆਂ ‘ਤੇ ਜ਼ਰੂਰੀ ਆਦੇਸ਼ ਜਾਰੀ ਕੀਤੇ ਜਾਣਗੇ ਅਤੇ ਇਲੈਕਟ੍ਰਿਕ ਵਾਹਨਾਂ ਲਈ ਗੁਣਵੱਤਾ ਸੰਬੰਧੀ ਦਿਸ਼ਾ-ਨਿਰਦੇਸ਼ ਵੀ ਜਲਦ ਹੀ ਜਾਰੀ ਕੀਤੇ ਜਾਣਗੇ।
ਸ਼੍ਰੀ ਗਡਕਰੀ ਨੇ ਕਿਹਾ ਕਿ ਜੇ ਕੋਈ ਕੰਪਨੀ ਆਪਣੀਆਂ ਪ੍ਰਕਿਰਿਆਵਾਂ ਵਿੱਚ ਲਾਪਰਵਾਹੀ ਵਰਤਦੀ ਹੈ ਤਾਂ ਭਾਰੀ ਜੁਰਮਾਨਾ ਲਗਾਇਆ ਜਾਵੇਗਾ ਅਤੇ ਸਾਰੇ ਖਰਾਬ ਵਾਹਨਾਂ ਨੂੰ ਵਾਪਸ ਬੁਲਾਉਣ ਦਾ ਵੀ ਆਦੇਸ਼ ਦਿੱਤਾ ਜਾਵੇਗਾ।
****
ਐੱਮਜੇਪੀਐੱਸ
(Release ID: 1819079)
Visitor Counter : 133