ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ

Posted On: 23 APR 2022 1:47PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ  ਨੇ ਅੱਜ ਮੱਧ  ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ  ਨਾਲ ਮੁਲਾਕਾਤ ਕੀਤੀ ਅਤੇ ਮੱਧ ਪ੍ਰਦੇਸ਼ ਸਰਕਾਰ ਦੀਆਂ ਸੁਸ਼ਾਸਨ ਸਬੰਧੀ ਪਹਿਲਾਂ ’ਤੇ ਗੱਲ ਕੀਤੀ ਅਤੇ ਜਾਣਿਆ ਕਿ ਕਿਵੇਂ ਉਨ੍ਹਾਂ ਦੀਆਂ ਪਰਿਵਰਤਨਕਾਰੀ ਯੋਜਨਾਵਾਂ ਲੋਕਾਂ ਦੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਲਿਆ ਰਹੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

“ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ (@ChouhanShivraj) ਜੀ ਨਾਲ ਮੁਲਾਕਾਤ ਹੋਈ। ਉਨ੍ਹਾਂ ਨੇ ਮੱਧ ਪ੍ਰਦੇਸ਼ ਸਰਕਾਰ ਦੀਆਂ ਸੁਸ਼ਾਸਨ ਸਬੰਧੀ ਪਹਿਲਾਂ ’ਤੇ ਚਰਚਾ ਕੀਤੀ ਅਤੇ ਦੱਸਿਆ ਕਿ ਕਿਵੇਂ ਉਨ੍ਹਾਂ ਦੀਆਂ ਪਰਿਵਰਤਨਕਾਰੀ ਯੋਜਨਾਵਾਂ ਲੋਕਾਂ ਦੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਲਿਆ ਰਹੀਆਂ ਹਨ।”

 

 

*****

ਡੀਐੱਸ/ਐੱਸਐੱਚ



(Release ID: 1819557) Visitor Counter : 109