ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ 30 ਅਪ੍ਰੈਲ ਨੂੰ ਮੁੱਖ ਮੰਤਰੀਆਂ ਅਤੇ ਹਾਈ ਕੋਰਟ ਦੇ ਮੁੱਖ ਜਸਟਿਸਾਂ ਦੇ ਸੰਯੁਕਤ ਸੰਮੇਲਨ ਦੇ ਉਦਘਾਟਨ ਸੈਸ਼ਨ ਨੂੰ ਸੰਬੋਧਿਤ ਕਰਨਗੇ

Posted On: 29 APR 2022 6:47PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 30 ਅਪ੍ਰੈਲ, 2022 ਨੂੰ ਸਵੇਰੇ 10 ਵਜੇ ਵਿਗਿਆਨ ਭਵਨ, ਨਵੀਂ ਦਿੱਲੀ ਵਿੱਚ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਹਾਈ ਕੋਰਟ ਦੇ ਮੁੱਖ ਜਸਟਿਸਾਂ ਦੇ ਸੰਯੁਕਤ ਸੰਮੇਲਨ ਦੇ ਉਦਘਾਟਨ ਸੈਸ਼ਨ ਵਿੱਚ ਸ਼ਾਮਲ ਹੋਣਗੇ। ਪ੍ਰਧਾਨ ਮੰਤਰੀ ਇਸ ਅਵਸਰ ‘ਤੇ ਮੌਜੂਦ ਇਕੱਠ ਨੂੰ ਸੰਬੋਧਿਤ ਵੀ ਕਰਨਗੇ।

ਇਹ ਸੰਯੁਕਤ ਸੰਮੇਲਨ ਦਰਅਸਲ ਕਾਰਜਪਾਲਿਕਾ ਅਤੇ ਨਿਆਂਪਾਲਿਕਾ ਨੂੰ ਇੱਕ ਮੰਚ ‘ਤੇ ਲਿਆਉਣ ਦਾ ਬਹੁਮੁੱਲ ਅਵਸਰ ਹੈ, ਤਾਕਿ ਲੋਕਾਂ ਨੂੰ ਸਰਲ ਤੇ ਸੁਵਿਧਾਜਨਕ ਢੰਗ ਨਾਲ ਨਿਆ ਸੁਲਭ ਕਰਾਉਣ ਦੀ ਰੂਪਰੇਖਾ ਤਿਆਰ ਕੀਤੀ ਜਾ ਸਕੇ ਅਤੇ ਇਸ ਦੇ ਨਾਲ ਹੀ ਨਿਆ ਪ੍ਰਣਾਲੀ ਦੇ ਸਾਹਮਣੇ ਮੌਜੂਦ ਵਿਭਿੰਨ ਚੁਣੌਤੀਆਂ ਨਾਲ ਨਿਪਟਣ ਦੇ ਲਈ ਜ਼ਰੂਰੀ ਕਦਮਾਂ ‘ਤੇ ਚਰਚਾ ਕੀਤੀ ਜਾ ਸਕੇ। ਠੀਕ ਇਸੇ ਤਰ੍ਹਾਂ ਦਾ ਪਿਛਲਾ ਸੰਮੇਲਨ ਵਰ੍ਹੇ 2016 ਵਿੱਚ ਆਯੋਜਿਤ ਕੀਤਾ ਗਿਆ ਸੀ। ਉਸ ਸਮੇਂ ਤੋਂ ਲੈ ਕੇ ਹੁਣ ਤੱਕ ਸਰਕਾਰ ਨੇ ‘ਈਕੋਰਟਸ ਮਿਸ਼ਨ ਮੋਡ ਪ੍ਰੋਜੈਕਟ’ ਦੇ ਤਹਿਤ ਬੁਨਿਆਦੀ ਢਾਂਚਾਗਤ ਸੁਵਿਧਾਵਾਂ ਨੂੰ ਬਿਹਤਰ ਕਰਨ ਦੇ ਨਾਲ-ਨਾਲ ਅਦਾਲਤੀ ਪ੍ਰਕਿਰਿਆਵਾਂ ਵਿੱਚ ਡਿਜੀਟਲ ਟੈਕਨੋਲੋਜੀ ਦੇ ਏਕੀਕਰਣ ਦੇ ਲਈ ਕਈ ਪਹਿਲਾਂ ਕੀਤੀਆਂ ਹਨ।

****


ਡੀਐੱਸ/ਐੱਸਟੀ



(Release ID: 1821636) Visitor Counter : 107