ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਭਾਰਤ ਦੇ ਰਾਸ਼ਟਰਪਤੀ ਨੇ ਬੋਡੋ ਸਾਹਿਤਯ ਸਭਾ ਦੇ 61ਵੇਂ ਸਲਾਨਾ ਸੰਮੇਲਨ ਵਿੱਚ ਸ਼ਿਰਕਤ ਕੀਤੀ

Posted On: 04 MAY 2022 1:27PM by PIB Chandigarh

ਭਾਰਤ ਦੇ ਰਾਸ਼ਟਰਪਤੀਸ਼੍ਰੀ ਰਾਮ ਨਾਥ ਕੋਵਿੰਦ ਨੇ ਅੱਜ (4 ਮਈ, 2022) ਅਸਾਮ ਦੇ ਤਾਮੂਲਪੁਰ ਵਿਖੇ ਬੋਡੋ ਸਾਹਿਤਯ ਸਭਾ ਦੇ 61ਵੇਂ ਸਲਾਨਾ ਸੰਮੇਲਨ ਵਿੱਚ ਸ਼ਿਰਕਤ ਕੀਤੀ।

ਇਸ ਮੌਕੇ 'ਤੇ ਬੋਲਦਿਆਂ ਰਾਸ਼ਟਰਪਤੀ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਉੱਤਰ-ਪੂਰਬੀ ਖੇਤਰ ਦੀਆਂ ਰਾਜ ਸਰਕਾਰਾਂ ਦੇ ਸਾਂਝੇ ਯਤਨਾਂ ਨਾਲ ਖੇਤਰ ਵਿੱਚ ਸਦਭਾਵਨਾ ਅਤੇ ਸ਼ਾਂਤੀ ਦਾ ਮਾਹੌਲ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਜ਼ਿਕਰ ਕੀਤਾ ਕਿ ਇਸ ਬਦਲਾਅ ਵਿੱਚ ਵਿਕਾਸ ਕਾਰਜਾਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਇਸ ਬਦਲਾਅ ਲਈ ਕੇਂਦਰ ਸਰਕਾਰਰਾਜ ਸਰਕਾਰਾਂ ਅਤੇ ਇਲਾਕਾ ਨਿਵਾਸੀਆਂ ਦੀ ਸ਼ਲਾਘਾ ਕੀਤੀ।

ਰਾਸ਼ਟਰਪਤੀ ਨੇ ਜ਼ਿਕਰ ਕੀਤਾ ਕਿ ਮਈ ਦਾ ਮਹੀਨਾ ਬੋਡੋ ਲੋਕਾਂ ਲਈ ਬਹੁਤ ਮਹੱਤਵਪੂਰਨ ਹੈ ਕਿਉਂਕਿ ਉਹ ਬੋਡੋਫਾ ਉਪੇਂਦਰ ਨਾਥ ਬ੍ਰਹਮਾ ਨੂੰ 1 ਮਈ ਨੂੰ ਯਾਦ ਕਰਦੇ ਹਨ ਜੋ ਉਨ੍ਹਾਂ ਦੀ ਬਰਸੀ ਹੈ। ਉਨ੍ਹਾਂ ਕਿਹਾ ਕਿ ਬੋਡੋਫਾ ਨੇ 'ਜੀਓ ਅਤੇ ਜੀਣ ਦਿਓਦਾ ਸੰਦੇਸ਼ ਦਿੱਤਾ ਹੈ। ਬੋਡੋ ਸਵੈ-ਮਾਣ ਨੂੰ ਸਮਝਦੇ ਹੋਏ ਸਾਰੇ ਭਾਈਚਾਰਿਆਂ ਨਾਲ ਸਦਭਾਵਨਾ ਬਣਾਈ ਰੱਖਣ ਦਾ ਉਨ੍ਹਾਂ ਦਾ ਸੰਦੇਸ਼ ਸਦਾ ਲਈ ਪ੍ਰਾਸੰਗਿਕ ਰਹੇਗਾ।

ਰਾਸ਼ਟਰਪਤੀ ਨੇ ਬੋਡੋ ਭਾਸ਼ਾਸਾਹਿਤ ਅਤੇ ਸੱਭਿਆਚਾਰ ਨੂੰ ਮਜ਼ਬੂਤ ਕਰਨ ਵਿੱਚ ਪਿਛਲੇ 70 ਸਾਲਾਂ ਤੋਂ ਅਮੁੱਲ ਯੋਗਦਾਨ ਪਾਉਣ ਲਈ ਬੋਡੋ ਸਾਹਿਤ ਸਭਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਬੋਡੋ ਸਾਹਿਤ ਸਭਾ ਦੇ ਸੰਸਥਾਪਕ-ਪ੍ਰਧਾਨ ਜੋਏ ਭਾਦਰਾ ਹੈਗਜ਼ਰ ਅਤੇ ਜਨਰਲ ਸਕੱਤਰ ਸੋਨਾਰਾਮ ਥੋਸੇਨ ਨੇ ਬੋਡੋ ਭਾਸ਼ਾ ਨੂੰ ਮਾਨਤਾ ਦਿਵਾਉਣ ਲਈ ਸ਼ਲਾਘਾਯੋਗ ਉਪਰਾਲੇ ਕੀਤੇ ਹਨ। ਇਸ ਸਭਾ ਨੇ ਬੋਡੋ ਭਾਸ਼ਾ ਨੂੰ ਸਕੂਲੀ ਸਿੱਖਿਆ ਦੇ ਮਾਧਿਅਮ ਵਜੋਂ ਵਰਤਣ ਅਤੇ ਉੱਚ ਸਿੱਖਿਆ ਵਿੱਚ ਸਥਾਨ ਦੇਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਹੈ।

ਰਾਸ਼ਟਰਪਤੀ ਨੇ ਨੋਟ ਕੀਤਾ ਕਿ ਬੋਡੋ ਭਾਸ਼ਾ ਵਿੱਚ ਉਨ੍ਹਾਂ ਦੀਆਂ ਰਚਨਾਵਾਂ ਲਈ ਹੁਣ ਤੱਕ 17 ਲੇਖਕਾਂ ਨੂੰ ਸਾਹਿਤ ਅਕਾਦਮੀ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾ ਚੁੱਕਿਆ ਹੈ ਅਤੇ ਇਨ੍ਹਾਂ ਵਿੱਚੋਂ 10 ਨੂੰ ਕਾਵਿ ਰਚਨਾ ਲਈ ਸਨਮਾਨਿਤ ਕੀਤਾ ਗਿਆ ਹੈ। ਇਹ ਬੋਡੋ ਲੇਖਕਾਂ ਵਿੱਚ ਕਵਿਤਾ ਪ੍ਰਤੀ ਸੁਭਾਵਿਕ ਝੁਕਾਅ ਨੂੰ ਦਰਸਾਉਂਦਾ ਹੈ। ਉਨ੍ਹਾਂ ਨੂੰ ਇਹ ਦੇਖ ਕੇ ਖੁਸ਼ੀ ਹੋਈ ਕਿ ਬਹੁਤ ਸਾਰੀਆਂ ਮਹਿਲਾਵਾਂ ਬੋਡੋ ਸਾਹਿਤ ਦੀਆਂ ਵੱਖ-ਵੱਖ ਸ਼ੈਲੀਆਂ ਵਿੱਚ ਲਿਖ ਰਹੀਆਂ ਹਨ। ਪਰ ਇਹ ਵੀ ਦੇਖਿਆ ਗਿਆ ਹੈ ਕਿ ਮੌਲਿਕ ਰਚਨਾਵਾਂ ਲਈ ਸਾਹਿਤ ਅਕਾਦਮੀ ਪੁਰਸਕਾਰ ਪ੍ਰਾਪਤ ਕਰਨ ਵਾਲੇ ਸੀਨੀਅਰ ਲੇਖਕਾਂ ਵਿੱਚੋਂ ਸਿਰਫ਼ ਦੋ ਮਹਿਲਾਵਾਂ ਹਨ। ਉਨ੍ਹਾਂ ਬੋਡੋ ਸਾਹਿਤਯ ਸਭਾ’ ਨੂੰ ਮਹਿਲਾ ਲੇਖਕਾਂ ਨੂੰ ਉਤਸ਼ਾਹਿਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਸਾਹਿਤ ਨੂੰ ਜੀਵੰਤ ਅਤੇ ਪ੍ਰਾਸੰਗਿਕ ਰੱਖਣ ਲਈ ਨੌਜਵਾਨ ਪੀੜ੍ਹੀ ਦੀ ਸ਼ਮੂਲੀਅਤ ਬਹੁਤ ਜ਼ਰੂਰੀ ਹੈ। ਇਸ ਲਈ ਬੋਡੋ ਸਾਹਿਤ ਸਭਾ ਵੱਲੋਂ ਨੌਜਵਾਨ ਲੇਖਕਾਂ ਨੂੰ ਵੀ ਵਿਸ਼ੇਸ਼ ਹੁਲਾਰਾ ਦਿੱਤਾ ਜਾਣਾ ਚਾਹੀਦਾ ਹੈ।

ਰਾਸ਼ਟਰਪਤੀ ਨੂੰ ਇਹ ਦੇਖ ਕੇ ਖੁਸ਼ੀ ਹੋਈ ਕਿ ਹੋਰ ਭਾਸ਼ਾਵਾਂ ਦੀਆਂ ਰਚਨਾਵਾਂ ਦਾ ਬੋਡੋ ਭਾਸ਼ਾ ਵਿੱਚ ਬਹੁਤ ਉਤਸ਼ਾਹ ਨਾਲ ਅਨੁਵਾਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਕਿਸੇ ਵੀ ਜੀਵਤ ਸਾਹਿਤਿਕ ਭਾਈਚਾਰੇ ਦੀ ਵਿਸ਼ੇਸ਼ਤਾ ਹੁੰਦੀ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਅਜਿਹਾ ਅਨੁਵਾਦਿਤ ਸਾਹਿਤ ਬੋਡੋ ਭਾਸ਼ਾ ਦੇ ਪਾਠਕਾਂ ਨੂੰ ਹੋਰ ਭਾਰਤੀ ਭਾਸ਼ਾਵਾਂ ਦੇ ਨਾਲ-ਨਾਲ ਵਿਸ਼ਵ ਸਾਹਿਤ ਤੋਂ ਜਾਣੂ ਹੋਣ ਦਾ ਮੌਕਾ ਦੇਵੇਗਾ।

ਰਾਸ਼ਟਰਪਤੀ ਨੇ ਕਿਹਾ ਕਿ ਸਥਾਨਕ ਭਾਸ਼ਾਵਾਂ ਦੀ ਸੰਭਾਲ ਅਤੇ ਪ੍ਰਸਾਰ ਸਮਾਜ ਅਤੇ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਅਸਾਮ ਸਰਕਾਰ ਨੂੰ ਬੋਡੋ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਉਪਰਾਲੇ ਕਰਨ ਦੀ ਅਪੀਲ ਕੀਤੀ।

 ਰਾਸ਼ਟਰਪਤੀ ਦਾ ਹਿੰਦੀ ਵਿੱਚ ਭਾਸ਼ਣ ਦੇਖਣ ਦੇ ਲਈ ਇੱਥੇ ਕਲਿੱਕ ਕਰੋ  

 

*****

ਡੀਐੱਸ/ਬੀਐੱਮ


(Release ID: 1822763) ਵਿਜ਼ੀਟਰ ਕਾਊਂਟਰ : 166