ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਕਣਕ ਦੀ ਸਪਲਾਈ, ਸਟਾਕ ਅਤੇ ਨਿਰਯਾਤ ਦੀ ਸਥਿਤੀ ਦੀ ਸਮੀਖਿਆ ਕਰਨ ਲਈ ਇੱਕ ਬੈਠਕ ਦੀ ਪ੍ਰਧਾਨਗੀ ਕੀਤੀ

Posted On: 05 MAY 2022 8:43PM by PIB Chandigarh

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਣਕ ਦੀ ਸਪਲਾਈਸਟਾਕ ਅਤੇ ਬਰਾਮਦ ਦੇ ਵਿਭਿੰਨ ਪਹਿਲੂਆਂ ਦੀ ਸਮੀਖਿਆ ਕਰਨ ਲਈ ਇੱਕ ਬੈਠਕ ਦੀ ਪ੍ਰਧਾਨਗੀ ਕੀਤੀ।

ਪ੍ਰਧਾਨ ਮੰਤਰੀ ਨੂੰ ਮੁੱਦਿਆਂ 'ਤੇ ਵਿਸਤ੍ਰਿਤ ਪੇਸ਼ਕਾਰੀ ਦਿੱਤੀ ਗਈ। ਉਨ੍ਹਾਂ ਨੂੰ ਮਾਰਚ-ਅਪ੍ਰੈਲ 2022 ਦੇ ਮਹੀਨਿਆਂ ਵਿੱਚ ਉੱਚ ਤਾਪਮਾਨ ਦੇ ਫਸਲਾਂ ਦੇ ਉਤਪਾਦਨ 'ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਕਣਕ ਦੀ ਖਰੀਦ ਅਤੇ ਬਰਾਮਦ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ।

ਭਾਰਤ ਦੇ ਖੇਤੀਬਾੜੀ ਉਤਪਾਦਾਂ ਦੀ ਵਧਦੀ ਮੰਗ ਦੇ ਮੱਦੇਨਜ਼ਰਪ੍ਰਧਾਨ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਗੁਣਵੱਤਾ ਦੇ ਮਾਪਦੰਡਾਂ ਅਤੇ ਮਿਆਰਾਂ ਨੂੰ ਯਕੀਨੀ ਬਣਾਉਣ ਲਈ ਸਾਰੇ ਕਦਮ ਉਠਾਏ ਜਾਣ ਤਾਕਿ ਭਾਰਤ ਅਨਾਜ ਅਤੇ ਹੋਰ ਖੇਤੀਬਾੜੀ ਉਤਪਾਦਾਂ ਦੇ ਇੱਕ ਯਕੀਨੀ ਸਰੋਤ ਵਜੋਂ ਵਿਕਸਿਤ ਹੋ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਕਿਸਾਨਾਂ ਦੀ ਵੱਧ ਤੋਂ ਵੱਧ ਮਦਦ ਯਕੀਨੀ ਬਣਾਉਣ ਲਈ ਵੀ ਕਿਹਾ। ਪ੍ਰਧਾਨ ਮੰਤਰੀ ਨੂੰ ਮੌਜੂਦਾ ਮਾਰਕਿਟ ਰੇਟਾਂ ਬਾਰੇ ਵੀ ਜਾਣੂ ਕਰਵਾਇਆ ਗਿਆ ਜੋ ਕਿਸਾਨਾਂ ਲਈ ਲਾਹੇਵੰਦ ਹਨ।

ਬੈਠਕ ਵਿੱਚ ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰਸਲਾਹਕਾਰਕੈਬਨਿਟ ਸਕੱਤਰਖੁਰਾਕ ਅਤੇ ਜਨਤਕ ਵੰਡ ਪ੍ਰਣਾਲੀ (ਪੀਡੀਐੱਸ) ਅਤੇ ਖੇਤੀਬਾੜੀ ਵਿਭਾਗ ਦੇ ਸਕੱਤਰ ਸ਼ਾਮਲ ਹੋਏ।

 ***********

ਡੀਐੱਸ/ਐੱਲਪੀ



(Release ID: 1823222) Visitor Counter : 125