ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਤੇਲੰਗਾਨਾ ਵਿੱਚ ਦੁਰਘਟਨਾ ਦੇ ਕਾਰਨ ਹੋਏ ਜਾਨੀ ਨੁਕਸਾਨ ’ਤੇ ਦੁਖ ਵਿਅਕਤ ਕੀਤਾ


ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ ਫੰਡ (ਪੀਐੱਮਐੱਨਆਰਐੱਫ) ਤੋਂ ਪੀੜਤਾਂ ਦੇ ਲਈ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ

Posted On: 09 MAY 2022 9:00AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਤੇਲੰਗਾਨਾ ਦੇ ਕਾਮਾਰੈੱਡੀ ਜ਼ਿਲ੍ਹੇ ਵਿੱਚ ਇੱਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ֹ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ ਫੰਡ (ਪੀਐੱਮਐੱਨਆਰਐੱਫ) ਤੋਂ ਕਾਮਾਰੈੱਡੀ, ਤੇਲੰਗਾਨਾ ਦੀ ਦੁਰਘਟਨਾ ਦੇ ਪੀੜਿਤਾਂ ਨੂੰ ਅਨੁਗ੍ਰਹਿ ਰਾਸ਼ੀ  (ਐਕਸ-ਗ੍ਰੇਸ਼ੀਆ) ਦਿੱਤੇ ਜਾਣ ਦਾ ਐਲਾਨ ਕੀਤਾ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਇੱਕ ਟਵੀਟ ਵਿੱਚ ਕਿਹਾ ਹੈ;

“ਤੇਲੰਗਾਨਾ ਦੇ ਕਾਮਾਰੈੱਡੀ ਜ਼ਿਲ੍ਹੇ ਵਿੱਚ ਹੋਈ ਦੁਰਘਟਨਾ ਦੇ ਕਾਰਨ ਹੋਣ ਵਾਲੇ ਜਾਨੀ ਨੁਕਸਾਨ ’ਤੇ ਬਹੁਤ ਦੁਖੀ ਹਾਂ। ਦੁਖੀ ਪਰਿਵਾਰਾਂ ਦੇ ਲਈ ਮੇਰੀਆਂ ਸੰਵੇਦਨਾਵਾਂ ਅਤੇ ਜ਼ਖ਼ਮੀਆਂ ਦੇ ਲਈ ਪ੍ਰਾਰਥਨਾ। ਹਰੇਕ ਮ੍ਰਿਤਕ ਦੇ ਨਿਕਟ ਸਬੰਧੀ ਪਰਿਜਨ ਨੂੰ  ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ ਫੰਡ (ਪੀਐੱਮਐੱਨਆਰਐੱਫ) ਤੋਂ ਦੋ-ਦੋ ਲੱਖ ਰੁਪਏ ਦਿੱਤੇ ਜਾਣਗੇ। ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ।”।

***

ਡੀਐੱਸ/ਐੱਸਐੱਚ


(Release ID: 1823853) Visitor Counter : 125