ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਕੋਰੀਆ ਗਣਰਾਜ ਦੇ ਰਾਸ਼ਟਰਪਤੀ ਨੂੰ ਅਹੁਦਾ ਸੰਭਾਲਣ ’ਤੇ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ

प्रविष्टि तिथि: 10 MAY 2022 12:22PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੋਰੀਆ ਗਣਰਾਜ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਯੂਨ ਸੁਕ-ਯੋਲ ਨੂੰ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ’ਤੇ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚ,  ਪ੍ਰਧਾਨ ਮੰਤਰੀ ਨੇ ਕਿਹਾ;

 

“ਮੈਂ ਕੋਰੀਆ ਗਣਰਾਜ ਦੇ ਰਾਸ਼ਟਰਪਤੀ ਸ਼੍ਰੀ ਯੂਨ ਸੁਕ-ਯੋਲ ਨੂੰ ਅੱਜ ਅਪਣੇ ਕਾਰਜਕਾਲ ਦੀ ਸ਼ੁਰੂਆਤ ਕਰਨ ’ਤੇ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦਾ ਹਾਂ। ਮੈਂ ਉਨ੍ਹਾਂ ਨੂੰ ਜਲਦੀ ਹੀ ਮਿਲਣ ਅਤੇ ਭਾਰਤ-ਕੋਰੀਆ ਗਣਰਾਜ ਦੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਸਮ੍ਰਿੱਧ ਬਣਾਉਣ ਦੇ ਲਈ ਮਿਲ ਕੇ ਕੰਮ ਕਰਨ ਵਾਸਤੇ ਉਤਸੁਕ ਹਾਂ।”

 

 

***

ਡੀਐੱਸ/ਐੱਸਐੱਚ


(रिलीज़ आईडी: 1824174) आगंतुक पटल : 149
इस विज्ञप्ति को इन भाषाओं में पढ़ें: English , Urdu , Marathi , हिन्दी , Assamese , Bengali , Manipuri , Gujarati , Odia , Tamil , Telugu , Kannada , Malayalam