ਕਬਾਇਲੀ ਮਾਮਲੇ ਮੰਤਰਾਲਾ
ਕੇਂਦਰੀ ਕਬਾਇਲੀ ਮਾਮਲੇ ਮੰਤਰੀ ਸ਼੍ਰੀ ਅਰਜੁਨ ਮੁੰਡਾ ਕੱਲ੍ਹ ਨਾਸਿਕ ਵਿੱਚ ਏਕਲਵਯ ਮਾਡਲ ਰਿਹਾਇਸ਼ੀ ਸਕੂਲ ਦਾ ਨੀਂਹ ਪੱਥਰ ਰੱਖਣਗੇ
ਕੇਂਦਰੀ ਕਬਾਇਲੀ ਮਾਮਲੇ ਮੰਤਰੀ ਅਤੇ ਸਿਹਤ ਰਾਜ ਮੰਤਰੀ ਨੇ ਮਹਾਰਾਸ਼ਟਰ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ
ਕੇਂਦਰੀ ਕਬਾਇਲੀ ਮਾਮਲੇ ਮੰਤਰੀ ਨੇ ਮਹਾਰਾਸ਼ਟਰ ਕਬਾਇਲੀ ਕਲਿਆਣ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਵੱਖ-ਵੱਖ ਕਬਾਇਲੀ ਸਮੁਦਾਏ ਦੇ ਕਲਿਆਣ ਨਾਲ ਜੁੜੀਆਂ ਯੋਜਨਾਵਾਂ ਦੀ ਸਮੀਖਿਆ ਕੀਤੀ
Posted On:
12 MAY 2022 7:01PM by PIB Chandigarh
ਕੇਂਦਰੀ ਕਬਾਇਲੀ ਮਾਮਲੇ ਮੰਤਰੀ ਸ਼੍ਰੀ ਅਰਜੁਨ ਮੁੰਡਾ ਅਤੇ ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਰਾਜ ਮੰਤਰੀ ਡਾ. ਭਾਰਤੀ ਪ੍ਰਵੀਣ ਪਵਾਰ ਨੇ ਅੱਜ ਮਹਾਰਾਸ਼ਟਰ ਦੇ ਰਾਜਪਾਲ ਸ਼੍ਰੀ ਭਗਤ ਸਿੰਘ ਕੋਸ਼ਿਯਾਰੀ ਨਾਲ ਮੁਲਾਕਾਤ ਕੀਤੀ। ਮੀਟਿੰਗ ਦੇ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ਼੍ਰੀ ਅਰਜੁਨ ਮੁੰਡਾ ਨੇ ਕਿਹਾ ਕਿ ਕਬਾਇਲੀ ਮਾਮਲੇ ਮੰਤਰਾਲੇ ਦੁਆਰਾ ਸ਼ੁਰੂ ਕੀਤੇ ਗਏ ਵਿਕਾਸ ਪ੍ਰੋਗਰਾਮ ਕਬਾਇਲੀ ਖੇਤਰਾਂ ਵਿੱਚ ਸਿਹਤ, ਸਿੱਖਿਆ ਅਤੇ ਰੋਜ਼ਗਾਰ ਨੂੰ ਹੁਲਾਰਾ ਦੇਣ ‘ਤੇ ਕੇਂਦ੍ਰਿਤ ਹਨ।
ਕਬਾਇਲੀ ਮਾਮਲੇ ਮੰਤਰੀ ਸ਼੍ਰੀ ਮੁੰਡਾ ਕੱਲ੍ਹ ਨਾਸਿਕ ਦੇ ਸ਼ਿੰਦੇ ਵਿੱਚ ਏਕਲਵਯ ਮਾਡਲ ਰਿਹਾਇਸ਼ੀ ਸਕੂਲ(ਈਐੱਮਆਰਐੱਸ) ਦੇ ਨਿਰਮਾਣ ਦਾ ਨੀਂਹ ਪੱਥਰ ਰੱਖਣਗੇ । ਉਨ੍ਹਾਂ ਨੇ ਕਿਹਾ, ਏਕਲਵਯ ਮਾਡਲ ਰਿਹਾਇਸ਼ੀ ਸਕੂਲ ਭਾਰਤੀ ਆਦਿਵਾਸੀਆਂ ਲਈ ਮਾਡਲ ਰਿਹਾਇਸ਼ੀ ਸਕੂਲ ਦੀ ਸੁਵਿਧਾ ਲਈ ਭਾਰਤ ਸਰਕਾਰ ਦੀ ਇੱਕ ਯੋਜਨਾ ਹੈ ਤਾਂਕਿ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਦੂਰ-ਦਰਾਡੇ ਕਬਾਇਲੀ ਖੇਤਰਾਂ ਵਿੱਚ ਕਬਾਇਲੀ ਸਮੁਦਾਏ ਦੇ ਵਿਦਿਆਰਥੀਆਂ ਨੂੰ ਗੁਣਵੱਤਾਪੂਰਣ ਸਿੱਖਿਆ ਮਿਲ ਸਕੇ। “ਉਨ੍ਹਾਂ ਨੇ ਮਹਾਰਾਸ਼ਟਰ ਦੇ ਕਬਾਇਲੀ ਜ਼ਿਲ੍ਹਿਆਂ ਵਿੱਚ ਆਪਣੇ ਮੰਤਰਾਲਾ ਦੇ ਪ੍ਰੋਗਰਾਮ ਆਦਿ ਮਾਡਲ ਗ੍ਰਾਮ ਯੋਜਨਾ ਅਤੇ ਇਸ ਦੇ ਲਾਗੂਕਰਨ ਬਾਰੇ ਜਾਣਕਾਰੀ ਦਿੱਤੀ।
ਸ਼੍ਰੀ ਮੁੰਡਾ ਨੇ ਸਿਹਤ ਅਤੇ ਪਰਿਵਾਰ ਕਲਿਆਣ ਰਾਜ ਮੰਤਰੀ ਸ਼੍ਰੀਮਤੀ ਭਾਰਤੀ ਪ੍ਰਵੀਣ ਪਵਾਰ ਦੇ ਨਾਲ ਰਾਜਪਾਲ ਨਾਲ ਮੁਲਾਕਾਤ ਕੀਤੀ ਅਤੇ ਦੱਸਿਆ ਕਿ ਕਬਾਇਲੀ ਮਾਮਲੇ ਮੰਤਰਾਲਾ ਸਿਹਤ ਮੰਤਰਾਲਾ ਦੇ ਸਹਿਯੋਗ ਨਾਲ ਕਬਾਇਲੀ ਸਮੁਦਾਏ ਦੇ ਲੋਕਾਂ ਵਿੱਚ ਸਿੱਕਲ ਸੈਲ ਰੋਗ ਨੂੰ ਰੋਕਣ ਅਤੇ ਉਸ ਦਾ ਖਾਤਮਾ ਕਰਨ ਲਈ ਹਰ ਸੰਭਵ ਕਦਮ ਉਠਾ ਰਿਹਾ ਹੈ। ਸ਼੍ਰੀ ਮੁੰਡਾ ਨੇ ਕਿਹਾ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕਬਾਇਲੀ ਮਾਮਲੇ ਮੰਤਰਾਲਾ ਦੇਸ਼ ਦੇ ਕਬਾਇਲੀ ਸਮੁਦਾਏ ਦੇ ਹਿੱਤ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟ ਚੱਲਿਆ ਰਿਹਾ ਹੈ।
ਰਾਜਪਾਲ ਦੇ ਨਾਲ ਮੁਲਾਕਾਤ ਬਾਰੇ, ਸ਼੍ਰੀ ਮੁੰਡਾ ਨੇ ਕਿਹਾ, “ਅਸੀਂ ਰਾਜਪਾਲ ਨੂੰ ਮਹਾਰਾਸ਼ਟਰ ਵਿੱਚ ਚੱਲ ਰਹੇ ਕਬਾਇਲੀ ਸਮੁਦਾਏ ਦੇ ਕਲਿਆਣ ਨਾਲ ਜੁੜੇ ਪ੍ਰੋਗਰਾਮਾਂ ਬਾਰੇ ਜਾਣੂ ਕਰਵਾਇਆ ਅਤੇ ਮਹਾਰਾਸ਼ਟਰ ਵਿੱਚ ਅਨੁਸੂਚੀ V ਵਾਲੇ ਖੇਤਰਾਂ ਨਾਲ ਸਬੰਧਤ ਮੁੱਦਿਆਂ ‘ਤੇ ਚਰਚਾ ਕੀਤੀ। ”
ਕੇਂਦਰੀ ਮੰਤਰੀ ਸ਼੍ਰੀ ਮੁੰਡਾ ਨੇ ਮਹਾਰਾਸ਼ਟਰ ਦੇ ਰਾਜਪਾਲ ਦੇ ਨਾਲ ਚਰਚਾ ਵਿੱਚ ਕਬਾਇਲੀ ਖੇਤਰਾਂ ਦੇ ਕਾਰੀਗਰਾਂ ਅਤੇ ਕੱਪੜਾ ਅਤੇ ਫ਼ੈਸ਼ਨ ਉਦਯੋਗ ਨਾਲ ਸਬੰਧਤ ਲੋਕਾਂ ਦਰਮਿਆਨ ਟ੍ਰਾਈਫੇਡ ਦੇ ਬੈਨਰ ਤਲੇ ਇੱਕ ਮੀਟਿੰਗ ਬੁਲਾਉਣ ਦਾ ਸੁਝਾਅ ਦਿੱਤਾ ਤਾਂਕਿ ਸ਼ਹਿਰੀ ਅਤੇ ਮਹਾਨਗਰੀ ਖੇਤਰਾਂ ਵਿੱਚ ਉਤਪਾਦ ਤਿਆਰ ਕਰਨ ਦੇ ਨਾਲ-ਨਾਲ ਬਾਜ਼ਰ ਵਿਕਸਿਤ ਕੀਤਾ ਜਾ ਸਕੇ। ਉਨ੍ਹਾਂ ਨੇ ਕਿਹਾ, “ਅਸੀਂ ਇਹ ਵੀ ਚਰਚਾ ਕੀਤੀ ਕਿ ਰਾਜ ਸਰਕਾਰ ਐੱਫਆਰਏ ਦੇ ਖੇਤਰ ਵਿੱਚ ਕੰਮ ਕਰ ਰਹੇ ਗੈਰ- ਸਰਕਾਰੀ ਸੰਗਠਨਾਂ ਦੇ ਨਾਲ ਤਾਲਮੇਲ ਕਰ ਸਕਦੀ ਹੈ। ”
ਸ਼੍ਰੀ ਮੁੰਡਾ ਨੇ ਕਿਹਾ ਕਿ ਅਸੀਂ ਜਾਗਰੂਕਤਾ ਫੈਲਾਉਣ ਅਤੇ ਸਾਰੇ ਹਿਤਧਾਰਕਾਂ ਨੂੰ ਸਿਖਲਾਈ ਪ੍ਰਾਪਤ ਕਰਨ ਲਈ ਗ੍ਰਾਮ ਸਭਾ ਦੇ ਮੈਬਰਾਂ ਲਈ ਅਨੁਸੂਚਿਤ ਖੇਤਰ ਪ੍ਰਸ਼ਾਸਨ, ਪੈਸਾ ਅਤੇ ਐੱਫਆਰਏ ‘ਤੇ ਆਯੋਜਿਤ ਇੱਕ- ਦਿਨੀਂ ਪ੍ਰੋਗਰਾਮ ਦੀਆਂ ਸੰਭਾਵਨਾਵਾਂ ‘ਤੇ ਵੀ ਚਰਚਾ ਕੀਤੀ। ਉਨ੍ਹਾਂ ਨੇ ਕਿਹਾ ਕਿ ਇਹ ਟ੍ਰੇਨਿੰਗ ਮਾਡਿਊਲ ਪੂਰੇ ਰਾਜ ਵਿੱਚ ਨਿਯਮਿਤ ਰੂਪ ਤੋਂ ਆਯੋਜਿਤ ਕੀਤਾ ਜਾ ਸਕਦਾ ਹੈ।
ਬਾਅਦ ਵਿੱਚ, ਸ਼੍ਰੀ ਅਰਜੁਨ ਮੁੰਡਾ ਨੇ ਕਬਾਇਲੀ ਮਾਮਲੇ ਮੰਤਰਾਲਾ ਦੀ ਵੱਖ-ਵੱਖ ਕਬਾਇਲੀ ਸਮੁਦਾਏ ਦੇ ਕਲਿਆਣ ਨਾਲ ਜੁੜੀਆਂ ਯੋਜਨਾਵਾਂ ਦੇ ਸੰਬੰਧ ਵਿੱਚ ਮਹਾਰਾਸ਼ਟਰ ਕਬਾਇਲੀ ਕਲਿਆਣ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਕੇਂਦਰੀ ਮੰਤਰੀ ਨੇ ਰਾਜ ਵਿੱਚ ਏਕਲਵਯ ਮਾਡਲ ਰਿਹਾਇਸ਼ੀ ਸਕੂਲ ਦੇ ਨਿਰਮਾਣ ਮਾਮਲੇ ਦੀ ਤਰੱਕੀ ਦੀ ਵੀ ਸਮੀਖਿਆ ਕੀਤੀ। ਇਸ ਮੌਕੇ ‘ਤੇ ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਰਾਜ ਮੰਤਰੀ ਡਾ. ਭਾਰਤੀ ਪਵਾਰ ਵੀ ਮੌਜੂਦ ਸਨ।
****
(Release ID: 1825141)
Visitor Counter : 121