ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਦਿੱਲੀ ਵਿੱਚ ਅੱਗ ਲਗਣ ਦੀ ਦੁਖਦਾਈ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟਾਇਆ
ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੇ ਜਾਣ ਦਾ ਐਲਾਨ
Posted On:
13 MAY 2022 11:50PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਵਿੱਚ ਅੱਗ ਲਗਣ ਦੀ ਦੁਖਦਾਈ ਦੁਰਘਟਨਾ ਦੇ ਕਾਰਨ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।
ਪ੍ਰਧਾਨ ਮੰਤਰੀ ਨੇ ਇਹ ਵੀ ਐਲਾਨ ਕੀਤਾ ਹੈ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ ਦਿੱਲੀ ਵਿੱਚ ਹੋਈ ਅੱਗ-ਦੁਰਘਟਨਾ ਦੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀ ਨੂੰ ਦੋ-ਦੋ ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੀ ਜਾਵੇਗੀ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਦਿੱਲੀ ਵਿੱਚ ਅੱਗ ਲਗਣ ਦੀ ਦੁਖਦਾਈ ਦੁਰਘਟਨਾ ਦੇ ਕਾਰਨ ਹੋਣ ਵਾਲੇ ਜਾਨੀ ਨੁਕਸਾਨ ਤੋਂ ਬਹੁਤ ਦੁਖੀ ਹਾਂ। ਦੁਖੀ ਪਰਿਵਾਰਾਂ ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂ। ਮੈਂ ਕਾਮਨਾ ਕਰਦਾ ਹਾਂ ਕਿ ਜ਼ਖ਼ਮੀ ਜਲਦੀ ਠੀਕ ਹੋਣ।"
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
"ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ ਦਿੱਲੀ ਵਿੱਚ ਅੱਗ-ਦੁਰਘਟਨਾ ਦੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀ ਨੂੰ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੀ ਜਾਵੇਗੀ: ਪ੍ਰਧਾਨ ਮੰਤਰੀ @narendramodi"
****
ਡੀਐੱਸ/ਐੱਸਟੀ
(Release ID: 1825348)
ਵਿਜ਼ੀਟਰ ਕਾਊਂਟਰ : 148
Read this release in:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam