ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ 19 ਮਈ ਨੂੰ ਸ਼੍ਰੀ ਸਵਾਮੀਨਾਰਾਇਣ ਮੰਦਿਰ ਦੁਆਰਾ ਆਯੋਜਿਤ 'ਯੁਵਾ ਸ਼ਿਵਿਰ' ਨੂੰ ਸੰਬੋਧਨ ਕਰਨਗੇ
प्रविष्टि तिथि:
18 MAY 2022 7:50PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ, 19 ਮਈ 2022 ਨੂੰ ਸਵੇਰੇ 10:30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਕਰੇਲੀਬਾਗ, ਵਡੋਦਰਾ ਵਿਖੇ ਆਯੋਜਿਤ ਕੀਤੇ ਜਾ ਰਹੇ ‘ਯੁਵਾ ਸ਼ਿਵਿਰ’ ਨੂੰ ਸੰਬੋਧਨ ਕਰਨਗੇ। ਸ਼੍ਰੀ ਸਵਾਮੀਨਾਰਾਇਣ ਮੰਦਿਰ, ਕੁੰਡਲਧਾਮ ਅਤੇ ਸ਼੍ਰੀ ਸਵਾਮੀਨਾਰਾਇਣ ਮੰਦਿਰ ਕਰੇਲੀਬਾਗ, ਵਡੋਦਰਾ ਦੁਆਰਾ ਇਸ ਸ਼ਿਵਿਰ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਸ਼ਿਵਿਰ ਦਾ ਉਦੇਸ਼ ਅਧਿਕ ਤੋਂ ਅਧਿਕ ਨੌਜਵਾਨਾਂ ਨੂੰ ਸਮਾਜ ਸੇਵਾ ਅਤੇ ਰਾਸ਼ਟਰ ਨਿਰਮਾਣ ਵਿੱਚ ਸ਼ਾਮਲ ਕਰਨਾ ਹੈ। ਇਸ ਸ਼ਿਵਿਰ ਦਾ ਉਦੇਸ਼ ‘ਏਕ ਭਾਰਤ, ਸ਼੍ਰੇਸ਼ਠ ਭਾਰਤ’, ‘ਆਤਮਨਿਰਭਰ ਭਾਰਤ’, ‘ਸਵੱਛ ਭਾਰਤ’ ਆਦਿ ਜਿਹੀਆਂ ਪਹਿਲਾਂ ਦੇ ਜ਼ਰੀਏ ਨੌਜਵਾਨਾਂ ਨੂੰ ਇੱਕ ਨਵੇਂ ਭਾਰਤ ਦੇ ਨਿਰਮਾਣ ਵਿੱਚ ਭਾਗੀਦਾਰ ਬਣਾਉਣਾ ਵੀ ਹੈ।
********
ਡੀਐੱਸ/ਐੱਲਪੀ
(रिलीज़ आईडी: 1826583)
आगंतुक पटल : 118
इस विज्ञप्ति को इन भाषाओं में पढ़ें:
Assamese
,
English
,
Urdu
,
हिन्दी
,
Marathi
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam