ਸਿੱਖਿਆ ਮੰਤਰਾਲਾ
ਕੇਂਦਰੀ ਗ੍ਰਹਿ ਮੰਤਰੀ ਨੇ 'ਸਵਰਾਜ' ਤੋਂ 'ਨਿਊ ਇੰਡੀਆ' ਤੱਕ 'ਭਾਰਤ ਦੇ ਵਿਚਾਰਾਂ ਦੀ ਸਮੀਖਿਆ' ਵਿਸ਼ੇ 'ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਉਦਘਾਟਨ ਕੀਤਾ
Posted On:
19 MAY 2022 5:26PM by PIB Chandigarh
ਕੇਂਦਰੀ ਗ੍ਰਹਿ ਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਕੇਂਦਰੀ ਸਿੱਖਿਆ ਅਤੇ ਹੁਨਰ ਵਿਕਾਸ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਦੀ ਮੌਜੂਦਗੀ ਵਿੱਚ ਦਿੱਲੀ ਯੂਨੀਵਰਸਿਟੀ ਦੁਆਰਾ ਆਯੋਜਿਤ 'ਸਵਰਾਜ ਤੋਂ ਨਿਊ ਇੰਡੀਆ' ਤੱਕ ਭਾਰਤ ਦੇ ਵਿਚਾਰਾਂ ਦੀ ਸਮੀਖਿਆ' ਵਿਸ਼ੇ 'ਤੇ ਤਿੰਨ ਦਿਨਾ ਅੰਤਰਰਾਸ਼ਟਰੀ ਸੈਮੀਨਾਰ ਦਾ ਉਦਘਾਟਨ ਕੀਤਾ।
https://twitter.com/i/broadcasts/1lDxLLMLNgoxm
ਇਸ ਮੌਕੇ ਬੋਲਦੇ ਹੋਏ, ਸ਼੍ਰੀ ਧਰਮੇਂਦਰ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਤਸੱਲੀ ਦੀ ਗੱਲ ਹੈ ਕਿ ਜਦੋਂ ਦੇਸ਼ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਮਨਾ ਰਿਹਾ ਹੈ, ਦਿੱਲੀ ਯੂਨੀਵਰਸਿਟੀ ਆਪਣਾ ਸ਼ਤਾਬਦੀ ਵਰ੍ਹਾ ਮਨਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਨਿਊ ਇੰਡੀਆ ਬਣਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਦੇਸ਼ ਨੂੰ ਵਿਸ਼ਵ ਮਹਾਸ਼ਕਤੀ ਬਣਾਉਣ ਲਈ ਮਿਲ ਕੇ ਕੰਮ ਕਰਨ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਟੈਕਨੋਲੋਜੀ ਸਾਡੀ ਦੁਨੀਆ ਨੂੰ ਤੇਜ਼ੀ ਨਾਲ ਬਦਲ ਰਹੀ ਹੈ ਅਤੇ ਕਿਹਾ ਕਿ 21ਵੀਂ ਸਦੀ ਦੀਆਂ ਚੁਣੌਤੀਆਂ ਲਈ ਭਾਰਤ ਨੂੰ ਤਿਆਰ ਕਰਨ ਲਈ ਰਾਸ਼ਟਰੀ ਸਿੱਖਿਆ ਨੀਤੀ ਲਾਗੂ ਕੀਤੀ ਜਾ ਰਹੀ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਦਿੱਲੀ ਯੂਨੀਵਰਸਿਟੀ ਨੂੰ ਬਲਾਕਚੇਨ, ਈ-ਕਮਰਸ, ਪੇਟੈਂਟ ਪ੍ਰਬੰਧਨ ਆਦਿ ਜਿਹੇ ਉਭਰ ਰਹੇ ਅਤੇ ਮਹੱਤਵਪੂਰਨ ਖੇਤਰਾਂ 'ਤੇ ਕੋਰਸ ਵਿਕਸਿਤ ਕਰਨ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਦਿੱਲੀ ਯੂਨੀਵਰਸਿਟੀ ਵਿੱਚ ਨਾ ਸਿਰਫ਼ ਭਾਰਤ, ਬਲਕਿ ਵਿਸ਼ਵ ਦੀਆਂ ਚੁਣੌਤੀਆਂ ਨੂੰ ਹੱਲ ਕਰਨ ਦੀ ਸਮਰੱਥਾ ਹੈ।
**********
ਐੱਮਜੇਪੀਐੱਸ/ਏਕੇ
(Release ID: 1826828)
Visitor Counter : 160