ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਸਿਧਾਰਥਨਗਰ ਵਿੱਚ ਸੜਕ ਦੁਰਘਟਨਾ 'ਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟਾਇਆ
ਪੀੜਿਤਾਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ
प्रविष्टि तिथि:
22 MAY 2022 10:21AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਸਿਧਾਰਥਨਗਰ ਜ਼ਿਲ੍ਹੇ ਵਿੱਚ ਇੱਕ ਸੜਕ ਦੁਰਘਟਨਾ ‘ਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ। ਸ਼੍ਰੀ ਮੋਦੀ ਨੇ ਉੱਤਰ ਪ੍ਰਦੇਸ਼ ਦੇ ਸਿਧਾਰਥਨਗਰ ਵਿੱਚ ਹੋਈ ਸੜਕ ਦੁਰਘਟਨਾ ਦੇ ਪੀੜਿਤਾਂ ਦੇ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
"ਉੱਤਰ ਪ੍ਰਦੇਸ਼ ਦੇ ਸਿਧਾਰਥਨਗਰ ਵਿੱਚ ਹੋਇਆ ਸੜਕ ਹਾਦਸਾ ਅਤਿਅੰਤ ਪੀੜਾਦਾਇਕ ਹੈ। ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਕ ਮੈਂਬਰਾਂ ਦੇ ਨਾਲ ਹਨ। ਈਸ਼ਵਰ ਉਨ੍ਹਾਂ ਨੂੰ ਇਸ ਅਪਾਰ ਦੁਖ ਨੂੰ ਸਹਿਣ ਦੀ ਸ਼ਕਤੀ ਪ੍ਰਦਾਨ ਕਰਨ। ਇਸ ਦੇ ਨਾਲ ਹੀ ਮੈਂ ਸਾਰੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ: ਪ੍ਰਧਾਨ ਮੰਤਰੀ @narendramodi"
"ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਸਿਧਾਰਥਨਗਰ ਵਿੱਚ ਹੋਈ ਦੁਰਘਟਨਾ ਵਿੱਚ ਹਰੇਕ ਜਾਨ ਗੁਆਉਣ ਵਾਲੇ ਦੇ ਨੇੜਲੇ ਸਬੰਧੀਆਂ ਨੂੰ ਪੀਐੱਮਐੱਨਆਰਐੱਫ ਤੋਂ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ ਹੈ। ਜ਼ਖ਼ਮੀਆਂ ਵਿੱਚੋਂ ਹਰੇਕ ਨੂੰ 50,000 ਰੁਪਏ ਦਿੱਤੇ ਜਾਣਗੇ।"
****
ਡੀਐੱਸ/ਐੱਸਟੀ
(रिलीज़ आईडी: 1827430)
आगंतुक पटल : 197
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam