ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਜਪਾਨ ਵਿੱਚ ਭਾਰਤੀ ਭਾਈਚਾਰੇ ਨਾਲ ਗੱਲਬਾਤ ਕੀਤੀ

Posted On: 23 MAY 2022 6:25PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 23 ਮਈ 2022 ਨੂੰ ਜਪਾਨ ਵਿੱਚ ਭਾਰਤੀ ਭਾਈਚਾਰੇ ਦੇ 700 ਤੋਂ ਵੱਧ ਮੈਂਬਰਾਂ ਨੂੰ ਸੰਬੋਧਨ ਕੀਤਾ ਅਤੇ ਗੱਲਬਾਤ ਕੀਤੀ।

ਸਮਾਰੋਹ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਜਪਾਨੀ ਉਦਯੋਗ ਵਿਗਿਆਨੀਆਂਖਿਡਾਰੀਆਂ ਅਤੇ ਸੱਭਿਆਚਾਰਕ ਕਲਾਕਾਰਾਂ ਨਾਲ ਮੁਲਾਕਾਤ ਕੀਤੀਜੋ ਭਾਰਤ ਤੇ ਜਪਾਨ ਵਿਚਾਲੇ ਸੱਭਿਆਚਾਰਕ ਅਤੇ ਲੋਕਾਂ-ਦਰ-ਲੋਕਾਂ ਦੇ ਅਦਾਨ-ਪ੍ਰਦਾਨ ਨੂੰ ਉਤਸ਼ਾਹਿਤ ਕਰਨ ਵਿੱਚ ਯੋਗਦਾਨ ਪਾ ਰਹੇ ਹਨ। ਪ੍ਰਧਾਨ ਮੰਤਰੀ ਨੇ ਜਪਾਨ ਵਿੱਚ ਪ੍ਰਵਾਸੀ ਭਾਰਤੀ ਸਨਮਾਨ ਪੁਰਸਕਾਰ ਜੇਤੂਆਂ ਨਾਲ ਵੀ ਮੁਲਾਕਾਤ ਕੀਤੀ। ਜਪਾਨ ਵਿੱਚ ਭਾਰਤੀ ਡਾਇਸਪੋਰਾ 40,000 ਤੋਂ ਵੱਧ ਹੈ।

ਪ੍ਰਧਾਨ ਮੰਤਰੀ ਨੇ ਭਾਰਤੀ ਭਾਈਚਾਰੇ ਦੇ ਮੈਂਬਰਾਂ ਦੀ ਉਨ੍ਹਾਂ ਦੇ ਹੁਨਰਪ੍ਰਤਿਭਾ ਅਤੇ ਉੱਦਮਤਾ ਅਤੇ ਮਾਤਭੂਮੀ ਨਾਲ ਉਨ੍ਹਾਂ ਦੇ ਜੁੜਨ ਲਈ ਸ਼ਲਾਘਾ ਕੀਤੀ। ਸਵਾਮੀ ਵਿਵੇਕਾਨੰਦ ਅਤੇ ਰਬਿੰਦਰ ਨਾਥ ਟੈਗੋਰ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਭਾਰਤ ਅਤੇ ਜਪਾਨ ਦੇ ਦਰਮਿਆਨ ਮੌਜੂਦ ਡੂੰਘੇ ਸੱਭਿਆਚਾਰਕ ਸਬੰਧਾਂ ਨੂੰ ਉਜਾਗਰ ਕੀਤਾ। ਉਨ੍ਹਾਂ  ਹਾਲੀਆ ਸਾਲਾਂ ਵਿੱਚ ਭਾਰਤ ਵਿੱਚ ਵੱਖ-ਵੱਖ ਸਮਾਜਿਕ-ਆਰਥਿਕ ਵਿਕਾਸ ਅਤੇ ਸੁਧਾਰ ਪਹਿਲਕਦਮੀਆਂ ਨੂੰ ਵੀ ਉਜਾਗਰ ਕੀਤਾਖਾਸ ਤੌਰ 'ਤੇ ਬੁਨਿਆਦੀ ਢਾਂਚੇਪ੍ਰਸ਼ਾਸਨਪ੍ਰਦੂਸ਼ਣਮੁਕਤ ਵਿਕਾਸਡਿਜੀਟਲ ਕ੍ਰਾਂਤੀ ਦੇ ਖੇਤਰਾਂ ਵਿੱਚ। ਉਨ੍ਹਾਂ ਨੇ ਭਾਰਤੀ ਭਾਈਚਾਰੇ ਨੂੰ ਭਾਰਤ ਚਲੋਭਾਰਤ ਸੇ ਜੁੜੋ’ ਦੀ ਮੁਹਿੰਮ ਵਿੱਚ ਸ਼ਾਮਲ ਹੋਣ ਅਤੇ ਅੱਗੇ ਵਧਾਉਣ ਦਾ ਸੱਦਾ ਦਿੱਤਾ।

 

 

 *********

ਡੀਐੱਸ/ਐੱਸਟੀ/ਏਕੇ



(Release ID: 1827854) Visitor Counter : 105