ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਕਵਾਡ ਲੀਡਰਸ ਸਮਿਟ ਦੇ ਦੌਰਾਨ ਉੱਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਦੇ ਨਾਲ ਬੈਠਕ ਕੀਤੀ

प्रविष्टि तिथि: 24 MAY 2022 2:24PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ  ਨੇ ਜਪਾਨ  ਦੇ ਟੋਕੀਓ ਵਿੱਚ 24 ਮਈ,  2022 ਨੂੰ ਕਵਾਡ ਲੀਡਰਸ ਸਮਿਟ ਦੇ ਦੌਰਾਨ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ  ਸ਼੍ਰੀ ਐਂਥਨੀ ਅਲਬਾਨੀਜ ਦੇ ਨਾਲ ਇੱਕ ਦੁਵੱਲੀ ਬੈਠਕ ਵਿੱਚ ਹਿੱਸਾ ਲਿਆ ।

ਪ੍ਰਧਾਨ ਮੰਤਰੀ  ਸ਼੍ਰੀ ਮੋਦੀ ਨੇ ਪ੍ਰਧਾਨ ਮੰਤਰੀ ਅਲਬਾਨੀਜ  ਨੂੰ ਚੋਣ ਵਿੱਚ ਉਨ੍ਹਾਂ ਦੀ ਜਿੱਤ ਲਈ ਵਧਾਈ ਦਿੱਤੀਆਂ।  ਦੋਹਾਂ ਨੇਤਾਵਾਂ ਨੇ ਵਪਾਰ ਅਤੇ ਨਿਵੇਸ਼,  ਰੱਖਿਆ ਨਿਰਮਾਣ,  ਹਰਿਤ ਹਾਈਡ੍ਰੋਜਨ ਸਹਿਤ ਅਕਸ਼ੈ ਊਰਜਾ,  ਸਿੱਖਿਆ,  ਵਿਗਿਆਨ ਅਤੇ ਟੈਕਨੋਲੋਜੀ,  ਖੇਤੀਬਾੜੀ ਖੋਜ,  ਖੇਡ ਅਤੇ ਜਨ-ਜਨ ਦੇ ਦਰਮਿਆਨ ਸਬੰਧਾਂ ਸਹਿਤ ਵਿਆਪਕ ਰਣਨੀਤਕ ਸਾਂਝੇਦਾਰੀ  ਦੇ ਤਹਿਤ ਬਹੁਆਯਾਮੀ ਸਹਿਯੋਗ ਦੀ ਸਮੀਖਿਆ ਕੀਤੀ। ਦੋਹਾਂ ਪ੍ਰਧਾਨ ਮੰਤਰੀਆਂ ਨੇ ਦੁਵੱਲੇ ਸਬੰਧਾਂ ਵਿੱਚ ਸਕਾਰਾਤਮਕ ਗਤੀ ਨੂੰ ਜਾਰੀ ਰੱਖਣ ਦੀ ਆਪਣੀ ਇੱਛਾ ਦੀ ਪੁਸ਼ਟੀ ਕੀਤੀ।

ਪ੍ਰਧਾਨ ਮੰਤਰੀ ਨੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੂੰ ਜਲਦੀ ਤੋਂ ਜਲਦੀ ਭਾਰਤ ਆਉਣ ਦੇ ਲਈ ਸੱਦਾ ਦਿੱਤਾ ।

***

ਡੀਐੱਸ/ਏਕੇ


(रिलीज़ आईडी: 1827974) आगंतुक पटल : 131
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Assamese , Bengali , Gujarati , Odia , Tamil , Telugu , Kannada , Malayalam