ਖੇਤੀਬਾੜੀ ਮੰਤਰਾਲਾ
ਕੇਂਦਰੀ ਖੇਤੀਬਾੜੀ ਮੰਤਰੀ ਨੇ ਆਜ਼ਾਦੀ ਕਾ ਅਮ੍ਰਿੰਤ ਮਹੋਤਸਵ ਦੇ ਹਿੱਸੇ ਦੇ ਰੂਪ ਵਿੱਚ ਆਯੋਜਿਤ “ਬੀਜ ਚੇਨ ਵਿਕਾਸ” ਵਿਸ਼ਿਆਂ ‘ਤੇ ਰਾਸ਼ਟਰੀ ਵੈਬਿਨਾਰ ਦੀ ਪ੍ਰਧਾਨਗੀ ਕੀਤੀ
ਕਿਸਾਨਾਂ ਲਈ ਬੀਜ ਸਪਲਾਈ ਦੀ ਰੂਪਰੇਖਾ ਬਣਾਓ –ਸ਼੍ਰੀ ਤੋਮਰ
Posted On:
24 MAY 2022 7:15PM by PIB Chandigarh
ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਨਰੇਂਦਰ ਸਿੰਘ ਤੋਮਰ ਨੇ ਅੱਜ ਨਵੀਂ ਦਿੱਲੀ ਵਿੱਚ “ਬੀਜ ਚੇਨ ਵਿਕਾਸ” ‘ਤੇ ਇੱਕ ਰਾਸ਼ਟਰੀ ਵੈਬਿਨਾਰ ਦੀ ਪ੍ਰਧਾਨਗੀ ਕੀਤੀ, ਜੋ ਸਾਲ ਭਰ ਚਲਣ ਵਾਲੇ ਆਜ਼ਾਦੀ ਕਾ ਅਮ੍ਰਿੰਤ ਮਹੋਤਸਵ ਸਮਾਰੋਹ ਦੇ ਹਿੱਸੇ ਦੇ ਰੂਪ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ। ਸ਼੍ਰੀ ਤੋਮਰ ਨੇ ਕਿਹਾ ਕਿ ਰਾਜ ਸਰਕਾਰਾਂ ਕੇਂਦਰ ਸਰਕਾਰ ਦੇ ਸਲਾਹ-ਮਸ਼ਵਰੇ ਨਾਲ ਕਿਸਾਨਾਂ ਦੇ ਹਿਤ ਲਈ 10-15 ਸਾਲ ਦੀ ਰੂਪਰੇਖਾ ਤਿਆਰ ਕਰਨ। ਸ਼੍ਰੀ ਤੋਮਰ ਨੇ ਕਿਹਾ ਕਿ ਇਹ ਸੁਨਿਸ਼ਚਿਤ ਕੀਤਾ ਜਾਵੇ ਕਿ ਕਿਸਾਨਾਂ ਨੂੰ ਵਧੀਆ ਗੁਣਵੱਤਾ ਵਾਲੇ ਬੀਜਾਂ ਦੀ ਸਮੇਂ ‘ਤੇ ਸਪਲਾਈ ਹੋਵੇ। ਉਨ੍ਹਾਂ ਨੇ ਕਿਹਾ ਕਿ ਰਾਜ ਸਰਕਾਰ ਕਾਲਾਬਾਜਾਰੀ ਅਤੇ ਨਕਲੀ ਬੀਜ ਵੇਚਣ ਵਾਲਿਆਂ ‘ਤੇ ਸਖਤੀ ਨਾਲ ਰੋਕ ਲਗਾਏ।
ਸ਼੍ਰੀ ਤੋਮਰ ਨੇ ਕਿਹਾ ਕਿ ਬੀਜਾਂ ਦਾ ਮਹੱਤਵ ਅਸੀਂ ਸਾਰੇ ਜਾਣਦੇ ਹਨ। ਜੇਕਰ ਬੀਜ ਵਧੀਆ ਹੈ, ਤਾਂ ਉਪਜ ਵਧੀਆ ਹੋਵੇਗੀ, ਚਾਹੇ ਉਹ ਵਿਅਕਤੀ ਹੋਵੇ ਜਾਂ ਖੇਤੀ ਲਈ ਬੀਜ। ਖੇਤੀ ਲਈ ਵਧੀਆ ਬੀਜਾਂ ਦੀ ਉਪਲੱਬਧਤਾ ਨਾਲ ਉਤਪਾਦਨ ਅਤੇ ਉਤਪਾਦਕਤਾ ਵਿੱਚ ਵਾਧਾ ਹੁੰਦਾ ਹੈ, ਜਿਸ ਦਾ ਪਰਿਣਾਮਸਵਰੂਪ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੁੰਦਾ ਹੈ ਅਤੇ ਸਾਡੇ ਖੇਤੀਬਾੜੀ ਅਤੇ ਦੇਸ਼ ਦੀ ਅਰਥਵਿਵਸਥਾ ਨੂੰ ਲਾਭ ਪਹੁੰਚਾਉਣ ਦੇ ਇਲਾਵਾ ਸਕਲ ਘਰੇਲੂ ਉਤਪਾਦ ਵਿੱਚ ਖੇਤੀਬਾੜੀ ਦਾ ਹਿੱਸਾ ਵੀ ਵਧਦਾ ਹੈ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦਾ ਯਤਨ ਹੈ।
ਕਿ ਖੇਤੀਬਾੜੀ ਦੀ ਤਾਕਤ ਦੇਸ਼ ਦੀ ਸੁਰੱਖਿਅਤ ਨੀਂਹ ਬਣੇ। ਅਸੀਂ ਮਿਲਕੇ ਬਾਕੀ ਟੀਚੇ ਨੂੰ ਪੂਰਾ ਕਰਨਾ ਹੈ। ਸ਼੍ਰੀ ਤੋਮਰ ਨੇ ਕਿਹਾ ਪੂਰੀ ਬੀਜ ਚੇਨ ਨੂੰ ਸਾਫ-ਸੁਥਰਾ ਕੀਤਾ ਜਾਵੇ ਤਾਕਿ ਕਿਸਾਨਾਂ ਨੂੰ ਕਈ ਪਰੇਸ਼ਾਨੀ ਨਾ ਹੋਵੇ। ਇਸ ਦੇ ਇਲਾਵਾ ਕਿਸੇ ਵਿਸ਼ੇਸ਼ ਖੇਤਰਾਂ ਵਿੱਚ ਜਿਨ੍ਹਾਂ ਫਸਲਾਂ ਦੇ ਬੀਜ ਦੀ ਸਪਲਾਈ ਘੱਟ ਮਾਤਰਾ ਵਿੱਚ ਹੈ, ਉਨ੍ਹਾਂ ਖੇਤਰਾਂ ਵਿੱਚ ਉਨ੍ਹਾਂ ਬੀਜਾਂ ਨੂੰ ਉਪਲੱਬਧ ਕਰਵਾਇਆ ਜਾਣਾ ਚਾਹੀਦਾ ਹੈ ਤਾਕਿ ਉਤਪਾਦਕਤਾ ਵਧਾਈ ਜਾ ਸਕੇ। ਦਲਹਨ-ਤਿਲਹਨ, ਕਪਾਸ ਆਦਿ ਫਸਲਾਂ ਦੇ ਬੀਜਾਂ ਦੀ ਲੋੜੀਂਦੀ ਸਪਲਾਈ ਲਈ ਯੋਜਨਾ ਬਣਾਈ ਜਾਣੀ ਚਾਹੀਦਾ ਹੈ।
ਸ਼੍ਰੀ ਤੋਮਰ ਨੇ ਕਿਹਾ ਕਿ ਬੀਜ ਦਾ ਪਤਾ ਲਗਾਉਣ ਲਈ ਰਾਜ ਸਰਕਾਰਾਂ ਦਾ ਸਹਿਯੋਗ ਵੀ ਜ਼ਰੂਰੀ ਹੈ, ਤਾਕਿ ਦੇਸ਼ ਭਰ ਦੇ ਕਿਸਾਨਾਂ ਵਿੱਚ ਜਾਗਰੂਕਤਾ ਪੈਦਾ ਹੋਵੇ ਅਤੇ ਉਹ ਜ਼ਰੂਰਤ ਅਨੁਸਾਰ ਬੀਜ ਬੀਜਣ ਦੇ ਸੰਬੰਧ ਵਿੱਚ ਉਚਿਤ ਫੈਸਲਾ ਲੈ ਸਕਣ। ਸ਼੍ਰੀ ਤੋਮਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਦਾ ਜ਼ੋਰ ਖੇਤੀਬਾੜੀ ਵਿੱਚ ਉਤਪਾਦਕਤਾ ਵਧਾਉਣ ਦੇ ਨਾਲ-ਨਾਲ ਲਾਗਤ ਘਟਾਉਣ ‘ਤੇ ਵੀ ਹੈ।
ਸਾਨੂੰ ਇਹ ਯੋਜਨਾ ਬਣਾਉਣੀ ਹੋਵੇਗੀ ਕਿ ਕਿਵੇਂ ਕਿਸਾਨਾਂ ਨੂੰ ਸਸਤੀ ਕੀਮਤ ‘ਤੇ ਗੁਣਵੱਤਾਪੂਰਣ ਬੀਜ ਮਿਲ ਸਕਣ ਅਤੇ ਨਿੱਜੀ ਅਤੇ ਸਰਕਾਰੀ ਏਜੰਸੀਆਂ ਦਰਮਿਆਨ ਕੀਮਤ ਦੇ ਅੰਤਰ ਨੂੰ ਘੱਟ ਕੀਤਾ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਕੇ ਅਮ੍ਰਿੰਤ ਮਹੋਤਸਵ ਦੇ ਅਵਸਰ ‘ਤੇ ਸਾਰਿਆਂ ਨੂੰ ਆਤਮਨਿਰੀਖਣ ਕਰਨ ਦੀ ਜ਼ਰੂਰਤ ਹੈ। ਜੇਕਰ ਸਾਡਾ ਦੇਸ਼ ਬੀਜ ਉਪਲਬੱਧਤਾ ਦੇ ਮਾਮਲੇ ਵਿੱਚ ਆਤਮਨਿਰਭਰ ਬਣ ਜਾਂਦਾ ਹੈ, ਅਸੀਂ ਹੋਰ ਦੇਸ਼ਾਂ ਨੂੰ ਵੱਡੀ ਮਾਤਰਾ ਵਿੱਚ ਸਪਲਾਈ ਕਰ ਸਕਾਂਗੇ।
ਇਸ ਅਵਸਰ ‘ਤੇ ਆਪਣੇ ਸੰਬੋਧਨ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਰਾਜ ਮੰਤਰੀ ਸੁਸ਼੍ਰੀ ਸ਼ੋਭਾ ਕਰੰਦਲਾਜੇ ਨੇ ਕਿਹਾ ਕਿ ਇਹ ਸੁਨਿਸ਼ਚਿਤ ਕੀਤਾ ਜਾਣਾ ਚਾਹੀਦਾ ਹੈ ਕਿ ਭਾਰਤੀ ਖੇਤੀਬਾੜੀ ਖੋਜ ਪਰਿਸ਼ਦ ਦੁਆਰਾ ਵਿਕਸਿਤ ਬੀਜਾਂ ਦੀਆਂ ਕਿਸਮਾਂ ਜ਼ਮੀਨੀ ਪੱਧਰ ‘ਤੇ ਕਿਸਾਨਾਂ ਤੱਕ ਪਹੁੰਚੇ। ਸੁਸ਼੍ਰੀ ਸ਼ੋਭਾ ਕਰੰਦਲਾਜੇ ਨੇ ਕਿਹਾ ਕਿ ਇਸ ਦੇ ਨਾਲ ਹੀ ਰਾਜਾਂ ਨੂੰ ਖੇਤੀਬਾੜੀ ਖੇਤਰ ਵਿੱਚ ਜੁੜੇ ਸਾਰੇ ਪਹਿਲੂਆਂ ‘ਤੇ ਜ਼ਿਲ੍ਹਾਂ ਪੱਧਰ ‘ਤੇ ਯੋਜਨਾਬੱਧ ਤਰੀਕੇ ਨਾਲ ਕੰਮ ਕਰਨਾ ਚਾਹੀਦਾ ਹੈ ਤਾਕਿ ਕਿਸਾਨਾਂ ਨੂੰ ਕੋਈ ਪਰੇਸ਼ਾਨੀ ਨਾ ਹੋਵੇ।
ਵੈਬਿਨਾਰ ਨੂੰ ਸੰਬੋਧਿਤ ਕਰਦੇ ਹੋਏ ਕੇਂਦਰੀ ਖੇਤੀਬਾੜੀ ਸਕੱਤਰ ਸ਼੍ਰੀ ਮਨੋਜ ਆਹੁਜਾ ਨੇ ਕਿਹਾ ਕਿ ਕਿਸਾਨਾਂ ਨੂੰ ਗੁਣਵੱਤਾਪੂਰਣ ਬੀਜ ਪੰਚਾਇਤ ਪੱਧਰ ਤੱਕ ਉਪਲਬਧ ਕਰਵਾਉਣ ਦੀ ਵਿਵਸਥਾ ਕੀਤੀ ਜਾਵੇ, ਇਸ ਦੇ ਇਲਾਵਾ ਬੀਜ ਗੁਣਵੱਤਾ ਪ੍ਰੀਖਣ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ। ਪ੍ਰੋਗਰਾਮ ਵਿੱਚ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵਿੱਚ ਐਡੀਸ਼ਨਲ ਸਕੱਤਰ, ਸ਼੍ਰੀ ਅਭਿਲਕਸ਼ ਲਿਖੀ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।
ਵੈਬਿਨਾਰ ਵਿੱਚ ਰਾਜਾਂ ਦੇ ਖੇਤੀਬਾੜੀ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਕੇਂਦਰ ਅਤੇ ਰਾਜਾਂ ਦੇ ਬੀਜ ਨਿਗਮਾਂ ਦੇ ਪ੍ਰਤੀਨਿਧੀ ਵਰਚੁਅਲੀ ਸ਼ਾਮਲ ਹੋਏ। ਵੈਬਿਨਾਰ ਦਾ ਸੰਚਾਲਨ ਸ਼੍ਰੀ ਅਸ਼ਵਿਨੀ ਕੁਮਾਰ, ਸੰਯੁਕਤ ਸਕੱਤਰ (ਬੀਜ) ਦੁਆਰਾ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਪੰਚਾਇਤ ਪਧਰ ‘ਤੇ ਬੀਜ ਪ੍ਰੀਖਣ ਪ੍ਰਯੋਗਸ਼ਾਲਾਵਾਂ ਸਥਾਪਿਤ ਕਰਨ ਲਈ ਕੰਮ ਕਰ ਰਹੀ ਹੈ।
*****
ਪੀਕੇ
(Release ID: 1828236)
Visitor Counter : 154