ਪੇਂਡੂ ਵਿਕਾਸ ਮੰਤਰਾਲਾ

ਪ੍ਰਧਾਨ ਮੰਤਰੀ 31 ਮਈ, 2022 ਨੂੰ ਸ਼ਿਮਲਾ, ਹਿਮਾਚਲ ਪ੍ਰਦੇਸ਼ ਵਿਖੇ ਸਰਕਾਰੀ ਸਕੀਮਾਂ ਦੇ ਲਾਭਾਰਥੀਆਂ ਨਾਲ ਗੱਲਬਾਤ ਕਰਨਗੇ


ਕੇਂਦਰੀ ਮੰਤਰੀ ਅਤੇ ਚੁਣੇ ਹੋਏ ਨੁਮਾਇੰਦੇ ਦੇਸ਼ ਭਰ ਦੇ ਵਿਭਿੰਨ ਜ਼ਿਲ੍ਹਿਆਂ ਵਿੱਚ ਗ਼ਰੀਬ ਕਲਿਆਣ ਸੰਮੇਲਨ ਈਵੈਂਟਸ ਤਹਿਤ ਲਾਭਾਰਥੀਆਂ ਨਾਲ ਗੱਲਬਾਤ ਕਰਨਗੇ

Posted On: 28 MAY 2022 7:11PM by PIB Chandigarh

 

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਸਮਾਰੋਹ ਦੇ ਹਿੱਸੇ ਵਜੋਂ ਭਾਰਤ ਸਰਕਾਰ ਦੇ ਨੌਂ ਮੰਤਰਾਲਿਆਂ ਅਤੇ ਵਿਭਾਗਾਂ ਦੀਆਂ ਤਕਰੀਬਨ 16 ਯੋਜਨਾਵਾਂ ਅਤੇ ਪ੍ਰੋਗਰਾਮਾਂ ਦੇ ਲਾਭਾਰਥੀਆਂ ਨਾਲ ਗੱਲਬਾਤ ਕਰਨਗੇ। 31 ਮਈ, 2022 ਨੂੰ ਸ਼ਿਮਲਾ ਵਿੱਚ "ਗ਼ਰੀਬ ਕਲਿਆਣ ਸੰਮੇਲਨ" ਨਾਮ ਦਾ ਇੱਕ ਰਾਸ਼ਟਰੀ ਪੱਧਰ ਦਾ ਪ੍ਰੋਗਰਾਮ ਆਯੋਜਿਤ ਕੀਤਾ ਜਾਵੇਗਾ, ਜਿੱਥੇ ਪ੍ਰਧਾਨ ਮੰਤਰੀ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਦੇਸ਼ ਭਰ ਦੇ ਲਾਭਾਰਥੀਆਂ ਨਾਲ ਪ੍ਰਤੱਖ ਗੱਲਬਾਤ ਕਰਨਗੇ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 21,000 ਕਰੋੜ ਰੁਪਏ ਤੋਂ ਵੱਧ ਦੀ 11ਵੀਂ ਕਿਸ਼ਤ ਵੀ ਜਾਰੀ ਕਰਨਗੇ। ਇਸ ਦੇ ਨਾਲ ਹੀ ਰਾਜਾਂ ਦੀਆਂ ਰਾਜਧਾਨੀਆਂ, ਜ਼ਿਲ੍ਹਾ ਹੈੱਡਕੁਆਰਟਰਾਂ ਅਤੇ ਕ੍ਰਿਸ਼ੀ ਵਿਗਿਆਨ ਕੇਂਦਰਾਂ (ਕੇਵੀਕੇ) 'ਤੇ ਵੀ ਸਮਾਗਮ ਆਯੋਜਿਤ ਕੀਤੇ ਜਾਣਗੇ। ਸਮਾਗਮਾਂ ਦੀ ਇਸ ਲੜੀ ਤਹਿਤ, ਸਕੀਮ ਦੇ ਲਾਭਾਰਥੀ ਮੁੱਖ ਮੰਤਰੀਆਂ, ਕੇਂਦਰੀ ਅਤੇ ਰਾਜ ਮੰਤਰੀਆਂ, ਸੰਸਦ ਮੈਂਬਰਾਂ, ਵਿਧਾਨ ਸਭਾ ਦੇ ਮੈਂਬਰਾਂ ਅਤੇ ਹੋਰ ਚੁਣੇ ਹੋਏ ਜਨਤਕ ਨੁਮਾਇੰਦਿਆਂ ਨਾਲ ਗੱਲਬਾਤ ਕਰਨਗੇ।

 

ਇਨ੍ਹਾਂ ਵਿੱਚੋਂ ਬਹੁਤ ਸਾਰੀਆਂ ਸਕੀਮਾਂ ਦੇ ਲਾਭਾਰਥੀਆਂ ਦੀ ਸੰਖਿਆ ਕਰੋੜਾਂ ਵਿੱਚ ਅਤੇ ਕਈ ਮਾਮਲਿਆਂ ਵਿੱਚ ਤਾਂ ਕਈ-ਕਈ ਕਰੋੜਾਂ ਵਿੱਚ ਬਣਦੀ ਹੈ ਅਤੇ ਆਬਾਦੀ ਦੇ ਸਭ ਤੋਂ ਗ਼ਰੀਬ ਵਰਗਾਂ ਦੀਆਂ ਸਭ ਤੋਂ ਵੱਡੀਆਂ ਸਮੱਸਿਆਵਾਂ ਨੂੰ ਹੱਲ ਕਰਦੀ ਹੈ, ਜਿਨ੍ਹਾਂ ਵਿੱਚ ਆਵਾਸ, ਪੀਣ ਯੋਗ ਪਾਣੀ ਦੀ ਉਪਲਬਧਤਾ, ਭੋਜਨ, ਸਿਹਤ ਅਤੇ ਪੋਸ਼ਣ, ਆਜੀਵਿਕਾ ਅਤੇ ਵਿੱਤੀ ਸਮਾਵੇਸ਼ਨ ਆਦਿ ਸ਼ਾਮਲ ਹਨ। ਇਹ ਸੰਵਾਦ ਇਨ੍ਹਾਂ ਯੋਜਨਾਵਾਂ ਦੇ ਕਨਵਰਜੈਂਸ ਅਤੇ ਸੰਤ੍ਰਿਪਤਾ ਦੀਆਂ ਸੰਭਾਵਨਾਵਾਂ ਦੀ ਪੜਚੋਲ ਕਰੇਗਾ ਅਤੇ ਸਾਲ 2047 ਵਿੱਚ ਭਾਰਤ ਦੀ ਆਜ਼ਾਦੀ ਦੇ 100 ਸਾਲ ਪੂਰੇ ਹੋਣ ਦੇ ਸੰਦਰਭ ਵਿੱਚ ਦੇਸ਼ ਦੇ ਨਾਗਰਿਕਾਂ ਦੀਆਂ ਆਸਾਂ-ਉਮੀਦਾਂ ਦਾ ਮੁਲਾਂਕਣ ਕਰਨ ਦਾ ਮੌਕਾ ਦੇਵੇਗਾ।

 

ਇਹ ਸੰਮੇਲਨ ਸਾਰੇ ਜ਼ਿਲ੍ਹਿਆਂ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ ਸਿੰਗਲ-ਈਵੈਂਟ ਦੇਸ਼ ਵਿਆਪੀ ਸੰਵਾਦ ਹੋਵੇਗਾ, ਜਿੱਥੇ ਪ੍ਰਧਾਨ ਮੰਤਰੀ ਲਾਭਾਰਥੀਆਂ ਨਾਲ ਉਨ੍ਹਾਂ ਦੇ ਜੀਵਨ 'ਤੇ ਇਨ੍ਹਾਂ ਸਕੀਮਾਂ ਅਤੇ ਪ੍ਰੋਗਰਾਮਾਂ ਦੇ ਪ੍ਰਭਾਵ ਬਾਰੇ ਗੱਲਬਾਤ ਕਰਨਗੇ।

 

ਦੋ-ਪੜਾਵੀ ਪ੍ਰੋਗਰਾਮ ਦੇ ਤਹਿਤ, ਰਾਜ/ਜ਼ਿਲ੍ਹਾ/ ਕ੍ਰਿਸ਼ੀ ਵਿਗਿਆਨ ਕੇਂਦਰ (ਕੇਵੀਕੇ) ਪੱਧਰੀ ਸਮਾਗਮ ਸਵੇਰੇ 9.45 ਵਜੇ ਸ਼ੁਰੂ ਹੋਣਗੇ। ਸਵੇਰੇ 11 ਵਜੇ ਇਹ ਰਾਸ਼ਟਰੀ ਪੱਧਰ ਦੇ ਪ੍ਰੋਗਰਾਮ ਨਾਲ ਜੁੜ ਜਾਣਗੇ। ਰਾਸ਼ਟਰੀ ਸਮਾਗਮ ਦਾ ਦੂਰਦਰਸ਼ਨ ਦੇ ਰਾਸ਼ਟਰੀ ਅਤੇ ਖੇਤਰੀ ਚੈਨਲਾਂ ਜ਼ਰੀਏ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ। ਮਾਈਗੌਵ (MyGov) ਦੁਆਰਾ ਰਾਸ਼ਟਰੀ ਪ੍ਰੋਗਰਾਮ ਨੂੰ ਵੈੱਬਕਾਸਟ ਕਰਨ ਲਈ ਵੀ ਪ੍ਰਬੰਧ ਕੀਤੇ ਗਏ ਹਨ ਜਿਸ ਲਈ ਲੋਕਾਂ ਨੂੰ ਆਪਣੇ ਆਪ ਨੂੰ ਰਜਿਸਟਰ ਕਰਨ ਦੀ ਜ਼ਰੂਰਤ ਹੋਵੇਗੀ। ਇਸ ਨੂੰ ਹੋਰ ਸੋਸ਼ਲ ਮੀਡੀਆ ਚੈਨਲਾਂ ਜਿਵੇਂ ਕਿ ਯੂਟਿਊਬ, ਫੇਸਬੁੱਕ, ਟਵਿੱਟਰ, ਇੰਸਟਾਗ੍ਰਾਮ ਆਦਿ ਜ਼ਰੀਏ ਵੀ ਦੇਖਿਆ ਜਾ ਸਕਦਾ ਹੈ।

 

ਉਮੀਦ ਕੀਤੀ ਜਾਂਦੀ ਹੈ ਕਿ ਇਹ ਆਪਸੀ ਸੰਵਾਦ ਨਾ ਸਿਰਫ਼ ਨਾਗਰਿਕਾਂ ਦੇ ਜੀਵਨ ਨੂੰ ਅਸਾਨ ਬਣਾਉਣ ਲਈ ਇਨ੍ਹਾਂ ਸਕੀਮਾਂ ਦੀ ਲੋਕ-ਕੇਂਦ੍ਰਿਤ ਪਹੁੰਚ ਨੂੰ ਉਜਾਗਰ ਕਰੇਗਾ, ਬਲਕਿ ਸਰਕਾਰ ਨੂੰ ਲੋਕਾਂ ਦੀਆਂ ਖਾਹਿਸ਼ਾਂ ਤੋਂ ਜਾਣੂ ਕਰਵਾਏਗਾ ਅਤੇ ਇਹ ਸੁਨਿਸ਼ਚਿਤ ਕਰੇਗਾ ਕਿ ਦੇਸ਼ ਦੀ ਪ੍ਰਗਤੀ ਦੇ ਰਾਹ ਵਿੱਚ ਕੋਈ ਵੀ ਪਿੱਛੇ ਨਾ ਰਹੇ।

 

********

 

ਸਕੀਮਾਂ/ਪ੍ਰੋਗਰਾਮਾਂ ਦੀ ਸੂਚੀ

 

ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ ਅਤੇ ਸ਼ਹਿਰੀ ਦੋਵੇਂ)

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ

ਪ੍ਰਧਾਨ ਮੰਤਰੀ ਉੱਜਵਲਾ ਯੋਜਨਾ

ਪੋਸ਼ਣ ਅਭਿਯਾਨ

ਪ੍ਰਧਾਨ ਮੰਤਰੀ ਮਾਤਰੁ ਵੰਦਨਾ ਯੋਜਨਾ

ਸਵੱਛ ਭਾਰਤ ਮਿਸ਼ਨ (ਗ੍ਰਾਮੀਣ ਅਤੇ ਸ਼ਹਿਰੀ ਦੋਵੇਂ)

ਜਲ ਜੀਵਨ ਮਿਸ਼ਨ ਅਤੇ ਅਮਰੁਤ

ਪ੍ਰਧਾਨ ਮੰਤਰੀ ਸਵਨਿਧੀ (SVANidhi) ਯੋਜਨਾ

ਵੰਨ ਨੇਸ਼ਨ ਵੰਨ ਰਾਸ਼ਨ ਕਾਰਡ

ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ

ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਆਰੋਗਯ ਯੋਜਨਾ

ਆਯੁਸ਼ਮਾਨ ਭਾਰਤ ਹੈਲਥ ਐਂਡ ਵੈੱਲਨੈੱਸ ਸੈਂਟਰ

ਪ੍ਰਧਾਨ ਮੰਤਰੀ ਮੁਦਰਾ ਯੋਜਨਾ

 

************

 

ਏਡੀ



(Release ID: 1829054) Visitor Counter : 127