ਰਾਸ਼ਟਰਪਤੀ ਸਕੱਤਰੇਤ

ਭਾਰਤ ਦੇ ਰਾਸ਼ਟਰਪਤੀ ਨੇ ਮੱਧ ਪ੍ਰਦੇਸ਼ ਸਰਕਾਰ ਦੇ ਵਿਭਿੰਨ ਹੈਲਥ ਇਨਫ੍ਰਾਸਟ੍ਰਕਚਰ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ/ ਲਾਂਚ ਕੀਤੇ

Posted On: 28 MAY 2022 7:01PM by PIB Chandigarh

ਭਾਰਤ ਦੇ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨੇ ਅੱਜ (28 ਮਈ, 2022) ਭੋਪਾਲਮੱਧ ਪ੍ਰਦੇਸ਼ ਵਿੱਚ ਰਾਜ ਸਰਕਾਰ ਦੇ ਵਿਭਿੰਨ ਹੈਲਥ ਇਨਫ੍ਰਾਸਟ੍ਰਕਚਰ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ/ ਲਾਂਚ ਕੀਤੇ। ਇਨ੍ਹਾਂ ਵਿੱਚ ਗਾਂਧੀ ਮੈਡੀਕਲ ਕਾਲਜਭੋਪਾਲ ਅਧੀਨ ਰੀਜਨਲ ਇੰਸਟੀਟਿਊਟ ਆਵ੍ ਰੈਸਪੀਰੇਟਰੀ ਡਿਜ਼ੀਜ਼ ਅਤੇ ਸੈਂਟਰ ਆਵ੍ ਐਕਸੀਲੈਂਸ ਫੌਰ ਆਰਥੋਪੀਡਿਕਸ ਦੀ ਸਥਾਪਨਾ ਅਤੇ ਦੇਵਾਸਸਿਹੋਰਸ਼ਾਜਾਪੁਰਜਬਲਪੁਰਇੰਦੌਰਮੋਰੇਨਾਉਜੈਨ ਅਤੇ ਭੋਪਾਲ ਆਦਿ ਜ਼ਿਲ੍ਹਾ ਹਸਪਤਾਲਾਂ ਅਤੇ ਸਿਵਲ ਹਸਪਤਾਲਾਂ ਵਿੱਚ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਨਾਲ ਸਬੰਧਿਤ ਪ੍ਰੋਜੈਕਟ ਸ਼ਾਮਲ ਹਨ।

ਇਸ ਮੌਕੇ ਰਾਸ਼ਟਰਪਤੀ ਨੇ ਕਿਹਾ ਕਿ ਹਰ ਸਰਕਾਰ ਦੀ ਇਹ ਕੋਸ਼ਿਸ਼ ਹੋਣੀ ਚਾਹੀਦੀ ਹੈ ਕਿ ਸਮਾਜ ਦੇ ਹਰ ਵਰਗ ਦੇ ਲੋਕਾਂ ਨੂੰ ਕਿਫ਼ਾਇਤੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਨੇ ਭਰੋਸਾ ਪ੍ਰਗਟਾਇਆ ਕਿ ਅੱਜ ਸ਼ੁਰੂ ਕੀਤੇ ਗਏ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਤੋਂ ਬਾਅਦ ਉਨ੍ਹਾਂ ਖੇਤਰਾਂ ਦੇ ਲੋਕਾਂ ਨੂੰ ਬਿਹਤਰ ਸੁਵਿਧਾਵਾਂ ਮਿਲਣਗੀਆਂ।

ਰਾਸ਼ਟਰਪਤੀ ਨੇ ਕਿਹਾ ਕਿ ਜੀਵਾਂ ਦੀ ਸੇਵਾ ਕਰਨਾ ਮਨੁੱਖ ਦਾ ਸਭ ਤੋਂ ਵੱਡਾ ਫਰਜ਼ ਹੈ। ਵੱਡੀ ਗਿਣਤੀ ਵਿੱਚ ਡਾਕਟਰ ਵੀ ਲੋਕਾਂ ਦੀ ਸੇਵਾ ਦੀ ਭਾਵਨਾ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਨੇ ਨੋਟ ਕੀਤਾ ਕਿ ਬਹੁਤ ਸਾਰੇ ਪ੍ਰਤਿਭਾਸ਼ਾਲੀ ਡਾਕਟਰਾਂ ਨੇ ਦੇਸ਼ ਦੇ ਕਬਾਇਲੀ ਅਤੇ ਗ੍ਰਾਮੀਣ ਖੇਤਰਾਂ ਵਿੱਚ ਰਹਿ ਕੇ ਸੇਵਾ ਅਤੇ ਕੁਰਬਾਨੀ ਦਾ ਪ੍ਰਣ ਲਿਆ ਹੈ। ਉਨ੍ਹਾਂ ਨੇ ਪਦਮਸ੍ਰੀ ਡਾ. ਲੀਲਾ ਜੋਸ਼ੀ ਦੀ ਉਦਾਹਰਣ ਦਿੱਤੀਜੋ ਰਤਲਾਮ ਜ਼ਿਲ੍ਹੇ ਦੇ ਆਦਿਵਾਸੀਗ੍ਰਾਮੀਣ ਅਤੇ ਸ਼ਹਿਰੀ ਝੁੱਗੀਆਂ ਵਿੱਚ ਅਨੀਮੀਆ ਕਾਰਨ ਮੌਤ ਦਰ ਨੂੰ ਘਟਾਉਣ ਲਈ ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰੇਕ ਵਿਅਕਤੀ ਨੂੰ ਸਿਹਤ ਸੁਵਿਧਾਵਾਂ ਪ੍ਰਦਾਨ ਕਰਨ ਲਈ ਸਰਕਾਰਾਂ ਦੇ ਯਤਨਾਂ ਦੀ ਸਫ਼ਲਤਾ ਲਈ ਅਜਿਹੇ ਸਮਰਪਿਤ ਡਾਕਟਰਾਂ ਦੀ ਜ਼ਰੂਰਤ ਹੈ।

ਹਿੰਦੀ ਵਿੱਚ ਰਾਸ਼ਟਰਪਤੀ ਦੇ ਭਾਸ਼ਣ ਨੂੰ ਦੇਖਣ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ

 

 

 ******************

ਡੀਐੱਸ/ਬੀਐੱਮ



(Release ID: 1829089) Visitor Counter : 57


Read this release in: English , Urdu , Hindi