ਰਾਸ਼ਟਰਪਤੀ ਸਕੱਤਰੇਤ
ਭਾਰਤ ਦੇ ਰਾਸ਼ਟਰਪਤੀ ਨੇ ਮੱਧ ਪ੍ਰਦੇਸ਼ ਵਿੱਚ; ਆਰੋਗਯ ਭਾਰਤੀ ਦੁਆਰਾ ਆਯੋਜਿਤ 'ਇੱਕ ਰਾਸ਼ਟਰ - ਇੱਕ ਸਿਹਤ ਪ੍ਰਣਾਲੀ ਦੀ ਜ਼ਰੂਰਤ' ਸਮਾਗਮ ਵਿੱਚ ਹਿੱਸਾ ਲਿਆ
Posted On:
28 MAY 2022 1:18PM by PIB Chandigarh
ਭਾਰਤ ਦੇ ਰਾਸ਼ਟਰਪਤੀ, ਸ਼੍ਰੀ ਰਾਮ ਨਾਥ ਕੋਵਿੰਦ ਨੇ ਅੱਜ (28 ਮਈ, 2022) 'ਇੱਕ ਰਾਸ਼ਟਰ - ਇੱਕ ਸਿਹਤ ਪ੍ਰਣਾਲੀ ਸਮੇਂ ਦੀ ਜ਼ਰੂਰਤ' ਵਿਸ਼ੇ 'ਤੇ ਮੱਧ ਪ੍ਰਦੇਸ਼ ਦੇ ਭੋਪਾਲ ਵਿੱਚ ਆਰੋਗਯ ਭਾਰਤੀ ਦੁਆਰਾ ਆਯੋਜਿਤ ਇੱਕ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਉਸ ਨੂੰ ਸੰਬੋਧਨ ਕੀਤਾ।
ਇਸ ਮੌਕੇ 'ਤੇ ਰਾਸ਼ਟਰਪਤੀ ਨੂੰ ਇਹ ਜਾਣ ਕੇ ਖੁਸ਼ੀ ਮਹਿਸੂਸ ਹੋਈ ਕਿ ਪਿਛਲੇ ਦੋ ਦਹਾਕਿਆਂ ਦੌਰਾਨ, ਆਰੋਗਯ ਭਾਰਤੀ ਨਾਗਰਿਕਾਂ ਨੂੰ ਸਿਹਤਮੰਦ ਰੱਖਣ ਲਈ ਇੱਕ ਸੰਪੂਰਨ ਪਹੁੰਚ ਨਾਲ ਸੰਗਠਿਤ ਤਰੀਕੇ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਰੋਗਯ ਭਾਰਤੀ ਦਾ ਦ੍ਰਿਸ਼ਟੀਕੋਣ ਬਹੁਤ ਸਪਸ਼ਟ ਅਤੇ ਸਰਲ ਹੈ - ਜਦੋਂ ਹਰ ਵਿਅਕਤੀ ਸਿਹਤਮੰਦ ਹੋਵੇਗਾ, ਸਾਰੇ ਪਰਿਵਾਰ ਸਿਹਤਮੰਦ ਹੋਣਗੇ, ਹਰ ਪਰਿਵਾਰ ਸਿਹਤਮੰਦ ਹੋਵੇਗਾ, ਤਾਂ ਹਰ ਪਿੰਡ ਅਤੇ ਹਰ ਸ਼ਹਿਰ ਸਿਹਤਮੰਦ ਹੋਵੇਗਾ ਅਤੇ ਇਸ ਤਰ੍ਹਾਂ ਪੂਰਾ ਦੇਸ਼ ਸਿਹਤਮੰਦ ਹੋਵੇਗਾ। ਉਨ੍ਹਾਂ ਨੇ ਰਾਸ਼ਟਰੀ ਪੱਧਰ 'ਤੇ ਕਾਰਜਾਂ ਦਾ ਵਿਸਥਾਰ ਕਰਨ ਲਈ ਆਰੋਗਯ ਭਾਰਤੀ ਦੀ ਪ੍ਰਸ਼ੰਸਾ ਕੀਤੀ।
ਰਾਸ਼ਟਰਪਤੀ ਨੇ ਕਿਹਾ ਕਿ ਸਾਲ 2017 ਵਿੱਚ ਐਲਾਨੀ ਗਈ ਰਾਸ਼ਟਰੀ ਸਿਹਤ ਨੀਤੀ ਦੇ ਤਹਿਤ ਸਰਕਾਰ ਦਾ ਟੀਚਾ ਸਾਰਿਆਂ ਨੂੰ ਸਸਤੀ ਕੀਮਤ 'ਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ। ਇਸ ਨੀਤੀ ਦਾ ਉਦੇਸ਼ ਸਾਰਿਆਂ ਨੂੰ ਵਿਆਪਕ ਅਤੇ ਸੰਪੂਰਨ ਤਰੀਕੇ ਨਾਲ ਸਿਹਤ ਸੁਵਿਧਾਵਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਟੀਚਿਆਂ ਦੀ ਪ੍ਰਾਪਤੀ ਲਈ ਸਰਕਾਰੀ ਅਤੇ ਨਿੱਜੀ ਖੇਤਰ ਦੀਆਂ ਸੰਸਥਾਵਾਂ ਦੇ ਨਾਲ-ਨਾਲ ਸਮਾਜ ਦੇ ਸਾਰੇ ਵਰਗਾਂ ਖਾਸ ਕਰਕੇ ਜਾਗਰੂਕ ਨਾਗਰਿਕਾਂ ਦਾ ਸਹਿਯੋਗ ਜ਼ਰੂਰੀ ਹੈ। ਇਸ ਸੰਦਰਭ ਵਿੱਚ, ਆਰੋਗਯ ਭਾਰਤੀ ਨੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਅਤੇ ਸਾਰੀਆਂ ਮੈਡੀਕਲ ਪ੍ਰਣਾਲੀਆਂ ਰਾਹੀਂ ਲੋਕਾਂ ਨੂੰ ਇੱਕਜੁਟ ਕਰਕੇ ਇੱਕ ਬਹੁਤ ਹੀ ਸਕਾਰਾਤਮਕ ਯਤਨ ਕੀਤਾ ਹੈ। ਆਰੋਗਯ ਭਾਰਤੀ ਆਧੁਨਿਕ ਜੀਵਨ ਸ਼ੈਲੀ ਦੀਆਂ ਬਿਮਾਰੀਆਂ ਦੀ ਰੋਕਥਾਮ 'ਤੇ ਵਿਸ਼ੇਸ਼ ਧਿਆਨ ਕੇਂਦ੍ਰਤ ਕਰਦੇ ਹੋਏ 'ਰੋਕਥਾਮ ਅਤੇ ਪ੍ਰੋਤਸਾਹਨ' ਸਿਹਤ ਸੇਵਾ ਨੂੰ ਪ੍ਰਾਥਮਿਕਤਾ ਦੇਣ ਦੇ ਰਾਸ਼ਟਰੀ ਟੀਚੇ ਦੇ ਅਨੁਸਾਰ ਕੰਮ ਕਰ ਰਹੀ ਹੈ।
ਰਾਸ਼ਟਰਪਤੀ ਦਾ ਹਿੰਦੀ ਵਿੱਚ ਭਾਸ਼ਣ ਦੇਖਣ ਲਈ ਇੱਥੇ ਕਲਿੱਕ ਕਰੋ
**********
ਡੀਐੱਸ/ਬੀਐੱਮ
(Release ID: 1829096)
Visitor Counter : 125