ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ 30 ਮਈ ਨੂੰ ਪੀਐੱਮ ਕੇਅਰਸ ਫੌਰ ਚਿਲਡਰਨ ਸਕੀਮ ਦੇ ਤਹਿਤ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਨੂੰ ਜਾਰੀ ਕਰਨਗੇ

Posted On: 29 MAY 2022 11:47AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 30 ਮਈ 2022 ਸਵੇਰੇ 10:30 ਵਜੇ ਵੀਡਿਓ ਕਾਨਫਰੰਸਿੰਗ ਦੇ ਜ਼ਰੀਏ ਪੀਐੱਮ ਕੇਅਰਸ ਫੌਰ ਚਿਲਡਰਨ ਸਕੀਮ ਦੇ ਤਹਿਤ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਨੂੰ ਜਾਰੀ ਕਰਨਗੇ। ਪ੍ਰਧਾਨ ਮੰਤਰੀ ਸਕੂਲ ਜਾਣ ਵਾਲੇ ਬੱਚਿਆਂ ਨੂੰ ਵਜ਼ੀਫਾ ਟ੍ਰਾਂਸਫਰ ਕਰਨਗੇ। ਇਸ ਪ੍ਰੋਗਰਾਮ ਦੌਰਾਨ ਬੱਚਿਆਂ ਨੂੰ ਪੀਐੱਮ ਕੇਅਰਸ ਫੌਰ ਚਿਲਡਰਨ ਦੀ ਪਾਸਬੁੱਕ ਅਤੇ ਆਯੁਸ਼ਮਾਨ ਭਾਰਤ-ਪ੍ਰਧਾਨ ਮੰਤਰੀ ਜਨ ਆਰੋਗਯ ਯੋਜਨਾ ਤਹਿਤ ਸਿਹਤ ਕਾਰਡ ਸੌਂਪਿਆ ਜਾਵੇਗਾ।

ਪ੍ਰਧਾਨ ਮੰਤਰੀ ਵੱਲੋਂ 29 ਮਈ 2021 ਨੂੰ ਕੋਵਿਡ-19 ਮਹਾਮਾਰੀ ਦੀ ਵਜ੍ਹਾ ਨਾਲ 11 ਮਾਰਚ 2022 ਤੋਂ 28 ਫਰਵਰੀ 2022 ਦੀ ਮਿਆਦ ਦੇ ਦੌਰਾਨ ਆਪਣੇ ਮਾਤਾ-ਪਿਤਾ ਦੋਵਾਂ ਜਾਂ ਕਾਨੂੰਨੀ ਸਰਪ੍ਰਸਤਾਂ ਜਾਂ ਗੋਦ ਲੈਣ ਵਾਲੇ ਮਾਤਾ-ਪਿਤਾ ਜਾਂ ਜੀਵਤ ਮਾਤਾ-ਪਿਤਾ ਨੂੰ ਖੋਣ ਵਾਲੇ ਬੱਚਿਆਂ ਦੀ ਸਹਾਇਤਾ ਕਰਨ ਦੇ ਉਦੇਸ਼ ਨਾਲ ਪੀਐੱਮ ਕੇਅਰਸ ਫੌਰ ਚਿਲਡਰਨ ਸਕੀਮ ਸ਼ੁਰੂ ਕੀਤੀ ਗਈ ਸੀ। ਇਸ ਯੋਜਨਾ ਦਾ ਉਦੇਸ਼ ਬੱਚਿਆਂ ਦੇ ਰਹਿਣ ਅਤੇ ਖਾਣ ਦੀ ਵਿਵਸਥਾ ਕਰਨਾਸਿੱਖਿਆ ਅਤੇ ਵਜ਼ੀਫੇ ਦੇ ਜ਼ਰੀਏ ਉਨ੍ਹਾਂ ਨੂੰ ਸਸ਼ਕਤ ਬਣਾਉਣਾਉਨ੍ਹਾਂ ਦੀ ਆਤਮਨਿਰਭਰ ਹੋਂਦ ਲਈ 23 ਸਾਲ ਦੀ ਉਮਰ ਪ੍ਰਾਪਤ ਕਰਨ ਤੇ ਉਨ੍ਹਾਂ ਨੂੰ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਨਾਲ ਲੈਸ ਕਰਨ ਅਤੇ ਸਿਹਤ ਬੀਮੇ ਦੇ ਜ਼ਰੀਏ ਉਨ੍ਹਾਂ ਦਾ ਕਲਿਆਣ ਯਕੀਨੀ ਕਰਦੇ ਹੋਏ ਉਨ੍ਹਾਂ ਦੀ ਵਿਆਪਕ ਦੇਖਭਾਲ਼ ਅਤੇ ਸੁਰੱਖਿਆ ਸੁਨਿਸ਼ਚਿਤ ਕਰਨਾ ਹੈ। ਬੱਚਿਆਂ ਦੀ ਰਜਿਸਟ੍ਰੇਸ਼ਨ ਲਈ pmcaresforchildren.in ਨਾਂ ਦੇ ਪੋਰਟਲ ਦੀ ਸ਼ੁਰੂਆਤ ਕੀਤੀ ਗਈ। ਇਹ ਪੋਰਟਲ ਇੱਕ ਸਿੰਗਲ ਵਿੰਡੋ ਪ੍ਰਣਾਲੀ ਹੈ ਜੋ ਬੱਚਿਆਂ ਲਈ ਪ੍ਰਵਾਨਗੀ ਦੀ ਪ੍ਰਕਿਰਿਆ ਅਤੇ ਹੋਰ ਸਾਰੀਆਂ ਸਹਾਇਤਾ ਸੁਵਿਧਾਵਾਂ ਪ੍ਰਦਾਨ ਕਰਦੀ ਹੈ।

 

 

 ************

ਡੀਐੱਸ/ਵੀਜੇ/ਏਕੇ



(Release ID: 1829302) Visitor Counter : 103