ਮਹਿਲਾ ਤੇ ਬਾਲ ਵਿਕਾਸ ਮੰਤਰਾਲਾ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 30 ਮਈ ਨੂੰ ਪੀਐੱਮ ਕੇਅਰਸ ਫੌਰ ਚਿਲਡਰਨ ਸਕੀਮ ਦੇ ਤਹਿਤ ਲਾਭ ਜਾਰੀ ਕਰਨਗੇ
ਇਸ ਸਕੀਮ ਦਾ ਉਦੇਸ਼ ਸਿਹਤ ਬੀਮਾ, ਸਿੱਖਿਆ ਅਤੇ ਵਿੱਤੀ ਸਹਾਇਤਾ ਰਾਹੀਂ 23 ਸਾਲ ਦੀ ਉਮਰ ਤੱਕ ਇਨ੍ਹਾਂ ਕੋਵਿਡ ਪ੍ਰਭਾਵਿਤ ਬੱਚਿਆਂ ਦੀ ਵਿਆਪਕ ਦੇਖਭਾਲ਼ ਅਤੇ ਸੁਰੱਖਿਆ ਸੁਨਿਸ਼ਚਿਤ ਕਰਨਾ ਹੈ
Posted On:
29 MAY 2022 12:40PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਕੱਲ੍ਹ ਯਾਨੀ 30 ਮਈ 2022 ਨੂੰ ਸਵੇਰੇ 10:30 ਵਜੇ ਪੀਐੱਮ ਕੇਅਰਸ ਫੌਰ ਚਿਲਡਰਨ ਸਕੀਮ ਦੇ ਤਹਿਤ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਲਾਭ ਜਾਰੀ ਕਰਨਗੇ। ਪ੍ਰਧਾਨ ਮੰਤਰੀ ਸਕੂਲ ਜਾਣ ਵਾਲੇ ਬੱਚਿਆਂ ਨੂੰ ਸਕਾਲਰਸ਼ਿਪ ਟ੍ਰਾਂਸਫਰ ਕਰਨਗੇ। ਪ੍ਰੋਗਰਾਮ ਦੌਰਾਨ ਬੱਚਿਆਂ ਨੂੰ ਪ੍ਰਧਾਨ ਮੰਤਰੀ ਜਨ ਆਰੋਗਯ ਯੋਜਨਾ ਤਹਿਤ ਪੀ.ਐੱਮ ਕੇਅਰਸ ਫੌਰ ਚਿਲਡਰਨ ਦੀ ਪਾਸਬੁੱਕ ਅਤੇ ਆਯੂਸ਼ਮਾਨ ਭਾਰਤ-ਪ੍ਰਧਾਨ ਮੰਤਰੀ ਜਨ ਆਰੋਗਯ ਯੋਜਨਾ ਦੇ ਤਹਿਤ ਸਿਹਤ ਕਾਰਡ ਸੌਂਪਿਆ ਜਾਵੇਗਾ।
ਲਾਭਪਾਤਰੀ ਬੱਚੇ ਆਪਣੇ ਸਰਪ੍ਰਸਤ/ਦੇਖਭਾਲ਼ ਕਰਨ ਵਾਲੇ ਅਤੇ ਆਪਣੇ ਸਬੰਧਿਤ ਜ਼ਿਲ੍ਹੇ ਦੇ ਸਬੰਧਿਤ ਜ਼ਿਲ੍ਹਾ ਮੈਜਿਸਟ੍ਰੇਟ ਦੇ ਨਾਲ ਵਰਚੁਅਲ ਮੋਡ ਰਾਹੀਂ ਸਮਾਗਮ ਵਿੱਚ ਸ਼ਾਮਲ ਹੋਣਗੇ। ਇਸ ਸਮਾਗਮ ਵਿੱਚ ਆਪੋ-ਆਪਣੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੰਤਰੀ, ਸੰਸਦ ਮੈਂਬਰ ਅਤੇ ਵਿਧਾਨ ਸਭਾਵਾਂ ਦੇ ਮੈਂਬਰ ਸ਼ਾਮਲ ਹੋਣਗੇ।
ਪ੍ਰਧਾਨ ਮੰਤਰੀ ਦੁਆਰਾ 29 ਮਈ 2021 ਨੂੰ ਕੋਵਿਡ-19 ਮਹਾਮਾਰੀ ਦੀ ਵਜ੍ਹਾ ਨਾਲ 11 ਮਾਰਚ 2022 ਤੋਂ 28 ਫਰਵਰੀ 2022 ਦੀ ਮਿਆਦ ਦੇ ਦੌਰਾਨ ਆਪਣੇ ਮਾਤਾ-ਪਿਤਾ ਦੋਵਾਂ ਜਾਂ ਕਾਨੂੰਨੀ ਸਰਪ੍ਰਸਤਾਂ ਜਾਂ ਗੋਦ ਲੈਣ ਵਾਲੇ ਮਾਤਾ-ਪਿਤਾ ਜਾਂ ਜੀਵਤ ਮਾਤਾ-ਪਿਤਾ ਨੂੰ ਖੋਣ ਵਾਲੇ ਬੱਚਿਆਂ ਦੀ ਸਹਾਇਤਾ ਕਰਨ ਦੇ ਉਦੇਸ਼ ਨਾਲ ਪੀਐੱਮ ਕੇਅਰਸ ਫੌਰ ਚਿਲਡਰਨ ਸਕੀਮ ਸ਼ੁਰੂ ਕੀਤੀ ਗਈ ਸੀ। ਇਸ ਯੋਜਨਾ ਦਾ ਉਦੇਸ਼ ਬੱਚਿਆਂ ਦੇ ਰਹਿਣ ਅਤੇ ਖਾਣ ਦੀ ਵਿਵਸਥਾ ਕਰਨਾ, ਸਿੱਖਿਆ ਅਤੇ ਵਜ਼ੀਫੇ ਦੇ ਜ਼ਰੀਏ ਉਨ੍ਹਾਂ ਨੂੰ ਸਸ਼ਕਤ ਬਣਾਉਣਾ, ਉਨ੍ਹਾਂ ਦੀ ਆਤਮਨਿਰਭਰ ਹੋਂਦ ਲਈ 23 ਸਾਲ ਦੀ ਉਮਰ ਪ੍ਰਾਪਤ ਕਰਨ ’ਤੇ ਉਨ੍ਹਾਂ ਨੂੰ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਨਾਲ ਲੈਸ ਕਰਨ ਅਤੇ ਸਿਹਤ ਬੀਮੇ ਦੇ ਜ਼ਰੀਏ ਉਨ੍ਹਾਂ ਦਾ ਕਲਿਆਣ ਯਕੀਨੀ ਕਰਦੇ ਹੋਏ ਉਨ੍ਹਾਂ ਦੀ ਵਿਆਪਕ ਦੇਖਭਾਲ਼ ਅਤੇ ਸੁਰੱਖਿਆ ਸੁਨਿਸ਼ਚਿਤ ਕਰਨਾ ਹੈ। ਬੱਚਿਆਂ ਦੀ ਰਜਿਸਟ੍ਰੇਸ਼ਨ ਲਈ pmcaresforchildren.in ਨਾਂ ਦੇ ਪੋਰਟਲ ਦੀ ਸ਼ੁਰੂਆਤ ਕੀਤੀ ਗਈ। ਇਹ ਪੋਰਟਲ ਇੱਕ ਸਿੰਗਲ ਵਿੰਡੋ ਪ੍ਰਣਾਲੀ ਹੈ ਜੋ ਬੱਚਿਆਂ ਲਈ ਪ੍ਰਵਾਨਗੀ ਦੀ ਪ੍ਰਕਿਰਿਆ ਅਤੇ ਹੋਰ ਸਾਰੀਆਂ ਸਹਾਇਤਾ ਸੁਵਿਧਾਵਾਂ ਪ੍ਰਦਾਨ ਕਰਦੀ ਹੈ।
************
ਬੀਵਾਈ
(Release ID: 1829303)
Visitor Counter : 162
Read this release in:
English
,
Urdu
,
Marathi
,
Hindi
,
Manipuri
,
Bengali
,
Gujarati
,
Odia
,
Tamil
,
Telugu
,
Malayalam