ਖੇਤੀਬਾੜੀ ਮੰਤਰਾਲਾ

ਪ੍ਰਧਾਨ ਮੰਤਰੀ ਮੋਦੀ 31 ਮਈ ਨੂੰ ਸ਼ਿਮਲਾ ਵਿੱਚ ਸਰਕਾਰੀ ਯੋਜਨਾਵਾਂ ਦੇ ਲਾਭਾਰਥੀਆਂ ਨਾਲ ਸੰਵਾਦ ਕਰਨਗੇ



ਪ੍ਰਧਾਨ ਮੰਤਰੀ 21 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦੀ ਪੀਐੱਮ ਕਿਸਾਨ ਸਨਮਾਨ ਨਿਧੀ ਦੀ 11ਵੀਂ ਕਿਸ਼ਤ ਜਾਰੀ ਕਰਨਗੇ



ਦੇਸ਼ਵਿਆਪੀ ਪ੍ਰੋਗਰਾਮ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼੍ਰੀ ਤੋਮਰ ਪੂਸਾ (ਦਿੱਲੀ) ਤੋਂ ਕਿਸਾਨਾਂ ਨਾਲ ਸ਼ਾਮਲ ਹੋਣਗੇ

Posted On: 29 MAY 2022 6:34PM by PIB Chandigarh

ਦੇਸ਼ ਦੀ ਆਜ਼ਾਦੀ ਕੇ ਅੰਮ੍ਰਿਤ ਮਹੋਤਸਵ ਦੇ ਤਹਿਤ ਵਿਭਿੰਨ ਕੇਂਦਰੀ ਮੰਤਰਾਲਿਆਂ ਦਾ ਮੈਗਾ ਸੰਯੁਕਤ ਆਯੋਜਨ 31 ਮਈ ਨੂੰ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਮੁੱਖ ਮਹਿਮਾਨ ਵਜੋਂ ਮੌਜੂਦਗੀ ਨਾਲ ਹੋਵੇਗਾ। ਪ੍ਰਧਾਨ ਮੰਤਰੀ ਮੋਦੀ ਸ਼ਿਮਲਾ (ਹਿਮਾਚਲ ਪ੍ਰਦੇਸ਼) ਵਿੱਚ ‘‘ਗ਼ਰੀਬ ਕਲਿਆਣ ਸੰਮੇਲਨ’ ਨਾਂ ਦੇ ਇਸ ਰਾਸ਼ਟਰ ਪੱਧਰ ਦੇ ਪ੍ਰੋਗਰਾਮ ਵਿੱਚ 9 ਕੇਂਦਰੀ ਮੰਤਰਾਲਿਆਂ/ਵਿਭਾਗਾਂ ਦੁਆਰਾ ਸੰਚਾਲਿਤ 16 ਯੋਜਨਾਵਾਂ/ਪ੍ਰੋਗਰਾਮਾਂ ਦੇ ਲਾਭਾਰਥੀਆਂ ਨਾਲ ਵੀਡਿਓ ਕਾਨਫਰੰਸਿੰਗ ਦੇ ਜ਼ਰੀਏ ਸੰਵਾਦ ਕਰਨਗੇ ਅਤੇ ਉਹ 10 ਕਰੋੜ ਤੋਂ ਜ਼ਿਆਦਾ ਕਿਸਾਨਾਂ ਨੂੰ 21 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦੀ ਪੀਐੱਮ ਕਿਸਾਨ ਸਨਮਾਨ ਨਿਧੀ ਦੀ 11ਵੀਂ ਕਿਸ਼ਤ ਵੀ ਜਾਰੀ ਕਰਨਗੇ। ਇਸ ਦੇ ਨਾਲ ਹੀ ਵਿਭਿੰਨ ਰਾਜਾਂ ਦੀਆਂ ਰਾਜਧਾਨੀਆਂਜ਼ਿਲ੍ਹਾ ਹੈਡਕੁਆਰਟਰਾਂ ਅਤੇ ਖੇਤੀ ਵਿਗਿਆਨ ਕੇਂਦਰਾਂ (ਕੇਵੀਕੇ) ਵਿੱਚ ਵੀ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। ਪ੍ਰੋਗਰਾਮਾਂ ਦੀ ਇਸ ਸੀਰੀਜ਼ ਦੇ ਤਹਿਤ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਨਰੇਂਦਰ ਸਿੰਘ ਤੋਮਰ ਪੂਸਾ (ਦਿੱਲੀ) ਵਿੱਚ ਕਿਸਾਨਾਂ ਨਾਲ ਸ਼ਾਮਲ ਹੋਣਗੇ।

ਇਹ ਸੰਮੇਲਨ ਦੇਸ਼ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ ਇਕੱਲਾ ਪ੍ਰੋਗਰਾਮ ਹੋਵੇਗਾ ਜਿਸ ਤਹਿਤ ਸਾਰੇ ਜ਼ਿਲ੍ਹਿਆਂ ਵਿੱਚ ਰਾਸ਼ਟਰ ਵਿਆਪੀ ਸੰਵਾਦ ਹੋਵੇਗਾ ਅਤੇ ਜਿਸ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀਪ੍ਰਧਾਨ ਮੰਤਰੀ ਉੱਜਵਲਾ ਯੋਜਨਾਪੋਸ਼ਣ ਅਭਿਯਾਨਪ੍ਰਧਾਨ ਮੰਤਰੀ ਮਾਤਰੁ ਵੰਦਨਾ ਯੋਜਨਾਸਵੱਛ ਭਾਰਤ ਮਿਸ਼ਨ (ਗ੍ਰਾਮੀਣ ਅਤੇ ਸ਼ਹਿਰੀ ਦੋਵੇਂ)ਜਲ ਜੀਵਨ ਮਿਸ਼ਨ ਅਤੇ ਅੰਮ੍ਰਿਤਪ੍ਰਧਾਨ ਮੰਤਰੀ ਸਵਾਨਿਧੀ ਯੋਜਨਾਵੰਨ ਨੇਸ਼ਨ-ਵੰਨ ਰਾਸ਼ਨ ਕਾਰਡਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾਆਯੁਸ਼ਮਾਨ ਭਾਰਤ ਪੀਐੱਮ ਜਨ ਆਰੋਗਯ ਯੋਜਨਾਆਯੁਸ਼ਮਾਨ ਭਾਰਤ ਹੈਲਥ ਐਂਡ ਵੈੱਲਨੈੱਸ ਸੈਂਟਰਪ੍ਰਧਾਨ ਮੰਤਰੀ ਮੁਦਰਾ ਯੋਜਨਾ ਦੇ ਲਾਭਾਰਥੀਆਂ ਨਾਲ ਯੋਜਨਾਵਾਂ/ਪ੍ਰੋਗਰਾਮਾਂ ਨਾਲ ਉਨ੍ਹਾਂ ਦੇ ਜੀਵਨ ’ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਗੱਲਬਾਤ ਕਰਨਗੇ।

ਦੋ ਪੜਾਵਾਂ ਵਾਲੇ ਪ੍ਰੋਗਰਾਮ ਦੇ ਤਹਿਤ ਰਾਜ/ਜ਼ਿਲ੍ਹਾ/ਕੇਵੀਕੇ ਪੱਧਰ ਦੇ ਸਮਾਰੋਹ ਸਵੇਰੇ 9.45 ਵਜੇ ਤੋਂ ਸ਼ੁਰੂ ਹੋ ਕੇ ਲਗਭਗ 11 ਵਜੇ ਇਸ ਰਾਸ਼ਟਰੀ ਪੱਧਰ ਦੇ ਪ੍ਰੋਗਰਾਮ ਨਾਲ ਜੁੜ ਜਾਣਗੇ। ਰਾਸ਼ਟਰੀ ਪ੍ਰੋਗਰਾਮ ਦਾ ਦੂਰਦਰਸ਼ਨ ਦੇ ਰਾਸ਼ਟਰੀ ਅਤੇ ਖੇਤਰੀ ਚੈਨਲਾਂ ’ਤੇ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ। ਮਾਈਗਵ (MyGov) ਦੇ ਜ਼ਰੀਏ ਰਾਸ਼ਟਰੀ ਪ੍ਰੋਗਰਾਮ ਨੂੰ ਵੈੱਬਕਾਸਟ ਵੀ ਕੀਤਾ ਜਾਵੇਗਾ ਜਿਸ ਵਿੱਚ ਲੋਕ ਰਜਿਸਟ੍ਰੇ਼ਸ਼ਨ ਕਰਾ ਸਕਣਗੇ। ਇਸ ਨੂੰ ਹੋਰ ਸੋਸ਼ਲ ਮੀਡੀਆ ਚੈਨਲਾਂ ਜਿਵੇਂ ਯੂਟਿਊਬਫੇਸਬੁੱਕਟਵਿੱਟਰਇੰਸਟਾਗ੍ਰਾਮ ਆਦਿ ਦੇ ਜ਼ਰੀਏ ਵੀ ਦੇਖਿਆ ਜਾ ਸਕਦਾ ਹੈ।

 

 

 ***********

ਏਡੀ/ਪੀਕੇ



(Release ID: 1829304) Visitor Counter : 127