ਬਿਜਲੀ ਮੰਤਰਾਲਾ

ਪ੍ਰਧਾਨ ਮੰਤਰੀ ਮੋਦੀ ਭਲਕੇ ਸ਼ਿਮਲਾ ਵਿੱਚ ਸਰਕਾਰੀ ਯੋਜਨਾਵਾਂ ਦੇ ਲਾਭਾਰਥੀਆਂ ਨਾਲ ਗੱਲਬਾਤ ਕਰਨਗੇ


ਪ੍ਰਧਾਨ ਮੰਤਰੀ 21,000 ਕਰੋੜ ਰੁਪਏ ਦੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 11ਵੀਂ ਕਿਸ਼ਤ ਜਾਰੀ ਕਰਨਗੇ

ਕੇਂਦਰੀ ਊਰਜਾ ਅਤੇ ਐੱਨਆਰਈ ਮੰਤਰੀ ਸ਼੍ਰੀ ਆਰ ਕੇ ਸਿੰਘ ਭੋਜਪੁਰ (ਬਿਹਾਰ) ਤੋਂ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ

Posted On: 30 MAY 2022 3:36PM by PIB Chandigarh

 ਸਾਡੀ ਆਜ਼ਾਦੀ ਦੇ 75 ਵਰ੍ਹੇ ਪੂਰੇ ਹੋਣ ਦੇ ਸਬੰਧ ਵਿੱਚ ਦੇਸ਼ ਭਰ ਵਿੱਚ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਮਨਾਇਆ ਜਾ ਰਿਹਾ ਹੈ। ਜਸ਼ਨਾਂ ਦੇ ਇੱਕ ਹਿੱਸੇ ਵਜੋਂ, ‘ਗ਼ਰੀਬ ਕਲਿਆਣ ਸੰਮੇਲਨ’ ਭਲਕੇ ਆਯੋਜਿਤ ਕੀਤਾ ਜਾਵੇਗਾ ਜੋ ਕਿ ਸਾਰੇ ਜ਼ਿਲ੍ਹਿਆਂ ਵਿੱਚ ਕਰਵਾਏ ਜਾਣ ਵਾਲੇ ਹੁਣ ਤੱਕ ਦੇ ਸਭ ਤੋਂ ਵੱਡੇ ਸਿੰਗਲ-ਈਵੈਂਟਾਂ ਵਿੱਚੋਂ ਇੱਕ ਹੋਵੇਗਾ। ਮਾਣਯੋਗ ਪ੍ਰਧਾਨ ਮੰਤਰੀ ਭਾਰਤ ਸਰਕਾਰ ਦੇ 9 ਮੰਤਰਾਲਿਆਂ/ਵਿਭਾਗਾਂ ਨਾਲ ਸਬੰਧਿਤ ਲਗਭਗ 16 ਸਕੀਮਾਂ/ਪ੍ਰੋਗਰਾਮਾਂ ਦੇ ਲਾਭਾਰਥੀਆਂ ਨਾਲ ਗੱਲਬਾਤ ਕਰਨਗੇ। ਮਾਣਯੋਗ ਪ੍ਰਧਾਨ ਮੰਤਰੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ, ਪ੍ਰਧਾਨ ਮੰਤਰੀ ਉੱਜਵਲਾ ਯੋਜਨਾ, ਪੋਸ਼ਣ ਅਭਿਯਾਨ, ਪ੍ਰਧਾਨ ਮੰਤਰੀ ਮਾਤਰੀ ਵੰਦਨਾ ਯੋਜਨਾ, ਸਵੱਛ ਭਾਰਤ ਮਿਸ਼ਨ (ਗ੍ਰਾਮੀਣ ਅਤੇ ਸ਼ਹਿਰੀ), ਜਲ ਜੀਵਨ ਮਿਸ਼ਨ ਅਤੇ ਅਮਰੁਤ (AMRUT), ਪ੍ਰਧਾਨ ਮੰਤਰੀ ਸਵਾਨਿਧੀ ਯੋਜਨਾ, ਇੱਕ ਰਾਸ਼ਟਰ-ਇੱਕ ਰਾਸ਼ਨ ਕਾਰਡ, ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ, ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਯ ਯੋਜਨਾ, ਆਯੁਸ਼ਮਾਨ ਭਾਰਤ ਸਿਹਤ ਅਤੇ ਤੰਦਰੁਸਤੀ ਕੇਂਦਰ ਅਤੇ ਪ੍ਰਧਾਨ ਮੰਤਰੀ ਮੁਦਰਾ ਯੋਜਨਾ ਜਿਹੀਆਂ ਵਿਆਪਕ ਯੋਜਨਾਵਾਂ/ਪ੍ਰੋਗਰਾਮਾਂ ਦੇ ਪ੍ਰਭਾਵ ਬਾਰੇ ਲਾਭਾਰਥੀਆਂ ਨਾਲ ਗੱਲਬਾਤ ਕਰਨਗੇ।  

 

 ਭਲਕੇ ਸ਼ਿਮਲਾ ਵਿਖੇ ਰਾਸ਼ਟਰੀ ਪੱਧਰ ਦਾ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ, ਜਿਸ ਵਿੱਚ ਮਾਣਯੋਗ ਪ੍ਰਧਾਨ ਮੰਤਰੀ ਲਾਭਾਰਥੀਆਂ ਨਾਲ ਸਿੱਧੇ ਗੱਲਬਾਤ ਕਰਨਗੇ। ਮਾਣਯੋਗ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 21,000 ਕਰੋੜ ਰੁਪਏ ਤੋਂ ਵੱਧ ਦੀ 11ਵੀਂ ਕਿਸ਼ਤ ਵੀ ਜਾਰੀ ਕਰਨਗੇ। 

 

 ਕੇਂਦਰੀ ਊਰਜਾ ਅਤੇ ਐੱਨਆਰਈ ਮੰਤਰੀ ਸ਼੍ਰੀ ਆਰ ਕੇ ਸਿੰਘ ਭੋਜਪੁਰ (ਬਿਹਾਰ) ਤੋਂ ਦੇਸ਼ ਵਿਆਪੀ ਸਮਾਗਮ ਵਿੱਚ ਵਰਚੁਅਲੀ ਭਾਗ ਲੈਣਗੇ। ਸਵੇਰੇ 9 ਵੱਜ ਕੇ 45 ਮਿੰਟ ਤੋਂ 10 ਵੱਜ ਕੇ 50 ਮਿੰਟ ਤੱਕ ਹੋਣ ਵਾਲੇ ਪ੍ਰੋਗਰਾਮ ਦੌਰਾਨ, ਸ਼੍ਰੀ ਆਰ ਕੇ ਸਿੰਘ ਭੋਜਪੁਰ ਵਿੱਚ ਲਾਭਾਰਥੀਆਂ ਨਾਲ ਗੱਲਬਾਤ ਕਰਨਗੇ। ਇਸ ਮੌਕੇ ਵਿਭਿੰਨ ਸਕੀਮਾਂ 'ਤੇ ਫਿਲਮਾਂ ਵੀ ਦਿਖਾਈਆਂ ਜਾਣਗੀਆਂ। ਇਸ ਤੋਂ ਬਾਅਦ ਸ਼੍ਰੀ ਸਿੰਘ ਵਰਚੁਅਲ ਮੋਡ ਵਿੱਚ ਰਾਸ਼ਟਰੀ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ। 

 

 ਪੂਰੇ ਦੇਸ਼ ਵਿੱਚ ਰਾਜਾਂ ਦੀਆਂ ਰਾਜਧਾਨੀਆਂ/ਜ਼ਿਲ੍ਹਾ ਹੈੱਡਕੁਆਰਟਰਾਂ/ਕੇਵੀਕੇ ਕੇਂਦਰਾਂ ਵਿੱਚ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ ਜਿਨ੍ਹਾਂ ਵਿੱਚ ਸਕੀਮ ਦੇ ਲਾਭਾਰਥੀ ਮਾਣਯੋਗ ਮੁੱਖ ਮੰਤਰੀਆਂ/ਕੇਂਦਰੀ/ਰਾਜ ਮੰਤਰੀਆਂ/ਸੰਸਦ ਦੇ ਮੈਂਬਰਾਂ/ਵਿਧਾਨ ਸਭਾ ਦੇ ਮੈਂਬਰਾਂ ਅਤੇ ਹੋਰ ਚੁਣੇ ਹੋਏ ਜਨਤਕ ਨੁਮਾਇੰਦਿਆਂ ਨਾਲ ਗੱਲਬਾਤ ਕਰਨਗੇ। ਰਾਜ/ਜ਼ਿਲ੍ਹਾ/ਕੇਵੀਕੇ ਪੱਧਰ ਦੇ ਸਮਾਗਮ ਸਵੇਰੇ 9.45 ਵਜੇ ਸ਼ੁਰੂ ਹੋਣਗੇ। ਸਵੇਰੇ 11.00 ਵਜੇ ਇਹ ਰਾਸ਼ਟਰੀ ਪੱਧਰ ਦੇ ਪ੍ਰੋਗਰਾਮ ਨਾਲ ਜੁੜ ਜਾਣਗੇ। ਰਾਸ਼ਟਰੀ ਸਮਾਗਮ ਦਾ ਦੂਰਦਰਸ਼ਨ ਦੇ ਰਾਸ਼ਟਰੀ ਅਤੇ ਖੇਤਰੀ ਚੈਨਲਾਂ ਰਾਹੀਂ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ। 

 

  **********

 

 ਐੱਨਜੀ



(Release ID: 1829534) Visitor Counter : 163