ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਸਰਕਾਰ ਦੇ ਅੱਠ ਸਾਲ ਪੂਰੇ ਹੋਣ ‘ਤੇ ਲੋਕਾਂ ਨੂੰ ਵਧਾਈ ਦਿੱਤੀ
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸੱਤਾ ਨੂੰ ਸੇਵਾ ਦਾ ਮਾਧਿਅਮ ਮੰਨ ਕੇ ਗਰੀਬਾਂ, ਕਿਸਾਨਾਂ, ਔਰਤਾਂ ਅਤੇ ਪਛੜੇ ਲੋਕਾਂ ਨੂੰ ਬਣਦਾ ਹੱਕ ਦਿਵਾਇਆ ਹੈ, ਜਿਸ ਨਾਲ ਉਨ੍ਹਾਂ ਦਾ ਲੋਕਤੰਤਰ ਵਿੱਚ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ ਅਤੇ ਉਹ ਦੇਸ਼ ਦੇ ਵਿਕਾਸ ਦੀ ਯਾਤਰਾ ਵਿੱਚ ਭਾਗੀਦਾਰ ਬਣੇ ਹਨ
ਬਹੁਤ ਸਾਰੀਆਂ ਇਤਿਹਾਸਕ ਪ੍ਰਾਪਤੀਆਂ ਨਾਲ ਭਰੇ ਇਨ੍ਹਾਂ ਅੱਠ ਸਾਲਾਂ ਲਈ ਸਾਰੇ ਦੇਸ਼ ਵਾਸੀਆਂ ਨੂੰ ਵਧਾਈ
ਪਿਛਲੇ ਅੱਠ ਸਾਲਾਂ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਦੇਸ਼ ਦੇ ਹਰ ਨਾਗਰਿਕ ਦੇ ਸੁਪਨਿਆਂ ਅਤੇ ਇੱਛਾਵਾਂ ਨੂੰ ਖੰਭ ਦਿੱਤੇ ਹਨ ਅਤੇ ਉਨ੍ਹਾਂ ਵਿੱਚ ਨਵਾਂ ਵਿਸ਼ਵਾਸ ਪੈਦਾ ਕੀਤਾ ਹੈ
ਸ਼੍ਰੀ ਨਰੇਂਦਰ ਮੋਦੀ ਨੇ ਆਪਣੀ ਯੋਗ ਅਗਵਾਈ ਅਤੇ ਦ੍ਰਿੜ ਇੱਛਾ ਸ਼ਕਤੀ ਨਾਲ ਨਾ ਸਿਰਫ਼ ਦੇਸ਼ ਨੂੰ ਸੁਰੱਖਿਅਤ ਬਣਾਇਆ, ਸਗੋਂ ਕਈ ਅਜਿਹੇ ਫੈਸਲੇ ਵੀ ਲਏ, ਜਿਨ੍ਹਾਂ ਨਾਲ ਲੋਕਾਂ ਦਾ ਮਾਣ ਵਧਿਆ
ਅੱਜ ਭਾਰਤ ਕੋਲ ਸ਼੍ਰੀ ਨਰੇਂਦਰ ਮੋਦੀ ਦੇ ਰੂਪ ਵਿੱਚ ਇੱਕ ਅਜਿਹੀ ਲੀਡਰਸ਼ਿਪ ਹੈ ਜਿਸ ਉੱਤੇ ਹਰ ਵਰਗ ਨੂੰ ਵਿਸ਼ਵਾਸ ਅਤੇ ਮਾਣ ਹੈ ਅਤੇ ਉਹ ਆਪਣੀ ਅਣਥੱਕ ਮਿਹਨਤ ਨਾਲ ਜਨਤਾ ਦੀਆਂ ਉਮੀਦਾਂ 'ਤੇ ਖਰਾ ਉਤਰ ਰਹੇ ਹਨ
ਅੱਜ 130 ਕਰੋੜ ਭਾਰਤੀਆਂ ਦੇ ਵਿਸ਼ਵਾਸ ਦੀ ਇਹ ਸ਼ਕਤੀ ਰਾਸ਼ਟਰ ਨੂੰ ਹਰ ਖੇਤਰ ਵਿੱਚ ਅੱਗੇ ਵਧਾ ਰਹੀ ਹੈ
ਟੈਕਨੋਲੋਜੀ ਹੋਵੇ ਜਾਂ ਖੇਡਾਂ, ਸਿਹਤ ਹੋਵੇ ਜਾਂ ਰੱਖਿਆ, ਵਿਕਾਸ ਹੋਵੇ ਜਾਂ ਗਰੀਬਾਂ ਦੀ ਭਲਾਈ, ਅੱਜ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱ
Posted On:
30 MAY 2022 4:04PM by PIB Chandigarh
ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਕੇਂਦਰ ਸਰਕਾਰ ਦੇ ਅੱਠ ਸਾਲ ਪੂਰੇ ਹੋਣ ‘ਤੇ ਲੋਕਾਂ ਨੂੰ ਵਧਾਈ ਦਿੱਤੀ ਹੈ।
ਕਈ ਟਵੀਟਸ ਰਾਹੀਂ ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ, ''ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸੱਤਾ ਨੂੰ ਸੇਵਾ ਦਾ ਮਾਧਿਅਮ ਸਮਝਿਆ ਹੈ, ਗਰੀਬਾਂ, ਕਿਸਾਨਾਂ, ਔਰਤਾਂ ਅਤੇ ਪਛੜੇ ਲੋਕਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦਿੱਤੇ ਹਨ, ਜਿਸ ਨਾਲ ਲੋਕਤੰਤਰ ਵਿੱਚ ਉਨ੍ਹਾਂ ਦਾ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ। ਉਹ ਦੇਸ਼ ਦੇ ਵਿਕਾਸ ਦੀ ਯਾਤਰਾ ਵਿੱਚ ਭਾਗੀਦਾਰ ਬਣ ਗਏ ਹਨ।’’
‘‘ਬਹੁਤ ਸਾਰੀਆਂ ਇਤਿਹਾਸਕ ਪ੍ਰਾਪਤੀਆਂ ਨਾਲ ਭਰਪੂਰ ਇਨ੍ਹਾਂ ਅੱਠ ਸਾਲਾਂ ਲਈ ਸਾਰੇ ਨਾਗਰਿਕਾਂ ਨੂੰ ਵਧਾਈ।’’
ਸ਼੍ਰੀ ਸ਼ਾਹ ਨੇ ਕਿਹਾ, "ਪਿਛਲੇ ਅੱਠ ਸਾਲਾਂ ਵਿੱਚ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਦੇਸ਼ ਦੇ ਹਰ ਨਾਗਰਿਕ ਦੇ ਸੁਪਨਿਆਂ ਅਤੇ ਇੱਛਾਵਾਂ ਨੂੰ ਖੰਭ ਦਿੱਤੇ ਹਨ ਅਤੇ ਉਨ੍ਹਾਂ ਵਿੱਚ ਨਵਾਂ ਵਿਸ਼ਵਾਸ ਪੈਦਾ ਕੀਤਾ ਹੈ।"
ਸ਼੍ਰੀ ਨਰੇਂਦਰ ਮੋਦੀ ਨੇ ਆਪਣੀ ਯੋਗ ਅਗਵਾਈ ਅਤੇ ਦ੍ਰਿੜ ਇੱਛਾ ਸ਼ਕਤੀ ਨਾਲ ਨਾ ਸਿਰਫ ਦੇਸ਼ ਨੂੰ ਸੁਰੱਖਿਅਤ ਬਣਾਇਆ, ਸਗੋਂ ਕਈ ਅਜਿਹੇ ਫੈਸਲੇ ਵੀ ਲਏ, ਜਿਨ੍ਹਾਂ ਨਾਲ ਲੋਕਾਂ ਦਾ ਮਾਣ ਵਧਿਆ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਕੁਸ਼ਲ ਅਗਵਾਈ ਦੀ ਪ੍ਰਸ਼ੰਸਾ ਕਰਦੇ ਹੋਏ, ਸ਼੍ਰੀ ਅਮਿਤ ਸ਼ਾਹ ਨੇ ਸ਼੍ਰੀ ਨਰੇਂਦਰ ਮੋਦੀ ਲਈ ਕਿਹਾ, ਜਿਸ ਉੱਤੇ ਹਰ ਵਰਗ ਨੂੰ ਵਿਸ਼ਵਾਸ ਅਤੇ ਮਾਣ ਹੈ ਅਤੇ ਉਹ ਆਪਣੀ ਅਣਥੱਕ ਮਿਹਨਤ ਨਾਲ ਜਨਤਾ ਦੀਆਂ ਉਮੀਦਾਂ ਉੱਤੇ ਖਰਾ ਉਤਰ ਰਹੇ ਹਨ। ਅੱਜ 130 ਕਰੋੜ ਭਾਰਤੀਆਂ ਦੇ ਵਿਸ਼ਵਾਸ ਦੀ ਇਹ ਸ਼ਕਤੀ ਰਾਸ਼ਟਰ ਨੂੰ ਹਰ ਖੇਤਰ ਵਿੱਚ ਅੱਗੇ ਵਧਾ ਰਹੀ ਹੈ।
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਨੇ ਕਿਹਾ, “ਭਾਵੇਂ ਉਹ ਤਕਨਾਲੋਜੀ ਹੋਵੇ ਜਾਂ ਖੇਡਾਂ, ਸਿਹਤ ਹੋਵੇ ਜਾਂ ਰੱਖਿਆ, ਵਿਕਾਸ ਹੋਵੇ ਜਾਂ ਗਰੀਬਾਂ ਦੀ ਭਲਾਈ, ਅੱਜ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਦੀ ਹਰ ਨੀਤੀ ਅਤੇ ਹਰ ਪ੍ਰਾਪਤੀ ਵਿਸ਼ਵ ਲਈ ਇੱਕ ਮਿਸਾਲ ਹੈ।”
ਸ਼੍ਰੀ ਅਮਿਤ ਸ਼ਾਹ ਨੇ ਕਿਹਾ, “ਜੰਮੂ ਅਤੇ ਕਸ਼ਮੀਰ ਹੋਵੇ ਜਾਂ ਉੱਤਰ ਪੂਰਬ ਜਾਂ ਖੱਬੇ ਪੱਖੀ ਕੱਟੜਵਾਦ ਤੋਂ ਪ੍ਰਭਾਵਿਤ ਚੁਣੌਤੀਪੂਰਨ ਖੇਤਰ, ਜਿਨ੍ਹਾਂ ਵੱਲ ਕਿਸੇ ਨੇ ਦਹਾਕਿਆਂ ਤੱਕ ਦੇਖਣ ਦੀ ਹਿੰਮਤ ਨਹੀਂ ਕੀਤੀ, ਸ਼੍ਰੀ ਨਰੇਂਦਰ ਮੋਦੀ ਨੇ ਆਪਣੀ ਅਗਵਾਈ ਅਤੇ ਦੂਰਅੰਦੇਸ਼ੀ ਨਾਲ ਵਿਕਾਸ ਅਤੇ ਸ਼ਾਂਤੀ ਦਾ ਨਵਾਂ ਅਧਿਆਏ ਲਿਖਿਆ ਹੈ। ਅੱਜ ਇਹ ਖੇਤਰ ਦੇਸ਼ ਦੇ ਬਾਕੀ ਹਿੱਸਿਆਂ ਦੇ ਨਾਲ ਅੱਗੇ ਵਧ ਰਿਹਾ ਹੈ।’’
ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ, “ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਆਤਮ-ਨਿਰਭਰ ਭਾਰਤ ਦਾ ਸੰਕਲਪ ਦੇਸ਼ ਨੂੰ ਹਰ ਖੇਤਰ ਵਿੱਚ ਮੋਹਰੀ ਬਣਾਉਣ ਦੀ ਨੀਂਹ ਰੱਖ ਰਿਹਾ ਹੈ। ਇਸ ਸੰਕਲਪ ਨੂੰ ਸਾਕਾਰ ਕਰਨਾ ਸਾਰੇ ਦੇਸ਼ਵਾਸੀਆਂ ਦੀ ਜ਼ਿੰਮੇਵਾਰੀ ਅਤੇ ਫਰਜ਼ ਹੈ, ਤਾਂ ਜੋ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇੱਕ ਮਜ਼ਬੂਤ ਅਤੇ ਆਤਮ-ਨਿਰਭਰ ਭਾਰਤ ਦੇ ਸਕੀਏ।’’
*****
(Release ID: 1829537)
Visitor Counter : 169