ਗ੍ਰਹਿ ਮੰਤਰਾਲਾ
azadi ka amrit mahotsav

ਪਦਮ ਪੁਰਸਕਾਰ-2023 ਲਈ ਨਾਮਜ਼ਦਗੀਆਂ 15 ਸਤੰਬਰ, 2022 ਭਰੀਆਂ ਜਾ ਸਕਦੀਆਂ ਹਨ

Posted On: 30 MAY 2022 4:18PM by PIB Chandigarh

ਗਣਤੰਤਰ ਦਿਵਸ, 2023 ਦੇ ਮੌਕੇ 'ਤੇ ਐਲਾਨੇ ਜਾਣ ਵਾਲੇ ਪਦਮ ਪੁਰਸਕਾਰਾਂ 2023 ਲਈ ਔਨਲਾਈਨ ਨਾਮਜ਼ਦਗੀਆਂ/ਸਿਫ਼ਾਰਸ਼ਾਂ 1 ਮਈ 2022 ਤੱਕ ਭਰੀਆਂ ਜਾ ਸਕਦੀਆਂ ਹਨ। ਪਦਮ ਪੁਰਸਕਾਰਾਂ ਲਈ ਨਾਮਜ਼ਦਗੀਆਂ ਦੀ ਆਖਰੀ ਮਿਤੀ 15 ਸਤੰਬਰ, 2022 ਹੈ। ਪਦਮ ਪੁਰਸਕਾਰਾਂ ਲਈ ਨਾਮਜ਼ਦਗੀਆਂ/ਸਿਫ਼ਾਰਸ਼ਾਂ ਸਿਰਫ਼ ਰਾਸ਼ਟਰੀ ਪੁਰਸਕਾਰ ਪੋਰਟਲ https://awards.gov.in 'ਤੇ ਔਨਲਾਈਨ ਪ੍ਰਾਪਤ ਕੀਤੀਆਂ ਜਾਣਗੀਆਂ।

ਪਦਮ ਪੁਰਸਕਾਰ, ਅਰਥਾਤ, ਪਦਮ ਵਿਭੂਸ਼ਣ, ਪਦਮ ਭੂਸ਼ਣ ਅਤੇ ਪਦਮ ਸ਼੍ਰੀ, ਦੇਸ਼ ਦੇ ਸਰਵਉੱਚ ਨਾਗਰਿਕ ਪੁਰਸਕਾਰਾਂ ਵਿੱਚੋਂ ਹਨ। 1954 ਵਿੱਚ ਸਥਾਪਿਤ, ਇਨ੍ਹਾਂ ਪੁਰਸਕਾਰਾਂ ਦਾ ਐਲਾਨ ਹਰ ਸਾਲ ਗਣਤੰਤਰ ਦਿਵਸ ਦੇ ਮੌਕੇ 'ਤੇ ਕੀਤਾ ਜਾਂਦਾ ਹੈ।

 

ਇਹ ਪੁਰਸਕਾਰ ‘ਉੱਤਮ ਕਾਰਜ' ਨੂੰ ਮਾਨਤਾ ਦੇਣ ਦੀ ਕੋਸ਼ਿਸ਼ ਕਰਦਾ ਹੈ ਅਤੇ ਸਾਰੇ ਖੇਤਰਾਂ/ਵਿਸ਼ਿਆਂ ਜਿਵੇਂ ਕਿ ਕਲਾ, ਸਾਹਿਤ ਅਤੇ ਸਿੱਖਿਆ, ਖੇਡਾਂ, ਮੈਡੀਸਨ, ਸਮਾਜਿਕ ਕਾਰਜ, ਵਿਗਿਆਨ ਅਤੇ ਇੰਜੀਨੀਅਰਿੰਗ, ਜਨਤਕ ਮਾਮਲੇ, ਸਿਵਲ ਸੇਵਾ, ਵਪਾਰ ਅਤੇ ਉਦਯੋਗ ਆਦਿ ਵਿੱਚ ਵਿਲੱਖਣ ਅਤੇ ਬੇਮਿਸਾਲ ਪ੍ਰਾਪਤੀਆਂ/ਸੇਵਾ ਲਈ ਦਿੱਤਾ ਜਾਂਦਾ ਹੈ।

 

ਨਸਲ, ਕਿੱਤੇ, ਸਥਿਤੀ ਜਾਂ ਲਿੰਗ ਦੇ ਭੇਦਭਾਵ ਤੋਂ ਬਿਨਾਂ ਸਾਰੇ ਵਿਅਕਤੀ ਇਨ੍ਹਾਂ ਪੁਰਸਕਾਰਾਂ ਲਈ ਯੋਗ ਹਨ। ਡਾਕਟਰਾਂ ਅਤੇ ਵਿਗਿਆਨੀਕ ਨੂੰ ਛੱਡ ਕੇ ਪੀਐੱਸਯੂ’ਜ਼ ਨਾਲ ਕੰਮ ਕਰਨ ਵਾਲੇ ਸਰਕਾਰੀ ਕਰਮਚਾਰੀ ਪਦਮ ਪੁਰਸਕਾਰਾਂ ਲਈ ਯੋਗ ਨਹੀਂ ਹਨ। ਸਰਕਾਰ ਪਦਮ ਪੁਰਸਕਾਰਾਂ ਨੂੰ "ਲੋਕ ਪਦਮ" ਵਿੱਚ ਬਦਲਣ ਲਈ ਵਚਨਬੱਧ ਹੈ। ਇਸ ਲਈ, ਸਾਰੇ ਨਾਗਰਿਕਾਂ ਨੂੰ ਸਵੈ ਨਾਮਜ਼ਦਗੀ ਸਮੇਤ ਨਾਮਜ਼ਦਗੀਆਂ/ਸਿਫ਼ਾਰਸ਼ਾਂ ਕਰਨ ਲਈ ਬੇਨਤੀ ਕੀਤੀ ਜਾਂਦੀ ਹੈ। ਅਜਿਹੇ ਪ੍ਰਤਿਭਾਸ਼ਾਲੀ ਵਿਅਕਤੀਆਂ ਦੀ ਪਛਾਣ ਕਰਨ ਲਈ ਠੋਸ ਯਤਨ ਕੀਤੇ ਜਾਣੇ ਚਾਹੀਦੇ ਹਨ ਜਿਨ੍ਹਾਂ ਦੀ ਉੱਤਮਤਾ ਅਤੇ ਪ੍ਰਾਪਤੀਆਂ ਨੂੰ ਅਸਲ ਵਿੱਚ ਮਹਿਲਾਵਾਂ, ਸਮਾਜ ਦੇ ਕਮਜ਼ੋਰ ਵਰਗਾਂ, ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ, ਦਿਵਿਯਾਂਗ ਵਿਅਕਤੀਆਂ ਵਿੱਚੋਂ ਪਛਾਣਿਆ ਜਾਣਾ ਚਾਹੀਦਾ ਹੈ ਜੋ ਸਮਾਜ ਦੀ ਨਿਰਸਵਾਰਥ ਸੇਵਾ ਕਰ ਰਹੇ ਹਨ।

ਨਾਮਜ਼ਦਗੀਆਂ/ਸਿਫ਼ਾਰਸ਼ਾਂ ਵਿੱਚ ਉਪਰੋਕਤ ਪੋਰਟਲ 'ਤੇ ਉਪਲੱਬਧ ਫਾਰਮੈਟ ਵਿੱਚ ਦਰਸਾਏ ਗਏ ਸਾਰੇ ਸਬੰਧਿਤ ਵੇਰਵੇ ਸ਼ਾਮਲ ਹੋਣੇ ਚਾਹੀਦੇ ਹਨ, ਜਿਸ ਵਿੱਚ ਬਿਰਤਾਂਤ ਰੂਪ ਵਿੱਚ ਇੱਕ ਹਵਾਲਾ (ਵੱਧ ਤੋਂ ਵੱਧ 800 ਸ਼ਬਦ) ਸ਼ਾਮਲ ਹੋਣੇ ਚਾਹੀਦੇ ਹਨ, ਸਪੱਸ਼ਟ ਤੌਰ 'ਤੇ ਉਸ ਵਿਅਕਤੀ ਦੇ ਸਬੰਧਤ ਖੇਤਰ/ਅਨੁਸ਼ਾਸਨ ਵਿੱਚ ਵਿਸ਼ੇਸ਼ ਅਤੇ ਬੇਮਿਸਾਲ ਪ੍ਰਾਪਤੀਆਂ/ਸੇਵਾ ਨੂੰ ਸਾਹਮਣੇ ਲਿਆਉਣਾ ਚਾਹੀਦਾ ਹੈ ਜਿਸ ਦੀ ਉਸ ਵਿੱਚ ਸਿਫਾਰਸ਼ ਕੀਤੀ ਗਈ ਹੈ। 

 

ਇਸ ਸਬੰਧ ਵਿੱਚ ਹੋਰ ਵੇਰਵਾ ਗ੍ਰਹਿ ਮੰਤਰਾਲੇ ਦੀ ਵੈੱਬਸਾਈਟ (https://mha.gov.in) ਅਤੇ ਪਦਮ ਪੁਰਸਕਾਰ ਪੋਰਟਲ (https://padmaawards.gov.in) 'ਤੇ 'ਪੁਰਸਕਾਰ ਅਤੇ ਮੈਡਲ' ਸਿਰਲੇਖ ਹੇਠ ਉਪਲੱਬਧ ਹਨ। ਇਨ੍ਹਾਂ ਪੁਰਸਕਾਰਾਂ ਨਾਲ ਸਬੰਧਤ ਕਾਨੂੰਨ ਅਤੇ ਨਿਯਮ ਵੈੱਬਸਾਈਟ 'ਤੇ https://padmaawards.gov.in/AboutAwards.aspx ਲਿੰਕ ਜ਼ਰੀਏ ਉਪਲੱਬਧ ਹਨ।


(Release ID: 1829922) Visitor Counter : 165