ਖੇਤੀਬਾੜੀ ਮੰਤਰਾਲਾ

ਪ੍ਰਧਾਨ ਮੰਤਰੀ ਨੇ ਕੇਂਦਰ ਸਰਕਾਰ ਦੇ ਅੱਠ ਸਾਲ ਪੂਰੇ ਹੋਣ 'ਤੇ ਸ਼ਿਮਲਾ ’ਚ 'ਗ਼ਰੀਬ ਕਲਿਆਣ ਸੰਮੇਲਨ' ਨੂੰ ਸੰਬੋਧਨ ਕੀਤਾ



ਜਨਤਕ ਮੀਟਿੰਗ ਦੌਰਾਨ, ਪ੍ਰਧਾਨ ਮੰਤਰੀ-ਕਿਸਾਨ ਕਿਸ਼ਤ ਦੇ ਹਿੱਸੇ ਵਜੋਂ 10 ਕਰੋੜ ਤੋਂ ਵੱਧ ਕਿਸਾਨਾਂ ਨੂੰ 21,000 ਕਰੋੜ ਰੁਪਏ ਟ੍ਰਾਂਸਫਰ



ਖੇਤੀਬਾੜੀ ਮੰਤਰੀ ਸ਼੍ਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਗ਼ਰੀਬਾਂ ਦੀ ਬਿਹਤਰੀ ਲਈ ਕੰਮ ਕਰਕੇ ਅਸਮਾਨਤਾ ਨੂੰ ਖ਼ਤਮ ਕੀਤਾ



ਮੋਦੀ ਜੀ ਦੇ ਯਤਨਾਂ ਸਦਕਾ ਕਿਸਾਨਾਂ ਦੀ ਭਲਾਈ ਹੋਈ ਤੇ 8 ਸਾਲਾਂ ਵਿੱਚ ਆਮ ਆਦਮੀ ਦਾ ਜੀਵਨ ਪੱਧਰ ਸੁਧਰਿਆ: ਸ਼੍ਰੀ ਤੋਮਰ

Posted On: 31 MAY 2022 7:56PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿੱਚ ਗ਼ਰੀਬ ਕਲਿਆਣ ਸੰਮੇਲਨ’ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੇ ਅੱਠ ਸਾਲ ਪੂਰੇ ਹੋਣ ਦੀ ਯਾਦ ਵਿੱਚ ਦੇਸ਼ ਭਰ ਦੇ ਰਾਜਾਂ ਦੀਆਂ ਰਾਜਧਾਨੀਆਂਜ਼ਿਲ੍ਹਾ ਹੈੱਡਕੁਆਰਟਰਾਂ ਅਤੇ ਕ੍ਰਿਸ਼ੀ ਵਿਗਿਆਨ ਕੇਂਦਰਾਂ ਵਿੱਚ ਇਹ ਵਿਲੱਖਣ ਜਨਤਕ ਸਮਾਗਮ ਆਯੋਜਿਤ ਕੀਤਾ ਗਿਆ ਸੀ। ਇਸ ਪ੍ਰੋਗਰਾਮ ਦੇ ਪਿੱਛੇ ਵਿਚਾਰ ਇਹ ਸੀ ਕਿ ਦੇਸ਼ ਭਰ ਦੇ ਚੁਣੇ ਹੋਏ ਜਨਤਕ ਨੁਮਾਇੰਦਿਆਂ ਨੂੰ ਸਰਕਾਰ ਦੁਆਰਾ ਚਲਾਏ ਜਾ ਰਹੇ ਵੱਖ-ਵੱਖ ਭਲਾਈ ਪ੍ਰੋਗਰਾਮਾਂ ਬਾਰੇ ਫੀਡਬੈਕ ਹਾਸਲ ਕਰਨ ਲਈ ਜਨਤਾ ਨਾਲ ਸਿੱਧੇ ਤੌਰ 'ਤੇ ਗੱਲਬਾਤ ਕਰਨ ਦੇ ਯੋਗ ਬਣਾਇਆ ਜਾਵੇ।

ਇਸ ਮੌਕੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀਐੱਮ-ਕਿਸਾਨ) ਯੋਜਨਾ ਦੀ 11ਵੀਂ ਕਿਸ਼ਤ ਵੀ ਜਾਰੀ ਕੀਤੀ। 10 ਕਰੋੜ ਤੋਂ ਵੱਧ ਲਾਭਾਰਥੀ ਕਿਸਾਨ ਪਰਿਵਾਰਾਂ ਨੂੰ 21,000 ਕਰੋੜ ਰੁਪਏ ਰੁਪਏ ਤੋਂ ਵੱਧ ਦੀ ਰਕਮ ਟ੍ਰਾਂਸਫਰ ਕੀਤੀ ਗਈ। ਪ੍ਰਧਾਨ ਮੰਤਰੀ ਨੇ ਦੇਸ਼ ਭਰ ਦੀਆਂ ਵੱਖ-ਵੱਖ ਸਰਕਾਰੀ ਭਲਾਈ ਸਕੀਮਾਂ ਦੇ ਲਾਭਾਰਥੀਆਂ ਨਾਲ ਵੀ ਗੱਲਬਾਤ ਕੀਤੀ।

ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਨਰੇਂਦਰ ਸਿੰਘ ਤੋਮਰ ਤੇ ਵਣਜ ਅਤੇ ਉਦਯੋਗਕੱਪੜਾਖੁਰਾਕ ਅਤੇ ਖਪਤਕਾਰ ਮਾਮਲੇ ਅਤੇ ਜਨਤਕ ਵੰਡ ਮੰਤਰੀ ਸ਼੍ਰੀ ਪੀਯੂਸ਼ ਗੋਇਲ ਨੇ ਦਿੱਲੀ ਤੋਂ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀਜਿਸ ਵਿੱਚ ਖੇਤੀਬਾੜੀ ਵਿਗਿਆਨੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਸ਼੍ਰੀ ਤੋਮਰ ਨੇ ਕਿਹਾ ਕਿ ਇੱਕ ਸਮਾਂ ਸੀ ਜਦੋਂ ਕੌਮਾਂਤਰੀ ਮੰਚਾਂ 'ਤੇ ਭਾਰਤ ਦੇ ਕੱਦ ਨੂੰ ਮਾਨਤਾ ਨਹੀਂ ਦਿੱਤੀ ਜਾਂਦੀ ਸੀ ਪਰ ਅੱਜ ਮੋਦੀ ਜੀ ਨਾਲ ਦੇਸ਼ ਦੇ 140 ਕਰੋੜ ਲੋਕ ਸਸ਼ਕਤ ਹੋਏ ਹਨ। ਮੋਦੀ ਜੀ ਨੇ ਉਸ ਤਾਕਤ ਨੂੰ ਵਿਸ਼ਵ ਸਿਆਸੀ ਮੰਚ 'ਤੇ ਇਸ ਤਰ੍ਹਾਂ ਦਿਖਾਇਆ ਹੈ ਕਿ ਧਰਤੀ ਦਾ ਕੋਈ ਵੀ ਸਿਆਸੀ ਮੰਚ ਭਾਰਤ ਨੂੰ ਨਜ਼ਰਅੰਦਾਜ਼ ਨਹੀਂ ਕਰ ਸਕਦਾ। ਅਸੀਂ ਸਾਰੇ ਉਨ੍ਹਾਂ ਦੀ 8 ਸਾਲਾਂ ਦੀ ਯਾਤਰਾ 'ਤੇ ਯਕੀਨਨ ਮਾਣ ਮਹਿਸੂਸ ਕਰ ਸਕਦੇ ਹਾਂ। ਜਿੱਥੋਂ ਤੱਕ ਦਿਹਾਤੀ ਆਬਾਦੀਗ਼ਰੀਬ ਲੋਕਾਂ ਅਤੇ ਕਿਸਾਨਾਂ ਦਾ ਸਵਾਲ ਹੈਹਰ ਕੋਈ ਚੰਗੀ ਤਰ੍ਹਾਂ ਜਾਣਦਾ ਹੈ ਕਿ ਸਰਕਾਰ ਹਮੇਸ਼ਾ ਹੀ ਇਨ੍ਹਾਂ ਵਰਗਾਂ ਪ੍ਰਤੀ ਸਮਰਪਿਤ ਰਹੀ ਹੈ। ਕੋਈ ਸਮਾਂ ਸੀ ਜਦੋਂ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਦੀ ਬਹੁਤ ਜ਼ਰੂਰਤ ਹੁੰਦੀ ਸੀਇੱਕ ਪਿੰਡ ਤੋਂ ਦੂਜੇ ਪਿੰਡ ਜਾਣ ਲਈ ਹਫ਼ਤੇ-ਹਫ਼ਤੇ ਲਗ ਜਾਂਦੇ ਸਨ। ਜਦੋਂ ਅਟਲ ਜੀ ਪ੍ਰਧਾਨ ਮੰਤਰੀ ਬਣੇ ਤਾਂ ਉਨ੍ਹਾਂ ਨੇ ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ’ ਸ਼ੁਰੂ ਕੀਤੀ ਪਰ ਇਹ ਕੰਮ ਪੂਰਾ ਨਹੀਂ ਕਰ ਸਕੇ। ਅੱਜ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਉਸੇ ਕੰਮ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਹੈ ਤੇ ਪਿੰਡਾਂ ਚ ਲੱਖਾਂ ਸੜਕਾਂ ਬਣਾਈਆਂ ਗਈਆਂ ਹਨਪਿੰਡਾਂ ਨੂੰ ਕਸਬਿਆਂ ਨਾਲ ਜੋੜਨ ਦੇ ਯਤਨ ਕੀਤੇ ਜਾ ਰਹੇ ਹਨ। ਪਿਛਲੇ ਸਾਲ ਸੜਕਾਂ ਦੇ ਖੇਤਰ ਦਾ ਬਜਟ 15,000 ਕਰੋੜ ਰੁਪਏ ਸੀ ਤੇ ਇਸ ਵਾਰ ਪ੍ਰਧਾਨ ਮੰਤਰੀ ਨੇ ਪਿੰਡਾਂ ਦੀਆਂ ਸੜਕਾਂ ਲਈ 19,000 ਕਰੋੜ ਰੁਪਏ ਦਾ ਬਜਟ ਰੱਖਿਆ ਹੈ।

ਸ਼੍ਰੀ ਤੋਮਰ ਨੇ ਕਿਹਾ ਕਿ ਅੱਜ ਸ਼ਹਿਰੀ ਤੇ ਗ੍ਰਾਮੀਣ ਖੇਤਰਾਂ ਚ ਰਹਿਣ ਵਾਲੇ ਗ਼ਰੀਬ ਲੋਕਾਂ ਨੂੰ ਆਪਣੀ ਛੱਤ ਹੇਠਾਂ ਰਹਿਣ ਲਈ ਮਿਲ ਰਿਹਾ ਹੈਪ੍ਰਧਾਨ ਮੰਤਰੀ ਆਵਾਸ ਯੋਜਨਾ ਅਧੀਨ ਪੂਰੇ ਦੇਸ਼ ਵਿੱਚ ਕੰਮ ਚੱਲ ਰਿਹਾ ਹੈ। ਇੰਨਾ ਹੀ ਨਹੀਂਟਾਇਲਟਰਸੋਈ ਅਤੇ ਬਿਜਲੀ ਦਾ ਕਨੈਕਸ਼ਨ ਵੀ ਦਿੱਤਾ ਜਾਂਦਾ ਹੈ। ਗ਼ਰੀਬਾਂ ਪ੍ਰਤੀ ਅਸਮਾਨਤਾ ਨੂੰ ਖਤਮ ਕਰਕੇ ਮੋਦੀ ਜੀ ਦੇ ਯਤਨਾਂ ਸਦਕਾ ਇਨ੍ਹਾਂ 8 ਸਾਲਾਂ ਵਿੱਚ ਚੰਗੇ ਕੰਮ ਹੋਏ ਹਨਜਿਸ ਨਾਲ ਨਿਸ਼ਚਿਤ ਤੌਰ 'ਤੇ ਆਮ ਆਦਮੀ ਦਾ ਜੀਵਨ ਪੱਧਰ ਉੱਚਾ ਹੋਇਆ ਹੈ ਅਤੇ ਕਿਸਾਨਾਂ ਦੀ ਭਲਾਈ ਵੀ ਹੋਈ ਹੈ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਦੇ ਖੇਤਰ ਵਿੱਚ ਕਿਸਾਨਾਂ ਦੀ ਪੈਦਾਵਾਰ ਅਤੇ ਉਤਪਾਦਕਤਾ ਵਿੱਚ ਵਾਧਾ ਕਰਨਟੈਕਨੋਲੋਜੀ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦਾ ਵਾਜਬ ਮੁੱਲ ਮਿਲਣਾ ਯਕੀਨੀ ਬਣਾਉਣ ਲਈ ਠੋਸ ਕੰਮ ਕੀਤੇ ਜਾ ਰਹੇ ਹਨ। ਪਹਿਲਾਂ ਕਣਕ-ਝੋਨੇ ਦੀ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦ ਕੀਤੀ ਜਾਂਦੀ ਸੀਮੋਦੀ ਜੀ ਨੇ ਮੋਟੇ ਅਨਾਜ ਸਮੇਤ ਹੋਰ ਖੇਤੀ ਉਪਜਾਂ ਦੀ ਵੀ ਖਰੀਦ ਸ਼ੁਰੂ ਕਰ ਦਿੱਤੀ। ਪ੍ਰਧਾਨ ਮੰਤਰੀ ਚਾਹੁੰਦੇ ਹਨ ਕਿ ਕਿਸਾਨ ਅੱਗੇ ਵਧਣਉਨ੍ਹਾਂ ਦੀ ਆਮਦਨ ਦੁੱਗਣੀ ਕੀਤੀ ਜਾਵੇ ਅਤੇ ਕਿਸਾਨ ਫਸਲੀ ਵਿਭਿੰਨਤਾ ਅਪਣਾਉਣਖਾਦਾਂ ਅਤੇ ਪਾਣੀ ਦੀ ਵਰਤੋਂ ਸੀਮਤ ਹੋਵੇਖੇਤੀ ਲਾਗਤਾਂ ਵੀ ਘੱਟ ਹੋਣਇਸ ਲਈ ਇੱਕ ਮੁਹਿੰਮ ਚਲਾਈ ਗਈ ਹੈ ਅਤੇ ਕਰੋੜਾਂ ਕਿਸਾਨਾਂ ਨੂੰ ਫਾਇਦਾ ਹੋ ਰਿਹਾ ਹੈ। ਇੱਕ ਪਾਸੇ ਪ੍ਰਧਾਨ ਮੰਤਰੀ ਨੇ 38 ਲੱਖ ਹੈਕਟੇਅਰ ਖੇਤਰ ਨੂੰ ਜੈਵਿਕ ਖੇਤੀ ਅਧੀਨ ਲਿਆਉਣ ਦਾ ਟੀਚਾ ਰੱਖ ਕੇ ਜੈਵਿਕ ਖੇਤੀ 'ਤੇ ਜ਼ੋਰ ਦਿੱਤਾ ਹੈ। ਇਸ ਵਾਰ ਅਸੀਂ 3.75 ਲੱਖ ਕਰੋੜ ਰੁਪਏ ਦੀ ਬਰਾਮਦ ਕੀਤੀ ਹੈਇਹ ਵੀ ਕਿਸਾਨਾਂ ਦੀ ਮਿਹਨਤ ਦਾ ਨਤੀਜਾ ਹੈ। ਪ੍ਰਧਾਨ ਮੰਤਰੀ ਨੇ ਕੁਦਰਤੀ ਖੇਤੀ 'ਤੇ ਵੀ ਜ਼ੋਰ ਦਿੱਤਾ ਹੈ। ਸਮੇਂ ਦੇ ਬੀਤਣ ਨਾਲਸਾਨੂੰ ਰਸਾਇਣਕ ਖਾਦਾਂ 'ਤੇ ਨਿਰਭਰਤਾ ਘੱਟ ਕਰਨੀ ਚਾਹੀਦੀ ਹੈਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈਸਿਹਤਮੰਦ ਭੋਜਨ ਦਾ ਉਤਪਾਦਨ ਕਰਨਾ ਚਾਹੀਦਾ ਹੈਤਾਂ ਜੋ ਲੋਕ ਸਿਹਤਮੰਦ ਰਹਿਣ ਅਤੇ ਸਾਡੇ ਉਤਪਾਦਨ ਨੂੰ ਵੀ ਵਧੀਆ ਮੁੱਲ ਮਿਲ ਸਕੇ ਅਤੇ ਉਤਪਾਦਨ ਦੀ ਗੁਣਵੱਤਾ ਅਜਿਹੀ ਹੋਣੀ ਚਾਹੀਦੀ ਹੈ ਜੋ ਵਿਸ਼ਵ ਪੱਧਰ 'ਤੇ ਖਰੇ ਉਤਰਦੀ ਹੋਵੇ। ਉਨ੍ਹਾਂ ਕਿਹਾ ਕਿ ਇਸ ਦ੍ਰਿਸ਼ਟੀਕੋਣ ਨਾਲ ਸਾਨੂੰ ਸਾਰਿਆਂ ਨੂੰ ਖੇਤੀਬਾੜੀ ਦੇ ਖੇਤਰ ਵਿੱਚ ਅੱਗੇ ਵਧਣਾ ਹੋਵੇਗਾ।

ਦਿੱਲੀ ਵਿੱਚ ਹੋਏ ਇਸ ਪ੍ਰੋਗਰਾਮ ਵਿੱਚ ਡਾ. ਤ੍ਰਿਲੋਚਨ ਮਹਾਪਾਤਰਾਡਾਇਰੈਕਟਰ ਜਨਰਲਭਾਰਤੀ ਖੇਤੀ ਖੋਜ ਪ੍ਰੀਸ਼ਦ ਅਤੇ ਡੀ.ਜੀ.ਡਾ. ਏ.ਕੇ. ਸਿੰਘਡਾ: ਅਸ਼ੋਕ ਕੁਮਾਰ ਸਿੰਘਡਾਇਰੈਕਟਰਭਾਰਤੀ ਖੇਤੀ ਖੋਜ ਸੰਸਥਾਨ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।

 

 

 **********

ਏਡੀ/ਪੀਕੇ



(Release ID: 1829963) Visitor Counter : 110


Read this release in: English , Urdu , Hindi , Telugu