ਗ੍ਰਹਿ ਮੰਤਰਾਲਾ
azadi ka amrit mahotsav

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਦਿੱਲੀ ਵਿੱਚ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਅਤੇ ਅਗਾਮੀ ਮਾਨਸੂਨ ਵਿੱਚ ਹੜ੍ਹਾਂ ਨਾਲ ਨਜਿੱਠਣ ਲਈ ਸਮੁੱਚੀਆਂ ਤਿਆਰੀਆਂ ਦੀ ਸਮੀਖਿਆ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਐੱਨਡੀਆਰਐੱਫ ਅਤੇ ਐੱਨਡੀਐੱਮਏ ਵੱਲੋਂ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਵੀ ਲਿਆ

ਗ੍ਰਹਿ ਮੰਤਰੀ ਨੇ ਦੇਸ਼ ਦੀਆਂ ਹੜ੍ਹਾਂ ਸਬੰਧਤ ਸਮੱਸਿਆਵਾਂ ਨੂੰ ਘੱਟ ਕਰਨ ਲਈ ਵਿਸਥਾਰਤ ਅਤੇ ਵਿਆਪਕ ਨੀਤੀ ਬਣਾਉਣ ਲਈ ਲੰਮੇ ਸਮੇਂ ਦੇ ਉਪਾਵਾਂ ਦੀ ਵੀ ਸਮੀਖਿਆ ਕੀਤੀ

ਅਧਿਕਾਰੀਆਂ ਨੂੰ ਦੇਸ਼ ਦੇ ਪ੍ਰਮੁੱਖ ਜਲ ਗ੍ਰਹਿਣ ਖੇਤਰਾਂ ਵਿੱਚ ਹੜ੍ਹਾਂ ਅਤੇ ਪਾਣੀ ਦੇ ਪੱਧਰ ਵਿੱਚ ਵਾਧੇ ਦੀ ਸਭ ਤੋਂ ਹੇਠਲੇ ਪੱਧਰ ਦੀ ਭਵਿੱਖਬਾਣੀ ਪ੍ਰਦਾਨ ਕਰਨ ਲਈ ਇੱਕ ਸਥਾਈ ਪ੍ਰਣਾਲੀ ਸਥਾਪਤ ਕਰਨ ਲਈ ਕੇਂਦਰੀ ਅਤੇ ਰਾਜ ਪੱਧਰੀ ਏਜੰਸੀਆਂ ਦਰਮਿਆਨ ਤਾਲਮੇਲ ਨੂੰ ਲਗਾਤਾਰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ

ਭਾਰਤੀ ਮੌਸਮ ਵਿਭਾਗ ਅਤੇ ਕੇਂਦਰੀ ਜਲ ਕਮਿਸ਼ਨ ਨੂੰ ਵਧੇਰੇ ਸਟੀਕ ਮੌਸਮ ਅਤੇ ਹੜ੍ਹਾਂ ਦੀ ਭਵਿੱਖਬਾਣੀ ਲਈ ਆਪਣੀਆਂ ਤਕਨੀਕਾਂ ਨੂੰ ਅਪਗ੍ਰੇਡ ਕਰਨਾ ਜਾਰੀ ਰੱਖਣ ਲਈ ਨਿਰਦੇਸ਼ ਦਿੱਤੇ

ਐੱਨਡੀਆਰਐੱਫ ਨੂੰ ਭਾਰੀ ਬਾਰਿਸ਼ ਵਾਲੇ ਖੇਤਰਾਂ ਵਿੱਚ ਸਥਾਨਕ, ਮਿਉਂਸਪਲ ਅਤੇ ਰਾਜ ਪੱਧਰ 'ਤੇ ਬਾਰਿਸ਼ ਦੀ ਅਗਾਊਂ ਚੇਤਾਵਨੀ ਜਾਰੀ ਕਰਨ ਲਈ ਰਾਜਾਂ ਦੇ ਸਹਿਯੋਗ ਨਾਲ ਐੱਸਓਪੀ ਤਿਆਰ ਕਰਨ ਲਈ ਨਿਰਦੇਸ਼ ਦਿੱਤੇ

'ਦਾਮਿਨੀ' ਐਪ ਨੂੰ ਦੇਸ਼ ਦੀਆਂ ਸਾਰੀਆਂ ਸਥਾਨਕ ਭਾਸ਼ਾਵਾਂ ਵਿੱਚ ਵੀ ਉਪਲਬਧ ਕਰਾਉਣ ਦੇ ਨਿਰਦੇਸ਼ ਦਿੱਤੇ, 'ਦਾਮਿਨੀ' ਐਪ ਤਿੰਨ ਘੰਟੇ ਪਹਿਲਾਂ ਬਿਜਲੀ ਡਿੱਗਣ ਦੀ ਚੇਤਾਵਨੀ

Posted On: 02 JUN 2022 7:43PM by PIB Chandigarh

   ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ, ਸ਼੍ਰੀ ਅਮਿਤ ਸ਼ਾਹ ਨੇ ਅੱਜ ਦਿੱਲੀ ਵਿੱਚ ਇੱਕ ਉੱਚ ਪੱਧਰੀ ਮੀਟਿੰਗ ਵਿੱਚ ਆਉਣ ਵਾਲੇ ਮਾਨਸੂਨ ਵਿੱਚ ਹੜ੍ਹਾਂ ਨਾਲ ਨਜਿੱਠਣ ਲਈ ਸਮੁੱਚੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਸ਼੍ਰੀ ਅਮਿਤ ਸ਼ਾਹ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਰਾਸ਼ਟਰੀ ਆਫ਼ਤ ਮੋਚਨ ਬਲ (ਐੱਨਡੀਆਰਐੱਫ) ਅਤੇ ਰਾਸ਼ਟਰੀ ਆਫਤ ਪ੍ਰਬੰਧਨ ਅਥਾਰਟੀ (ਐੱਨਡੀਐੱਮਏ) ਦੁਆਰਾ ਕੀਤੀਆਂ ਗਈਆਂ ਤਿਆਰੀਆਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਦੇਸ਼ ਦੀਆਂ ਹੜ੍ਹਾਂ ਨਾਲ ਜੁੜੀਆਂ ਸਮੱਸਿਆਵਾਂ ਨੂੰ ਘੱਟ ਕਰਨ ਲਈ ਇੱਕ ਵਿਸਥਾਰਤ ਅਤੇ ਵਿਆਪਕ ਨੀਤੀ ਬਣਾਉਣ ਲਈ ਲੰਬੇ ਸਮੇਂ ਦੇ ਉਪਾਵਾਂ ਦੀ ਵੀ ਸਮੀਖਿਆ ਕੀਤੀ। ਮੀਟਿੰਗ ਵਿੱਚ ਹੜ੍ਹਾਂ ਦੌਰਾਨ ਜਾਨ-ਮਾਲ ਦੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਕਈ ਫੈਸਲੇ ਲਏ ਗਏ।

             ਕੇਂਦਰੀ ਗ੍ਰਹਿ ਮੰਤਰੀ ਨੇ ਅਧਿਕਾਰੀਆਂ ਨੂੰ ਦੇਸ਼ ਦੇ ਪ੍ਰਮੁੱਖ ਜਲ ਗ੍ਰਹਿਣ ਖੇਤਰਾਂ ਵਿੱਚ ਹੜ੍ਹ ਅਤੇ ਪਾਣੀ ਦੇ ਪੱਧਰ ਵਿੱਚ ਵਾਧੇ ਦੀ ਸਭ ਤੋਂ ਹੇਠਲੇ ਪੱਧਰ ਦੀ ਭਵਿੱਖਬਾਣੀ ਪ੍ਰਦਾਨ ਕਰਨ ਲਈ ਇੱਕ ਸਥਾਈ ਪ੍ਰਣਾਲੀ ਸਥਾਪਤ ਕਰਕੇ ਕੇਂਦਰੀ ਅਤੇ ਰਾਜ ਪੱਧਰ ਦੀਆਂ ਏਜੰਸੀਆਂ ਦਰਮਿਆਨ ਤਾਲਮੇਲ ਨੂੰ ਲਗਾਤਾਰ ਮਜ਼ਬੂਤ ​​ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਹਦਾਇਤ ਕੀਤੀ ਕਿ ਮੌਜੂਦਾ ਹੜ੍ਹਾਂ ਦੇ ਸੀਜ਼ਨ ਦੌਰਾਨ ਮੌਜੂਦਾ ਅਤੇ ਪੂਰਵ-ਅਨੁਮਾਨਿਤ ਨਦੀਆਂ ਦੇ ਪੱਧਰਾਂ ਦੀ ਹਰ ਘੰਟੇ ਨਿਗਰਾਨੀ ਕੀਤੀ ਜਾਣੀ ਚਾਹੀਦੀ ਹੈ ਅਤੇ ਹੜ੍ਹਾਂ ਦੌਰਾਨ ਸਾਰੇ ਸਬੰਧਤ ਹਿਤਧਾਰਕਾਂ ਵਲੋਂ ਢੁਕਵੇਂ ਉਪਾਅ - ਬੰਨ੍ਹ, ਨਿਕਾਸੀ, ਅਸਥਾਈ ਆਸਰਾ ਆਦਿ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਨੇ ਐੱਨਡੀਆਰਐੱਫ ਨੂੰ ਨਿਰਦੇਸ਼ ਦਿੱਤੇ ਕਿ ਉਹ ਰਾਜਾਂ ਦੇ ਸਹਿਯੋਗ ਨਾਲ ਐੱਸਓਪੀ ਤਿਆਰ ਕਰਨ ਤਾਂ ਜੋ ਭਾਰੀ ਬਾਰਿਸ਼ ਵਾਲੇ ਖੇਤਰਾਂ ਵਿੱਚ ਸਥਾਨਕ, ਮਿਉਂਸਿਪਲ ਅਤੇ ਰਾਜ ਪੱਧਰ 'ਤੇ ਬਾਰਿਸ਼ ਦੀ ਅਗਾਊਂ ਚੇਤਾਵਨੀ ਜਾਰੀ ਕੀਤੀ ਜਾ ਸਕੇ।   

https://static.pib.gov.in/WriteReadData/userfiles/image/image001ZFNM.jpg

   ਕੇਂਦਰੀ ਗ੍ਰਹਿ ਮੰਤਰੀ ਨੇ ਭਾਰਤੀ ਮੌਸਮ ਵਿਭਾਗ (ਆਈਐੱਮਡੀ) ਅਤੇ ਕੇਂਦਰੀ ਜਲ ਕਮਿਸ਼ਨ (ਸੀਡਬਲਿਊਸੀ) ਵਰਗੀਆਂ ਵਿਸ਼ੇਸ਼ ਸੰਸਥਾਵਾਂ ਨੂੰ ਵਧੇਰੇ ਸਹੀ ਮੌਸਮ ਅਤੇ ਹੜ੍ਹਾਂ ਦੀ ਭਵਿੱਖਬਾਣੀ ਲਈ ਆਪਣੀਆਂ ਟੈਕਨਾਲੋਜੀਆਂ ਨੂੰ ਅਪਗ੍ਰੇਡ ਕਰਨਾ ਜਾਰੀ ਰੱਖਣ ਦੀ ਸਲਾਹ ਦਿੱਤੀ। ਉਨ੍ਹਾਂ ਨੇ ਐੱਸਐੱਮਐੱਸ, ਟੀਵੀ, ਐੱਫਐੱਮ ਰੇਡੀਓ ਅਤੇ ਹੋਰ ਮਾਧਿਅਮਾਂ ਰਾਹੀਂ ਲੋਕਾਂ ਨੂੰ ਬਿਜਲੀ ਬਾਰੇ ਚੇਤਾਵਨੀਆਂ ਸਮੇਂ ਸਿਰ ਪ੍ਰਸਾਰਿਤ ਕਰਨ ਦੇ ਨਿਰਦੇਸ਼ ਦਿੱਤੇ। ਸ਼੍ਰੀ ਸ਼ਾਹ ਨੇ ਕਿਹਾ ਕਿ ਐੱਨਡੀਆਰਐੱਫ ਅਤੇ ਐੱਸਡੀਆਰਐੱਫ ਨੂੰ ਜ਼ਿਲਾ ਕਲੈਕਟਰਾਂ ਅਤੇ ਪੰਚਾਇਤਾਂ ਨੂੰ ਬਿਜਲੀ ਡਿੱਗਣ ਦੀਆਂ ਚੇਤਾਵਨੀਆਂ ਦੇਣ ਲਈ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਜਾਨ-ਮਾਲ ਦਾ ਘੱਟ ਤੋਂ ਘੱਟ ਨੁਕਸਾਨ ਹੋਵੇ। ਉਨ੍ਹਾਂ ਨੇ ਮੌਸਮ ਦੀ ਭਵਿੱਖਬਾਣੀ ਨਾਲ ਸਬੰਧਤ ਵੱਖ-ਵੱਖ ਮੋਬਾਈਲ ਐਪਸ ਜਿਵੇਂ ਕਿ 'ਉਮੰਗ', 'ਰੇਨ ਅਲਾਰਮ' ਅਤੇ 'ਦਾਮਿਨੀ' ਨੂੰ ਆਈਐੱਮਡੀ ਦੁਆਰਾ ਵਿਕਸਤ ਕਰਨ ਲਈ ਵੱਧ ਤੋਂ ਵੱਧ ਪ੍ਰਚਾਰ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਇਨ੍ਹਾਂ ਦਾ ਲਾਭ ਟੀਚਾ ਆਬਾਦੀ ਤੱਕ ਪਹੁੰਚ ਸਕੇ। ਸ਼੍ਰੀ ਸ਼ਾਹ ਨੇ ‘ਦਾਮਿਨੀ’ ਐਪ ਨੂੰ ਦੇਸ਼ ਦੀਆਂ ਸਾਰੀਆਂ ਸਥਾਨਕ ਭਾਸ਼ਾਵਾਂ ਵਿੱਚ ਉਪਲਬਧ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ। 'ਦਾਮਿਨੀ' ਐਪ ਤਿੰਨ ਘੰਟੇ ਪਹਿਲਾਂ ਬਿਜਲੀ ਡਿੱਗਣ ਦੀ ਚੇਤਾਵਨੀ ਦਿੰਦੀ ਹੈ, ਜੋ ਜਾਨ-ਮਾਲ ਦੇ ਨੁਕਸਾਨ ਨੂੰ ਘੱਟ ਕਰਨ 'ਚ ਮਦਦ ਕਰ ਸਕਦੀ ਹੈ।

https://static.pib.gov.in/WriteReadData/userfiles/image/image0022YYD.jpg

 ਸ਼੍ਰੀ ਅਮਿਤ ਸ਼ਾਹ ਨੇ ਜਲ ਸ਼ਕਤੀ ਮੰਤਰਾਲੇ ਅਤੇ ਸੀਡਬਲਿਊਸੀ ਨੂੰ ਡੈਮ ਸੇਫਟੀ ਐਕਟ, 2021 ਦੇ ਉਪਬੰਧਾਂ ਦੇ ਤਹਿਤ ਰਾਜ ਪੱਧਰ ਅਤੇ ਡੈਮ ਪੱਧਰ 'ਤੇ ਸੰਸਥਾਗਤ ਪ੍ਰਬੰਧਾਂ ਨੂੰ ਹੋਰ ਮਜ਼ਬੂਤ ​​ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਪਾਣੀ ਅਤੇ ਹੜ੍ਹਾਂ ਨੂੰ ਹੋਰ ਘੱਟ ਕਰਨ ਅਤੇ ਜਾਨ-ਮਾਲ ਦੇ ਨੁਕਸਾਨ ਨੂੰ ਘੱਟ ਕਰਨ ਲਈ ਸਮੇਂ ਸਿਰ ਅਗਲੇਰੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਪਿਛਲੇ ਸਾਲ 15 ਜੂਨ, 2021 ਨੂੰ ਹੋਈ ਹੜ੍ਹ ਸਮੀਖਿਆ ਮੀਟਿੰਗ ਦੌਰਾਨ ਸ਼੍ਰੀ ਅਮਿਤ ਸ਼ਾਹ ਦੁਆਰਾ ਦਿੱਤੇ ਗਏ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਸੀਡਬਲਿਊਸੀ, ਆਈਐੱਮਡੀ ਅਤੇ ਰਾਸ਼ਟਰੀ ਆਫ਼ਤ ਮੋਚਨ ਬਲ ਨੇ ਨਦੀਆਂ ਵਿੱਚ ਪਾਣੀ ਦੇ ਪੱਧਰ ਅਤੇ ਹੜ੍ਹਾਂ ਦੀ ਸਥਿਤੀ ਦੀ ਨਿਗਰਾਨੀ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਗ੍ਰਹਿ ਮੰਤਰਾਲੇ ਨੂੰ ਨਿਯਮਤ ਰਿਪੋਰਟਾਂ ਭੇਜਣੀਆਂ ਸ਼ੁਰੂ ਕਰ ਦਿੱਤੀਆਂ ਹਨ। 

ਭਾਰਤੀ ਮੌਸਮ ਵਿਭਾਗ (ਆਈਐੱਮਡੀ) ਦੇ ਡਾਇਰੈਕਟਰ ਜਨਰਲ ਅਤੇ ਕੇਂਦਰੀ ਜਲ ਕਮਿਸ਼ਨ (ਸੀਡਬਲਿਊਸੀ) ਦੇ ਚੇਅਰਮੈਨ ਨੇ ਮੀਟਿੰਗ ਵਿੱਚ ਪੇਸ਼ਕਾਰੀਆਂ ਦਿੱਤੀਆਂ ਅਤੇ ਪਿਛਲੇ ਸਾਲ ਹੋਈ ਹੜ੍ਹ ਸਮੀਖਿਆ ਮੀਟਿੰਗ ਵਿੱਚ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਦਿੱਤੇ ਨਿਰਦੇਸ਼ਾਂ ’ਤੇ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਉਨ੍ਹਾਂ ਨੂੰ ਮੌਸਮ ਅਤੇ ਹੜ੍ਹਾਂ ਦੀ ਭਵਿੱਖਬਾਣੀ ਕਰਨ ਦੀਆਂ ਤਕਨੀਕਾਂ ਅਤੇ ਹੜ੍ਹ ਕੰਟਰੋਲ ਉਪਾਵਾਂ ਵਿੱਚ ਸੁਧਾਰ ਕਰਨ ਬਾਰੇ ਜਾਣੂ ਕਰਵਾਇਆ। ਐੱਨਡੀਆਰਐੱਫ ਦੇ ਡਾਇਰੈਕਟਰ ਜਨਰਲ ਨੇ ਦੱਸਿਆ ਕਿ ਆਉਣ ਵਾਲੇ ਮਾਨਸੂਨ ਦੌਰਾਨ ਹੜ੍ਹਾਂ ਨਾਲ ਨਜਿੱਠਣ ਲਈ ਸਾਰੀਆਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਰਾਜਾਂ ਵੱਲੋਂ ਐੱਨਡੀਆਰਐੱਫ ਦੀਆਂ 67 ਟੀਮਾਂ ਦੀ ਮੰਗ ਕੀਤੀ ਗਈ ਹੈ ਅਤੇ ਹੁਣ ਤੱਕ 14 ਟੀਮਾਂ ਤੈਨਾਤ ਕੀਤੀਆਂ ਗਈਆਂ ਹਨ।

ਭਾਰਤ ਵਿੱਚ ਇੱਕ ਵੱਡਾ ਖੇਤਰ ਹੜ੍ਹ ਪ੍ਰਭਾਵਿਤ ਹੈ ਜਿਸ ਵਿੱਚ ਗੰਗਾ ਅਤੇ ਬ੍ਰਹਮਪੁੱਤਰ ਮੁੱਖ ਹੜ੍ਹ ਖੇਤਰ ਹਨ ਅਤੇ ਅਸਮ, ਬਿਹਾਰ, ਉੱਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ ਸਭ ਤੋਂ ਵੱਧ ਹੜ੍ਹ ਸੰਭਾਵਿਤ ਰਾਜ ਹਨ। ਮੀਟਿੰਗ ਵਿੱਚ ਲਏ ਗਏ ਫੈਸਲੇ ਦੇਸ਼ ਦੇ ਉਨ੍ਹਾਂ ਲੱਖਾਂ ਲੋਕਾਂ ਦੇ ਦੁੱਖਾਂ ਨੂੰ ਦੂਰ ਕਰਨ ਅਤੇ ਘੱਟ ਕਰਨ ਵਿੱਚ ਸਹਾਈ ਸਿੱਧ ਹੋਣਗੇ, ਜਿਨ੍ਹਾਂ ਨੂੰ ਆਪਣੀਆਂ ਫਸਲਾਂ, ਜਾਇਦਾਦਾਂ, ਰੋਜ਼ੀ-ਰੋਟੀ ਅਤੇ ਬੇਸ਼ਕੀਮਤੀ ਜਾਨਾਂ 'ਤੇ ਹੜ੍ਹਾਂ ਦੇ ਕਹਿਰ ਦਾ ਸਾਹਮਣਾ ਕਰਨਾ ਪੈਂਦਾ ਹੈ।

ਬੈਠਕ ਵਿੱਚ ਕੇਂਦਰੀ ਜਲ ਸ਼ਕਤੀ ਮੰਤਰੀ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ, ਗ੍ਰਹਿ ਰਾਜ ਮੰਤਰੀ ਸ਼੍ਰੀ ਨਿਤਿਆਨੰਦ ਰਾਏ, ਗ੍ਰਹਿ, ਜਲ ਸਰੋਤ, ਨਦੀ ਵਿਕਾਸ ਅਤੇ ਨਦੀ ਕਾਇਆਕਲਪ; ਪ੍ਰਿਥਵੀ ਵਿਗਿਆਨ; ਵਾਤਾਵਰਣ, ਵਣ ਅਤੇ ਜਲਵਾਯੂ ਤਬਦੀਲੀ; ਰੋਡ ਟ੍ਰਾਂਸਪੋਰਟ ਐਂਡ ਹਾਈਵੇਅਜ ਮੰਤਰਾਲਿਆਂ ਦੇ ਸਕੱਤਰ; ਮੈਂਬਰ ਸਕੱਤਰ, ਐੱਨਡੀਐੱਮਏ, ਆਈਐੱਮਡੀ ਅਤੇ ਐੱਨਡੀਆਰਐੱਫ ਦੇ ਡਾਇਰੈਕਟਰ ਜਨਰਲ; ਇਸਰੋ, ਰੇਲਵੇ ਬੋਰਡ, ਐੱਨਐੱਚਏਆਈ, ਸੀਡਬਲਿਊਸੀ ਅਤੇ ਸਬੰਧਤ ਮੰਤਰਾਲਿਆਂ ਦੇ ਚੇਅਰਮੈਨ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਸ਼ਿਰਕਤ ਕੀਤੀ।

*****

ਐੱਨਡਬਲਿਊ/ਆਰਕੇ/ਏਵਾਈ/ਆਰਆਰ 


(Release ID: 1830901) Visitor Counter : 141