ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਉੱਤਰਾਖੰਡ ਵਿੱਚ ਹੋਏ ਬੱਸ ਹਾਦਸੇ ’ਤੇ ਦੁਖ ਵਿਅਕਤ ਕੀਤਾ


ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ

Posted On: 05 JUN 2022 9:23PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰਾਖੰਡ ਵਿੱਚ ਇੱਕ ਦੁਖਦ ਬੱਸ ਦੁਰਘਟਨਾ ਵਿੱਚ ਹੋਈਆਂ ਮੌਤਾਂ ’ਤੇ ਸੋਗ ਵਿਅਕਤ ਕੀਤਾ ਹੈ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀਐੱਮਐੱਨਆਰਐੱਫ) ਤੋਂ ਮ੍ਰਿਤਕਾਂ ਦੇ ਪਰਿਜਨ ਨੂੰ 2 ਲੱਖ ਰੁਪਏ ਤੇ ਬੱਸ ਦੁਰਘਟਨਾ ਵਿੱਚ ਜ਼ਖਮੀ ਹੋਏ ਲੋਕਾਂ ਨੂੰ 50,000  ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਵੀ ਐਲਾਨ ਕੀਤਾ ਹੈ।

 

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;

“ਉੱਤਰਾਖੰਡ ਵਿੱਚ ਹੋਇਆ ਬੱਸ ਹਾਦਸਾ ਅਤਿਅੰਤ ਦੁਖਦਾਇਕ ਹੈ। ਇਸ ਵਿੱਚ ਜਿਨ੍ਹਾਂ ਲੋਕਾਂ ਨੇ ਆਪਣੇ ਪ੍ਰਿਯਜਨਾਂ ਨੂੰ ਖੋਹ ਦਿੱਤਾ ਹੈ, ਉਨ੍ਹਾਂ ਦੇ ਪ੍ਰਤੀ ਮੈਂ ਆਪਣੀ ਸੰਵੇਦਨਾ ਵਿਅਕਤ ਕਰਦਾ ਹਾਂ। ਰਾਜ ਸਰਕਾਰ ਦੀ ਦੇਖ-ਰੇਖ ਵਿੱਚ ਸਥਾਨਕ ਪ੍ਰਸ਼ਾਸਨ ਮੌਕੇ ’ਤੇ ਹਰ ਸੰਭਵ ਸਹਾਇਤਾ ਵਿੱਚ ਜੁਟਿਆ ਹੈ: PM @narendramodi"

   “ਪ੍ਰਧਾਨ ਮੰਤਰੀ ਨੇ ਉੱਤਰਾਖੰਡ ਵਿੱਚ ਦੁਰਘਟਨਾ ਵਿੱਚ ਜਾਨ ਗੁਆਉਣ ਵਾਲਿਆ ਦੇ ਪਰਿਜਨਾਂ ਦੇ ਲਈ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀਐੱਮਐੱਨਆਰਐੱਫ) ਤੋਂ ਹਰੇਕ ਨੂੰ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ਼-ਗ੍ਰੇਸ਼ੀਆ) ਦਾ ਐਲਾਨ ਕੀਤਾ ਹੈ। ਹਾਦਸੇ ਵਿੱਚ ਜ਼ਖਮੀ ਹਰੇਕ ਵਿਅਕਤੀ ਨੂੰ 50,000 ਰੁਪਏ ਦਿੱਤੇ ਜਾਣਗੇ।”

 

****

ਡੀਐੱਸ/ਐੱਸਟੀ



(Release ID: 1831564) Visitor Counter : 95