ਮੰਤਰੀ ਮੰਡਲ

ਕੈਬਨਿਟ ਨੇ ਸਿਹਤ ਦੇ ਖੇਤਰ ਵਿੱਚ ਭਾਰਤ ਅਤੇ ਅਮਰੀਕਾ ਦਰਮਿਆਨ ਸਹਿਮਤੀ ਪੱਤਰ ’ਤੇ ਦਸਤਖਤਕਰਨ ਨੂੰ ਪ੍ਰਵਾਨਗੀ ਦਿੱਤੀ

Posted On: 08 JUN 2022 4:44PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਭਾਰਤ ਸਰਕਾਰਦੇ ਬਾਇਓਟੈਕਨੋਲੋਜੀ ਵਿਭਾਗ (ਡੀਬੀਟੀ) ਅਤੇ ਭਾਰਤੀ ਮੈਡੀਕਲ ਖੋਜ ਪਰਿਸ਼ਦ (ਆਈਸੀਐੱਮਅਰ) ਅਤੇ ਅਮਰੀਕਾ ਦੇ ਅੰਤਰਰਾਸ਼ਟਰੀ ਏਡਜ਼ ਵੈਕਸੀਨ ਇਨੀਸ਼ੀਏਟਿਵ (ਆਈਏਵੀਆਈ) ਨਾਲ ਐੱਚਆਈਵੀ, ਟੀਬੀ, ਕੋਵਿਡ-19 ਅਤੇ ਹੋਰ ਉੱਭਰ ਰਹੀਆਂ ਛੂਤ ਅਤੇ ਅਣਗਹਿਲੀ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਇਲਾਜ ਲਈ ਨਵੇਂ, ਉਨੱਤ ਅਤੇ ਨਵੀਨਤਕਾਰੀ ਬਾਇਓਮੈਡੀਕਲ ਔਜ਼ਾਰਾਂ ਅਤੇ ਟੈਕਨੋਲੋਜੀਆਂ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਸਹਿਮਤੀ ਪੱਤਰ ’ਤੇ ਦਸਤਖਤ ਕਰਨ  ਨੂੰ ਪ੍ਰਵਾਨਗੀ ਦਿੱਤੀ ਹੈ।

ਇਹ ਸਹਿਮਤੀ ਪੱਤਰ ਭਾਰਤ ਅਤੇ ਅਮਰੀਕਾ ਦਰਮਿਆਨ ਆਪਸੀ ਹਿਤਾਂ ਦੇ ਖੇਤਰਾਂ ਵਿੱਚ ਅੰਤਰਰਾਸ਼ਟਰੀ ਵਿਗਿਆਨਕ ਅਤੇ ਤਕਨੀਕੀ ਸਹਿਯੋਗ ਦੇ ਢਾਂਚੇ ਦੇ ਅੰਦਰ ਸਬੰਧਾਂ ਨੂੰ ਹੋਰ ਮਜ਼ਬੂਤ ਕਰੇਗਾ।

*********

ਡੀਐੱਸ



(Release ID: 1832422) Visitor Counter : 99