ਸੂਚਨਾ ਤੇ ਪ੍ਰਸਾਰਣ ਮੰਤਰਾਲਾ
ਮੰਤਰਾਲੇ ਨੇ ਮੀਡੀਆ ਦੇ ਲਈ ਚੇਤਾਵਨੀ ਜਾਰੀ ਕਰਕੇ ਔਨਲਾਈਨ ਸੱਟੇਬਾਜ਼ੀ ਨੂੰ ਉਤਸ਼ਾਹਿਤ ਕਰਨ ਵਾਲੇ ਇਸ਼ਤਿਹਾਰਾਂ ’ਤੇ ਰੋਕ ਲਗਾਈ
ਔਨਲਾਈਨ ਅਤੇ ਸੋਸ਼ਲ ਮੀਡੀਆ ’ਤੇ ਔਨਲਾਈਨ ਸੱਟੇਬਾਜ਼ੀ ਦੇ ਇਸ਼ਤਿਹਾਰ ਭਾਰਤੀ ਦਰਸ਼ਕਾਂ ਨੂੰ ਨਿਸ਼ਾਨਾ ਨਹੀਂ ਬਣਾਉਣਗੇ
‘ਸੱਟੇਬਾਜ਼ੀ ਤੋਂ ਉਪਭੋਗਤਾਵਾਂ ਦੇ ਲਈ ਮਹੱਤਵਪੂਰਨ ਵਿੱਤੀ, ਸਮਾਜਿਕ-ਆਰਥਿਕ ਜੋਖਿਮ ਪੈਦਾ ਹੁੰਦਾ ਹੈ’
प्रविष्टि तिथि:
13 JUN 2022 3:11PM by PIB Chandigarh
ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਅੱਜ ਪ੍ਰਿੰਟ, ਇਲੈਕਟ੍ਰੌਨਿਕ ਅਤੇ ਡਿਜੀਟਲ ਮੀਡੀਆ ਨੂੰ ਚੇਤਾਵਨੀ ਜਾਰੀ ਕੀਤੀ ਹੈ, ਜਿਸ ਵਿੱਚ ਔਨਲਾਈਨ ਸੱਟੇਬਾਜ਼ੀ ਪਲੈਟਫਾਰਮਾਂ ਦੇ ਇਸ਼ਤਿਹਾਰਾਂ ਤੋਂ ਬਚਣ ਦੇ ਲਈ ਕਿਹਾ ਗਿਆ ਹੈ। ਪ੍ਰਿੰਟ, ਇਲੈਕਟ੍ਰੌਨਿਕ, ਸੋਸ਼ਲ ਅਤੇ ਔਨਲਾਈਨ ਮੀਡੀਆ ਵਿੱਚ ਔਨਲਾਈਨ ਸੱਟੇਬਾਜ਼ੀ ਵੈੱਬਸਾਈਟਾਂ/ਪਲੈਟਫਾਰਮਾਂ ਦੇ ਇਸ਼ਤਿਹਾਰਾਂ ਦੇ ਅਨੇਕ ਮਾਮਲੇ ਪਾਏ ਜਾਣ ਤੋਂ ਬਾਅਦ ਇਹ ਚੇਤਾਵਨੀ ਜਾਰੀ ਕੀਤੀ ਗਈ ਹੈ।
ਚੇਤਾਵਨੀ ਵਿੱਚ ਦੱਸਿਆ ਗਿਆ ਹੈ ਕਿ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਸੱਟੇਬਾਜ਼ੀ ਅਤੇ ਜੂਆ ਖੇਡਣਾ ਗ਼ੈਰ-ਕਾਨੂੰਨੀ ਹੈ ਅਤੇ ਉਪਭੋਗਤਾ, ਖਾਸ ਤੌਰ ’ਤੇ ਨੌਜਵਾਨਾਂ ਅਤੇ ਬੱਚਿਆਂ ਦੇ ਲਈ ਅਤਿਅਧਿਕ ਵਿੱਤੀ ਸਮਾਜਿਕ-ਆਰਥਿਕ ਜੋਖਿਮ ਪੈਦਾ ਕਰਦੇ ਹਨ। ਇਸ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਔਨਲਾਈਨ ਸੱਟੇਬਾਜ਼ੀ ’ਤੇ ਇਨ੍ਹਾਂ ਇਸ਼ਤਿਹਾਰਾਂ ਨਾਲ ਵੱਡੇ ਪੈਮਾਨੇ ’ਤੇ ਇਸ ਪਾਬੰਦੀਸ਼ੁਦਾ ਗਤੀਵਿਧੀ ਨੂੰ ਉਤਸ਼ਾਹ ਮਿਲਦਾ ਹੈ। ਇਸ ਵਿੱਚ ਦੱਸਿਆ ਗਿਆ ਹੈ , “ਔਨਲਾਈਨ ਸੱਟੇਬਾਜ਼ੀ ਦੇ ਇਸ਼ਤਿਹਾਰ ਗੁੰਮਰਾਹਕੁੰਨ ਹਨ, ਅਤੇ ਉਪਭੋਗਤਾ ਸੁਰੱਖਿਆ ਐਕਟ 2019, ਕੇਵਲ ਟੈਲੀਵਿਜ਼ਨ ਨੈੱਟਵਰਕ ਰੈਗੂਲੇਸ਼ਨ ਐਕਟ, 1995 ਦੇ ਤਹਿਤ ਇਸ਼ਤਿਹਾਰ ਕੋਡ ਅਤੇ ਭਾਰਤੀ ਪ੍ਰੈੱਸ ਪਰਿਸ਼ਦ ਦੁਆਰਾ ਪ੍ਰੈੱਸ ਪਰਿਸ਼ਦ ਐਕਟ, 1978 ਦੇ ਤਹਿਤ ਨਿਰਧਾਰਿਤ ਪੱਤਰਕਾਰਿਤਾ ਆਚਰਣ ਦੇ ਨਿਰਧਾਰਤ ਮਾਪਦੰਡ ਦੇ ਅਨੁਰੂਪ ਨਹੀਂ ਹਨ।”
ਇਹ ਚੇਤਾਵਨੀ ਵਿਆਪਕ ਜਨਹਿਤ ਵਿੱਚ ਜਾਰੀ ਕੀਤੀ ਗਈ ਹੈ, ਅਤੇ ਇਸ ਨੇ ਪ੍ਰਿੰਟ ਅਤੇ ਇਲੈਕਟ੍ਰੌਨਿਕ ਮੀਡੀਆ ਨੂੰ ਔਨਲਾਈਨ ਸੱਟੇਬਾਜ਼ੀ ਪਲੈਟਫਾਰਮਾ ਦੇ ਇਸ਼ਤਿਹਾਰਾਂ ਨੂੰ ਪ੍ਰਕਾਸ਼ਿਤ ਕਰਨ ਤੋਂ ਬਚਣ ਦੀ ਸਲਾਹ ਦਿੱਤੀ ਹੈ। ਇਸ ਨੇ ਔਨਲਾਈਨ ਇਸ਼ਤਿਹਾਰ ਮੱਧ ਸਥਾਨਾਂ ਅਤੇ ਪ੍ਰਕਾਸ਼ਕਾਂ ਸਮੇਤ ਔਨਲਾਈਨ ਅਤੇ ਸੋਸ਼ਲ ਮੀਡੀਆ ਨੂੰ ਭਾਰਤ ਵਿੱਚ ਅਜਿਹੇ ਇਸ਼ਤਿਹਾਰ ਪ੍ਰਦਰਸ਼ਿਤ ਨਾ ਕਰਨ ਜਾਂ ਭਾਰਤੀ ਦਰਸ਼ਕਾਂ ਦੇ ਲਈ ਅਜਿਹੇ ਇਸ਼ਤਿਹਾਰਾਂ ਨੂੰ ਨਿਸ਼ਾਨਾ ਨਾ ਬਣਾਉਣ ਦੀ ਸਲਾਹ ਦਿੱਤੀ ਹੈ।
ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ 4 ਦਸੰਬਰ, 2020 ਨੂੰ ਨਿਜੀ ਸੈਟੇਲਾਈਟ ਟੀਵੀ ਚੈਨਲਾਂ ਨੂੰ ਇੱਕ ਸਲਾਹ ਜਾਰੀ ਕੀਤੀ ਸੀ, ਜਿਸ ਵਿੱਚ ਪ੍ਰਿੰਟ ਅਤੇ ਆਡੀਓ ਵਿਜ਼ੂਅਲ ਇਸ਼ਿਤਹਾਰ ਦੇ ਲਈ ਔਨਲਾਈਨ ਗੇਮਿੰਗ ਦੇ ਇਸ਼ਤਿਹਾਰਾਂ ֹਤੇ ਭਾਰਤੀ ਇਸ਼ਤਿਹਾਰ ਮਾਪਦੰਡ ਪਰਿਸ਼ਦ (ਏਐੱਸਸੀਆਈ) ਦੇ ਦਿਸ਼ਾ-ਨਿਰਦੇਸ਼ ਖਾਸ ਤੌਰ ’ਤੇ ਕੀ ਕਰਨ ਅਤੇ ਕੀ ਨਾ ਕਰਨ ਦਾ ਪਾਲਨ ਕਰਨ ਦੇ ਲਈ ਕਿਹਾ ਗਿਆ ਸੀ।
ਵਿਸਤ੍ਰਿਤ ਸਲਾਹ-ਮਸ਼ਵਰਾ ਨੀਚੇ ਦਿੱਤੇ ਗਏ ਲਿੰਕ ’ਤੇ ਪੜ੍ਹਿਆ ਜਾ ਸਕਦਾ ਹੈ:
https://mib.gov.in/sites/default/files/Advisory%20on%20online%20betting%20advertisements%2013.06.2022%282%29_0.pdf
***************
ਸੌਰਭ ਸਿੰਘ
(रिलीज़ आईडी: 1833600)
आगंतुक पटल : 283