ਸਿੱਖਿਆ ਮੰਤਰਾਲਾ
azadi ka amrit mahotsav

ਸ਼੍ਰੀ ਧਰਮੇਂਦਰ ਪ੍ਰਧਾਨ ਨੇ 10 ਲੱਖ ਸਰਕਾਰੀ ਅਸਾਮੀਆਂ ਨੂੰ ਭਰਨ ਦੇ ਪ੍ਰਧਾਨ ਮੰਤਰੀ ਦੇ ਫ਼ੈਸਲੇ ਦਾ ਸੁਆਗਤ ਕੀਤਾ


ਸਿੱਖਿਆ ਤੇ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਛੇਤੀ ਤੋਂ ਛੇਤੀ ਖਾਲੀ ਅਸਾਮੀਆਂ ਨੂੰ ਭਰਨ ਲਈ ਵਚਨਬੱਧ ਹਨ - ਸ਼੍ਰੀ ਧਰਮੇਂਦਰ ਪ੍ਰਧਾਨ

Posted On: 14 JUN 2022 8:12PM by PIB Chandigarh

ਕੇਂਦਰੀ ਸਿੱਖਿਆ ਅਤੇ ਹੁਨਰ ਵਿਕਾਸ ਅਤੇ ਉੱਦਮਤਾ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਨੇ ਅਗਲੇ 1.5 ਸਾਲਾਂ ਦੌਰਾਨ ਮਿਸ਼ਨ-ਮੋਡ ਵਿੱਚ 10 ਲੱਖ ਖਾਲੀ ਅਸਾਮੀਆਂ ਭਰਨ ਦੇ ਫੈਸਲੇ ਲਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਹੁਨਰ ਵਿਕਾਸ ਮੰਤਰਾਲੇ ਅਗਲੇ 1.5 ਸਾਲਾਂ ਵਿੱਚ ਆਪੋ-ਆਪਣੇ ਵਿਭਾਗਾਂ ਵਿੱਚ ਸਾਰੀਆਂ ਖਾਲੀ ਅਸਾਮੀਆਂ ਨੂੰ ਭਰਨ ਲਈ ਵਚਨਬੱਧ ਹਨ। ਇਸ ਫੈਸਲੇ ਨੂੰ ਅਹਿਮ ਤੇ ਲੋਕ-ਕੇਂਦ੍ਰਿਤ ਕਰਾਰ ਦਿੰਦਿਆਂ ਕਿਹਾ ਕਿ ਇਹ ਫ਼ੈਸਲਾ ਰੋਜ਼ਗਾਰ ਦੇ ਦ੍ਰਿਸ਼ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਭਾਰਤ ਦੇ ਨੌਜਵਾਨਾਂ ਲਈ ਬਹੁਤ ਉਤਸ਼ਾਹ ਭਰਪੂਰ ਅਤੇ ਆਸ਼ਾਵਾਦੀ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਜਵਾਬਦੇਹੀ, ਲੋਕ-ਕੇਂਦ੍ਰਿਤ ਸ਼ਾਸਨ ਅਤੇ ਸਮਾਂ ਸੀਮਾ ਤੋਂ ਪਹਿਲਾਂ ਟੀਚਿਆਂ ਨੂੰ ਪੂਰਾ ਕਰਨਾ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਾਲੀ ਇਸ ਸਰਕਾਰ ਦੀ ਵਿਸ਼ੇਸ਼ਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉੱਚ ਸਿੱਖਿਆ ਸੰਸਥਾਵਾਂ, ਕੇਂਦਰੀਯ ਵਿਦਿਆਲਯ, ਜਵਾਹਰ ਨਵੋਦਿਆ ਵਿਦਿਆਲਿਆ ਅਤੇ ਹੋਰ ਵਿਭਾਗਾਂ ਵਿੱਚ ਸਾਰੀਆਂ ਖਾਲੀ ਪਈਆਂ ਅਧਿਆਪਨ ਅਤੇ ਗੈਰ-ਅਧਿਆਪਨ ਅਸਾਮੀਆਂ ਨੂੰ ਜਲਦੀ ਤੋਂ ਜਲਦੀ ਭਰਿਆ ਜਾਵੇਗਾ।

*****

ਐੱਮਜੇਪੀਐੱਸ/ਏਕੇ


(Release ID: 1834241) Visitor Counter : 130


Read this release in: English , Urdu , Hindi