ਸਿੱਖਿਆ ਮੰਤਰਾਲਾ

ਸ਼੍ਰੀ ਧਰਮੇਂਦਰ ਪ੍ਰਧਾਨ ਨੇ ਅਗਨੀਪਥ ਯੋਜਨਾ ਦੀ ਸ਼ਲਾਘਾ ਕਰਦਿਆਂ ਇਸ ਨੂੰ ਇੱਕ ਇਤਿਹਾਸਕ ਤੇ ਭਵਿੱਖਮੁਖੀ ਕਦਮ ਦੱਸਿਆ

Posted On: 14 JUN 2022 8:16PM by PIB Chandigarh

ਕੇਂਦਰੀ ਸਿੱਖਿਆ ਤੇ ਹੁਨਰ ਵਿਕਾਸ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਨੇ ਅੱਜ “ਭਾਰਤ ਕੇ ਅਗਨੀਵੀਰ” ਦੇ ਰੂਪ ਵਿੱਚ ਨੌਜਵਾਨਾਂ ਨੂੰ ਹਥਿਆਰਬੰਦ ਬਲਾਂ ਵਿੱਚ ਸ਼ਾਮਲ ਹੋਣ ਦੇ ਮੌਕੇ ਦੇਣ ਲਈ ਐਲਾਨੀ ਗਈ ਅਗਨੀਪੱਥ ਯੋਜਨਾ ਦੀ ਸ਼ਲਾਘਾ ਕੀਤੀ।

 ਉਨ੍ਹਾਂ ਨੇ ਨੌਜਵਾਨਾਂ ਨੂੰ ਫੌਜੀ ਸੇਵਾ ਵਿੱਚ ਸ਼ਾਮਲ ਕਰਨ ਦੀ ਭਵਿੱਖਮੁਖੀ ਪਹਿਲਕਦਮੀ ਲਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਕਦਮ ਨੌਜਵਾਨਾਂ ਲਈ ਨਵੇਂ ਮੌਕੇ ਪੈਦਾ ਕਰੇਗਾ ਅਤੇ ਭਾਰਤੀ ਹਥਿਆਰਬੰਦ ਬਲਾਂ ਨੂੰ ਵਿਸ਼ਵ ਵਿੱਚ ਸਰਬੋਤਮ ਬਣਾਉਣ ਵਿੱਚ ਯੋਗਦਾਨ ਪਾਵੇਗਾ। ਉਨ੍ਹਾਂ ਕਿਹਾ ਕਿ ਭਾਰਤੀ ਹਥਿਆਰਬੰਦ ਬਲਾਂ ਨੂੰ ਹੋਰ ਜਵਾਨ ਬਣਾਉਣ ਵੱਲ ਇਹ ਇੱਕ ਇਤਿਹਾਸਕ ਕਦਮ ਹੈ। ਉਨ੍ਹਾਂ ਨੇ ਰੱਖਿਆ ਮੰਤਰੀ ਸ਼੍ਰੀ ਰਾਜਨਾਥ ਸਿੰਘ ਦੀ ਅਗਵਾਈ ਦੀ ਵੀ ਸ਼ਲਾਘਾ ਕੀਤੀ ਜਿਨ੍ਹਾਂ ਅਧੀਨ ਹਥਿਆਰਬੰਦ ਬਲਾਂ ਨੂੰ ਮਜ਼ਬੂਤ ​​ਕਰਨ ਅਤੇ ਰੱਖਿਆ ਖੇਤਰ ਵਿੱਚ ਸਵੈ-ਨਿਰਭਰਤਾ ਲਿਆਉਣ ਲਈ ਕਈ ਪਹਿਲਕਦਮੀਆਂ ਕੀਤੀਆਂ ਗਈਆਂ ਹਨ।

ਮੰਤਰੀ ਨੇ ਇਹ ਵੀ ਕਿਹਾ ਕਿ ਹਥਿਆਰਬੰਦ ਬਲਾਂ ਨਾਲ ਜੁੜਨਾ ਹਰੇਕ ਭਾਰਤੀ ਲਈ ਮਾਣ ਵਾਲੀ ਗੱਲ ਹੈ ਅਤੇ ਇਹ ਪਹਿਲਕਦਮੀ ਰਾਸ਼ਟਰੀ ਸੇਵਾ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਸ਼ਾਮਲ ਕਰੇਗੀ, ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰੇਗੀ ਅਤੇ ਇੱਕ ਹੁਨਰਮੰਦ ਅਤੇ ਫਿੱਟ ਕਰਮਚਾਰੀ ਬਣਾਉਣ ਵਿੱਚ ਯੋਗਦਾਨ ਪਾਵੇਗੀ।

****

ਐੱਮਜੇਪੀਐੱਸ/ਏਕੇ



(Release ID: 1834243) Visitor Counter : 99


Read this release in: English , Urdu , Hindi